ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1088 · Raag Maaroo · Guru Amar Daas Ji

1ਆਪਿ ਕਰਾਏ ਕਰੇ ਆਪਿ ਆਪੇ ਹਰਿ ਰਖਾ ॥੩॥

2ਸਲੋਕੁ ਮਃ ੩ ॥

3ਜਿਨਾ ਗੁਰੁ ਨਹੀ ਭੇਟਿਆ ਭੈ ਕੀ ਨਾਹੀ ਬਿੰਦ ॥

4ਆਵਣੁ ਜਾਵਣੁ ਦੁਖੁ ਘਣਾ ਕਦੇ ਨ ਚੂਕੈ ਚਿੰਦ ॥

5ਕਾਪੜ ਜਿਵੈ ਪਛੋੜੀਐ ਘੜੀ ਮੁਹਤ ਘੜੀਆਲੁ ॥

6ਨਾਨਕ ਸਚੇ ਨਾਮ ਬਿਨੁ ਸਿਰਹੁ ਨ ਚੁਕੈ ਜੰਜਾਲੁ ॥੧॥

7ਮਃ ੩ ॥

8ਤ੍ਰਿਭਵਣ ਢੂਢੀ ਸਜਣਾ ਹਉਮੈ ਬੁਰੀ ਜਗਤਿ ॥

9ਨਾ ਝੁਰੁ ਹੀਅੜੇ ਸਚੁ ਚਉ ਨਾਨਕ ਸਚੋ ਸਚੁ ॥੨॥

10ਪਉੜੀ ॥

11ਗੁਰਮੁਖਿ ਆਪੇ ਬਖਸਿਓਨੁ ਹਰਿ ਨਾਮਿ ਸਮਾਣੇ ॥

12ਆਪੇ ਭਗਤੀ ਲਾਇਓਨੁ ਗੁਰ ਸਬਦਿ ਨੀਸਾਣੇ ॥

13ਸਨਮੁਖ ਸਦਾ ਸੋਹਣੇ ਸਚੈ ਦਰਿ ਜਾਣੇ ॥

14ਐਥੈ ਓਥੈ ਮੁਕਤਿ ਹੈ ਜਿਨ ਰਾਮ ਪਛਾਣੇ ॥

15ਧੰਨੁ ਧੰਨੁ ਸੇ ਜਨ ਜਿਨ ਹਰਿ ਸੇਵਿਆ ਤਿਨ ਹਉ ਕੁਰਬਾਣੇ ॥੪॥

16ਸਲੋਕੁ ਮਃ ੧ ॥

17ਮਹਲ ਕੁਚਜੀ ਮੜਵੜੀ ਕਾਲੀ ਮਨਹੁ ਕਸੁਧ ॥

18ਜੇ ਗੁਣ ਹੋਵਨਿ ਤਾ ਪਿਰੁ ਰਵੈ ਨਾਨਕ ਅਵਗੁਣ ਮੁੰਧ ॥੧॥

19ਮਃ ੧ ॥

20ਸਾਚੁ ਸੀਲ ਸਚੁ ਸੰਜਮੀ ਸਾ ਪੂਰੀ ਪਰਵਾਰਿ ॥

21ਨਾਨਕ ਅਹਿਨਿਸਿ ਸਦਾ ਭਲੀ ਪਿਰ ਕੈ ਹੇਤਿ ਪਿਆਰਿ ॥੨॥

22ਪਉੜੀ ॥

23ਆਪਣਾ ਆਪੁ ਪਛਾਣਿਆ ਨਾਮੁ ਨਿਧਾਨੁ ਪਾਇਆ ॥

24ਕਿਰਪਾ ਕਰਿ ਕੈ ਆਪਣੀ ਗੁਰ ਸਬਦਿ ਮਿਲਾਇਆ ॥

25ਗੁਰ ਕੀ ਬਾਣੀ ਨਿਰਮਲੀ ਹਰਿ ਰਸੁ ਪੀਆਇਆ ॥

26ਹਰਿ ਰਸੁ ਜਿਨੀ ਚਾਖਿਆ ਅਨ ਰਸ ਠਾਕਿ ਰਹਾਇਆ ॥

27ਹਰਿ ਰਸੁ ਪੀ ਸਦਾ ਤ੍ਰਿਪਤਿ ਭਏ ਫਿਰਿ ਤ੍ਰਿਸਨਾ ਭੁਖ ਗਵਾਇਆ ॥੫॥

28ਸਲੋਕੁ ਮਃ ੩ ॥

29ਪਿਰ ਖੁਸੀਏ ਧਨ ਰਾਵੀਏ ਧਨ ਉਰਿ ਨਾਮੁ ਸੀਗਾਰੁ ॥

30ਨਾਨਕ ਧਨ ਆਗੈ ਖੜੀ ਸੋਭਾਵੰਤੀ ਨਾਰਿ ॥੧॥

31ਮਃ ੧ ॥

32ਸਸੁਰੈ ਪੇਈਐ ਕੰਤ ਕੀ ਕੰਤੁ ਅਗੰਮੁ ਅਥਾਹੁ ॥

33ਨਾਨਕ ਧੰਨੁ ਸੋੁਹਾਗਣੀ ਜੋ ਭਾਵਹਿ ਵੇਪਰਵਾਹ ॥੨॥

34ਪਉੜੀ ॥

35ਤਖਤਿ ਰਾਜਾ ਸੋ ਬਹੈ ਜਿ ਤਖਤੈ ਲਾਇਕ ਹੋਈ ॥

36ਜਿਨੀ ਸਚੁ ਪਛਾਣਿਆ ਸਚੁ ਰਾਜੇ ਸੇਈ ॥

37ਏਹਿ ਭੂਪਤਿ ਰਾਜੇ ਨ ਆਖੀਅਹਿ ਦੂਜੈ ਭਾਇ ਦੁਖੁ ਹੋਈ ॥

38ਕੀਤਾ ਕਿਆ ਸਾਲਾਹੀਐ ਜਿਸੁ ਜਾਦੇ ਬਿਲਮ ਨ ਹੋਈ ॥

39ਨਿਹਚਲੁ ਸਚਾ ਏਕੁ ਹੈ ਗੁਰਮੁਖਿ ਬੂਝੈ ਸੁ ਨਿਹਚਲੁ ਹੋਈ ॥੬॥

40ਸਲੋਕੁ ਮਃ ੩ ॥

41ਸਭਨਾ ਕਾ ਪਿਰੁ ਏਕੁ ਹੈ ਪਿਰ ਬਿਨੁ ਖਾਲੀ ਨਾਹਿ ॥

42ਨਾਨਕ ਸੇ ਸੋਹਾਗਣੀ ਜਿ ਸਤਿਗੁਰ ਮਾਹਿ ਸਮਾਹਿ ॥੧॥

43ਮਃ ੩ ॥

44ਮਨ ਕੇ ਅਧਿਕ ਤਰੰਗ ਕਿਉ ਦਰਿ ਸਾਹਿਬ ਛੁਟੀਐ ॥

45ਜੇ ਰਾਚੈ ਸਚ ਰੰਗਿ ਗੂੜੈ ਰੰਗਿ ਅਪਾਰ ਕੈ ॥

46ਨਾਨਕ ਗੁਰ ਪਰਸਾਦੀ ਛੁਟੀਐ ਜੇ ਚਿਤੁ ਲਗੈ ਸਚਿ ॥੨॥

47ਪਉੜੀ ॥

48ਹਰਿ ਕਾ ਨਾਮੁ ਅਮੋਲੁ ਹੈ ਕਿਉ ਕੀਮਤਿ ਕੀਜੈ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath