ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1089 · Raag Maaroo · Guru Amar Daas Ji

1ਆਪੇ ਸ੍ਰਿਸਟਿ ਸਭ ਸਾਜੀਅਨੁ ਆਪੇ ਵਰਤੀਜੈ ॥

2ਗੁਰਮੁਖਿ ਸਦਾ ਸਲਾਹੀਐ ਸਚੁ ਕੀਮਤਿ ਕੀਜੈ ॥

3ਗੁਰ ਸਬਦੀ ਕਮਲੁ ਬਿਗਾਸਿਆ ਇਵ ਹਰਿ ਰਸੁ ਪੀਜੈ ॥

4ਆਵਣ ਜਾਣਾ ਠਾਕਿਆ ਸੁਖਿ ਸਹਜਿ ਸਵੀਜੈ ॥੭॥

5ਸਲੋਕੁ ਮਃ ੧ ॥

6ਨਾ ਮੈਲਾ ਨਾ ਧੁੰਧਲਾ ਨਾ ਭਗਵਾ ਨਾ ਕਚੁ ॥

7ਨਾਨਕ ਲਾਲੋ ਲਾਲੁ ਹੈ ਸਚੈ ਰਤਾ ਸਚੁ ॥੧॥

8ਮਃ ੩ ॥

9ਸਹਜਿ ਵਣਸਪਤਿ ਫੁਲੁ ਫਲੁ ਭਵਰੁ ਵਸੈ ਭੈ ਖੰਡਿ ॥

10ਨਾਨਕ ਤਰਵਰੁ ਏਕੁ ਹੈ ਏਕੋ ਫੁਲੁ ਭਿਰੰਗੁ ॥੨॥

11ਪਉੜੀ ॥

12ਜੋ ਜਨ ਲੂਝਹਿ ਮਨੈ ਸਿਉ ਸੇ ਸੂਰੇ ਪਰਧਾਨਾ ॥

13ਹਰਿ ਸੇਤੀ ਸਦਾ ਮਿਲਿ ਰਹੇ ਜਿਨੀ ਆਪੁ ਪਛਾਨਾ ॥

14ਗਿਆਨੀਆ ਕਾ ਇਹੁ ਮਹਤੁ ਹੈ ਮਨ ਮਾਹਿ ਸਮਾਨਾ ॥

15ਹਰਿ ਜੀਉ ਕਾ ਮਹਲੁ ਪਾਇਆ ਸਚੁ ਲਾਇ ਧਿਆਨਾ ॥

16ਜਿਨ ਗੁਰ ਪਰਸਾਦੀ ਮਨੁ ਜੀਤਿਆ ਜਗੁ ਤਿਨਹਿ ਜਿਤਾਨਾ ॥੮॥

17ਸਲੋਕੁ ਮਃ ੩ ॥

18ਜੋਗੀ ਹੋਵਾ ਜਗਿ ਭਵਾ ਘਰਿ ਘਰਿ ਭੀਖਿਆ ਲੇਉ ॥

19ਦਰਗਹ ਲੇਖਾ ਮੰਗੀਐ ਕਿਸੁ ਕਿਸੁ ਉਤਰੁ ਦੇਉ ॥

20ਭਿਖਿਆ ਨਾਮੁ ਸੰਤੋਖੁ ਮੜੀ ਸਦਾ ਸਚੁ ਹੈ ਨਾਲਿ ॥

21ਭੇਖੀ ਹਾਥ ਨ ਲਧੀਆ ਸਭ ਬਧੀ ਜਮਕਾਲਿ ॥

22ਨਾਨਕ ਗਲਾ ਝੂਠੀਆ ਸਚਾ ਨਾਮੁ ਸਮਾਲਿ ॥੧॥

23ਮਃ ੩ ॥

24ਜਿਤੁ ਦਰਿ ਲੇਖਾ ਮੰਗੀਐ ਸੋ ਦਰੁ ਸੇਵਿਹੁ ਨ ਕੋਇ ॥

25ਐਸਾ ਸਤਿਗੁਰੁ ਲੋੜਿ ਲਹੁ ਜਿਸੁ ਜੇਵਡੁ ਅਵਰੁ ਨ ਕੋਇ ॥

26ਤਿਸੁ ਸਰਣਾਈ ਛੂਟੀਐ ਲੇਖਾ ਮੰਗੈ ਨ ਕੋਇ ॥

27ਸਚੁ ਦ੍ਰਿੜਾਏ ਸਚੁ ਦ੍ਰਿੜੁ ਸਚਾ ਓਹੁ ਸਬਦੁ ਦੇਇ ॥

28ਹਿਰਦੈ ਜਿਸ ਦੈ ਸਚੁ ਹੈ ਤਨੁ ਮਨੁ ਭੀ ਸਚਾ ਹੋਇ ॥

29ਨਾਨਕ ਸਚੈ ਹੁਕਮਿ ਮੰਨਿਐ ਸਚੀ ਵਡਿਆਈ ਦੇਇ ॥

30ਸਚੇ ਮਾਹਿ ਸਮਾਵਸੀ ਜਿਸ ਨੋ ਨਦਰਿ ਕਰੇਇ ॥੨॥

31ਪਉੜੀ ॥

32ਸੂਰੇ ਏਹਿ ਨ ਆਖੀਅਹਿ ਅਹੰਕਾਰਿ ਮਰਹਿ ਦੁਖੁ ਪਾਵਹਿ ॥

33ਅੰਧੇ ਆਪੁ ਨ ਪਛਾਣਨੀ ਦੂਜੈ ਪਚਿ ਜਾਵਹਿ ॥

34ਅਤਿ ਕਰੋਧ ਸਿਉ ਲੂਝਦੇ ਅਗੈ ਪਿਛੈ ਦੁਖੁ ਪਾਵਹਿ ॥

35ਹਰਿ ਜੀਉ ਅਹੰਕਾਰੁ ਨ ਭਾਵਈ ਵੇਦ ਕੂਕਿ ਸੁਣਾਵਹਿ ॥

36ਅਹੰਕਾਰਿ ਮੁਏ ਸੇ ਵਿਗਤੀ ਗਏ ਮਰਿ ਜਨਮਹਿ ਫਿਰਿ ਆਵਹਿ ॥੯॥

37ਸਲੋਕੁ ਮਃ ੩ ॥

38ਕਾਗਉ ਹੋਇ ਨ ਊਜਲਾ ਲੋਹੇ ਨਾਵ ਨ ਪਾਰੁ ॥

39ਪਿਰਮ ਪਦਾਰਥੁ ਮੰਨਿ ਲੈ ਧੰਨੁ ਸਵਾਰਣਹਾਰੁ ॥

40ਹੁਕਮੁ ਪਛਾਣੈ ਊਜਲਾ ਸਿਰਿ ਕਾਸਟ ਲੋਹਾ ਪਾਰਿ ॥

41ਤ੍ਰਿਸਨਾ ਛੋਡੈ ਭੈ ਵਸੈ ਨਾਨਕ ਕਰਣੀ ਸਾਰੁ ॥੧॥

42ਮਃ ੩ ॥

43ਮਾਰੂ ਮਾਰਣ ਜੋ ਗਏ ਮਾਰਿ ਨ ਸਕਹਿ ਗਵਾਰ ॥

44ਨਾਨਕ ਜੇ ਇਹੁ ਮਾਰੀਐ ਗੁਰ ਸਬਦੀ ਵੀਚਾਰਿ ॥

45ਏਹੁ ਮਨੁ ਮਾਰਿਆ ਨਾ ਮਰੈ ਜੇ ਲੋਚੈ ਸਭੁ ਕੋਇ ॥

46ਨਾਨਕ ਮਨ ਹੀ ਕਉ ਮਨੁ ਮਾਰਸੀ ਜੇ ਸਤਿਗੁਰੁ ਭੇਟੈ ਸੋਇ ॥੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath