ਗੁਰੂ ਗ੍ਰੰਥ ਸਾਹਿਬ 108 · Raag Maajh · Guru Arjan Dev Ji
1ਜਨਮ ਜਨਮ ਕਾ ਰੋਗੁ ਗਵਾਇਆ ॥
2ਹਰਿ ਕੀਰਤਨੁ ਗਾਵਹੁ ਦਿਨੁ ਰਾਤੀ ਸਫਲ ਏਹਾ ਹੈ ਕਾਰੀ ਜੀਉ ॥੩॥
3ਦ੍ਰਿਸਟਿ ਧਾਰਿ ਅਪਨਾ ਦਾਸੁ ਸਵਾਰਿਆ ॥
4ਘਟ ਘਟ ਅੰਤਰਿ ਪਾਰਬ੍ਰਹਮੁ ਨਮਸਕਾਰਿਆ ॥
5ਇਕਸੁ ਵਿਣੁ ਹੋਰੁ ਦੂਜਾ ਨਾਹੀ ਬਾਬਾ ਨਾਨਕ ਇਹ ਮਤਿ ਸਾਰੀ ਜੀਉ ॥੪॥੩੯॥੪੬॥
6ਮਾਝ ਮਹਲਾ ੫ ॥
7ਮਨੁ ਤਨੁ ਰਤਾ ਰਾਮ ਪਿਆਰੇ ॥
8ਸਰਬਸੁ ਦੀਜੈ ਅਪਨਾ ਵਾਰੇ ॥
9ਆਠ ਪਹਰ ਗੋਵਿੰਦ ਗੁਣ ਗਾਈਐ ਬਿਸਰੁ ਨ ਕੋਈ ਸਾਸਾ ਜੀਉ ॥੧॥
10ਸੋਈ ਸਾਜਨ ਮੀਤੁ ਪਿਆਰਾ ॥
11ਰਾਮ ਨਾਮੁ ਸਾਧਸੰਗਿ ਬੀਚਾਰਾ ॥
12ਸਾਧੂ ਸੰਗਿ ਤਰੀਜੈ ਸਾਗਰੁ ਕਟੀਐ ਜਮ ਕੀ ਫਾਸਾ ਜੀਉ ॥੨॥
13ਚਾਰਿ ਪਦਾਰਥ ਹਰਿ ਕੀ ਸੇਵਾ ॥
14ਪਾਰਜਾਤੁ ਜਪਿ ਅਲਖ ਅਭੇਵਾ ॥
15ਕਾਮੁ ਕ੍ਰੋਧੁ ਕਿਲਬਿਖ ਗੁਰਿ ਕਾਟੇ ਪੂਰਨ ਹੋਈ ਆਸਾ ਜੀਉ ॥੩॥
16ਪੂਰਨ ਭਾਗ ਭਏ ਜਿਸੁ ਪ੍ਰਾਣੀ ॥ ਸਾਧਸੰਗਿ ਮਿਲੇ ਸਾਰੰਗਪਾਣੀ ॥
17ਨਾਨਕ ਨਾਮੁ ਵਸਿਆ ਜਿਸੁ ਅੰਤਰਿ ਪਰਵਾਣੁ ਗਿਰਸਤ ਉਦਾਸਾ ਜੀਉ ॥੪॥੪੦॥੪੭॥
18ਮਾਝ ਮਹਲਾ ੫ ॥
19ਸਿਮਰਤ ਨਾਮੁ ਰਿਦੈ ਸੁਖੁ ਪਾਇਆ ॥
20ਕਰਿ ਕਿਰਪਾ ਭਗਤਂੀ ਪ੍ਰਗਟਾਇਆ ॥
21ਸੰਤਸੰਗਿ ਮਿਲਿ ਹਰਿ ਹਰਿ ਜਪਿਆ ਬਿਨਸੇ ਆਲਸ ਰੋਗਾ ਜੀਉ ॥੧॥
22ਜਾ ਕੈ ਗ੍ਰਿਹਿ ਨਵ ਨਿਧਿ ਹਰਿ ਭਾਈ ॥
23ਤਿਸੁ ਮਿਲਿਆ ਜਿਸੁ ਪੁਰਬ ਕਮਾਈ ॥
24ਗਿਆਨ ਧਿਆਨ ਪੂਰਨ ਪਰਮੇਸੁਰ ਪ੍ਰਭੁ ਸਭਨਾ ਗਲਾ ਜੋਗਾ ਜੀਉ ॥੨॥
25ਖਿਨ ਮਹਿ ਥਾਪਿ ਉਥਾਪਨਹਾਰਾ ॥
26ਆਪਿ ਇਕੰਤੀ ਆਪਿ ਪਸਾਰਾ ॥
27ਲੇਪੁ ਨਹੀ ਜਗਜੀਵਨ ਦਾਤੇ ਦਰਸਨ ਡਿਠੇ ਲਹਨਿ ਵਿਜੋਗਾ ਜੀਉ ॥੩॥
28ਅੰਚਲਿ ਲਾਇ ਸਭ ਸਿਸਟਿ ਤਰਾਈ ॥
29ਆਪਣਾ ਨਾਉ ਆਪਿ ਜਪਾਈ ॥
30ਗੁਰ ਬੋਹਿਥੁ ਪਾਇਆ ਕਿਰਪਾ ਤੇ ਨਾਨਕ ਧੁਰਿ ਸੰਜੋਗਾ ਜੀਉ ॥੪॥੪੧॥੪੮॥
31ਮਾਝ ਮਹਲਾ ੫ ॥
32ਸੋਈ ਕਰਣਾ ਜਿ ਆਪਿ ਕਰਾਏ ॥
33ਜਿਥੈ ਰਖੈ ਸਾ ਭਲੀ ਜਾਏ ॥
34ਸੋਈ ਸਿਆਣਾ ਸੋ ਪਤਿਵੰਤਾ ਹੁਕਮੁ ਲਗੈ ਜਿਸੁ ਮੀਠਾ ਜੀਉ ॥੧॥
35ਸਭ ਪਰੋਈ ਇਕਤੁ ਧਾਗੈ ॥
36ਜਿਸੁ ਲਾਇ ਲਏ ਸੋ ਚਰਣੀ ਲਾਗੈ ॥
37ਊਂਧ ਕਵਲੁ ਜਿਸੁ ਹੋਇ ਪ੍ਰਗਾਸਾ ਤਿਨਿ ਸਰਬ ਨਿਰੰਜਨੁ ਡੀਠਾ ਜੀਉ ॥੨॥
38ਤੇਰੀ ਮਹਿਮਾ ਤੂੰਹੈ ਜਾਣਹਿ ॥
39ਅਪਣਾ ਆਪੁ ਤੂੰ ਆਪਿ ਪਛਾਣਹਿ ॥
40ਹਉ ਬਲਿਹਾਰੀ ਸੰਤਨ ਤੇਰੇ ਜਿਨਿ ਕਾਮੁ ਕ੍ਰੋਧੁ ਲੋਭੁ ਪੀਠਾ ਜੀਉ ॥੩॥
41ਤੂੰ ਨਿਰਵੈਰੁ ਸੰਤ ਤੇਰੇ ਨਿਰਮਲ ॥
42ਜਿਨ ਦੇਖੇ ਸਭ ਉਤਰਹਿ ਕਲਮਲ ॥
43ਨਾਨਕ ਨਾਮੁ ਧਿਆਇ ਧਿਆਇ ਜੀਵੈ ਬਿਨਸਿਆ ਭ੍ਰਮੁ ਭਉ ਧੀਠਾ ਜੀਉ ॥੪॥੪੨॥੪੯॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath