ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1090 · Raag Maaroo

1ਪਉੜੀ ॥

2ਦੋਵੈ ਤਰਫਾ ਉਪਾਈਓਨੁ ਵਿਚਿ ਸਕਤਿ ਸਿਵ ਵਾਸਾ ॥

3ਸਕਤੀ ਕਿਨੈ ਨ ਪਾਇਓ ਫਿਰਿ ਜਨਮਿ ਬਿਨਾਸਾ ॥

4ਗੁਰਿ ਸੇਵਿਐ ਸਾਤਿ ਪਾਈਐ ਜਪਿ ਸਾਸ ਗਿਰਾਸਾ ॥

5ਸਿਮ੍ਰਿਤਿ ਸਾਸਤ ਸੋਧਿ ਦੇਖੁ ਊਤਮ ਹਰਿ ਦਾਸਾ ॥

6ਨਾਨਕ ਨਾਮ ਬਿਨਾ ਕੋ ਥਿਰੁ ਨਹੀ ਨਾਮੇ ਬਲਿ ਜਾਸਾ ॥੧੦॥

7ਸਲੋਕੁ ਮਃ ੩ ॥

8ਹੋਵਾ ਪੰਡਿਤੁ ਜੋਤਕੀ ਵੇਦ ਪੜਾ ਮੁਖਿ ਚਾਰਿ ॥

9ਨਵ ਖੰਡ ਮਧੇ ਪੂਜੀਆ ਅਪਣੈ ਚਜਿ ਵੀਚਾਰਿ ॥

10ਮਤੁ ਸਚਾ ਅਖਰੁ ਭੁਲਿ ਜਾਇ ਚਉਕੈ ਭਿਟੈ ਨ ਕੋਇ ॥

11ਝੂਠੇ ਚਉਕੇ ਨਾਨਕਾ ਸਚਾ ਏਕੋ ਸੋਇ ॥੧॥

12ਮਃ ੩ ॥

13ਆਪਿ ਉਪਾਏ ਕਰੇ ਆਪਿ ਆਪੇ ਨਦਰਿ ਕਰੇਇ ॥

14ਆਪੇ ਦੇ ਵਡਿਆਈਆ ਕਹੁ ਨਾਨਕ ਸਚਾ ਸੋਇ ॥੨॥

15ਪਉੜੀ ॥

16ਕੰਟਕੁ ਕਾਲੁ ਏਕੁ ਹੈ ਹੋਰੁ ਕੰਟਕੁ ਨ ਸੂਝੈ ॥

17ਅਫਰਿਓ ਜਗ ਮਹਿ ਵਰਤਦਾ ਪਾਪੀ ਸਿਉ ਲੂਝੈ ॥

18ਗੁਰ ਸਬਦੀ ਹਰਿ ਭੇਦੀਐ ਹਰਿ ਜਪਿ ਹਰਿ ਬੂਝੈ ॥

19ਸੋ ਹਰਿ ਸਰਣਾਈ ਛੁਟੀਐ ਜੋ ਮਨ ਸਿਉ ਜੂਝੈ ॥

20ਮਨਿ ਵੀਚਾਰਿ ਹਰਿ ਜਪੁ ਕਰੇ ਹਰਿ ਦਰਗਹ ਸੀਝੈ ॥੧੧॥

21ਸਲੋਕੁ ਮਃ ੧ ॥

22ਹੁਕਮਿ ਰਜਾਈ ਸਾਖਤੀ ਦਰਗਹ ਸਚੁ ਕਬੂਲੁ ॥

23ਸਾਹਿਬੁ ਲੇਖਾ ਮੰਗਸੀ ਦੁਨੀਆ ਦੇਖਿ ਨ ਭੂਲੁ ॥

24ਦਿਲ ਦਰਵਾਨੀ ਜੋ ਕਰੇ ਦਰਵੇਸੀ ਦਿਲੁ ਰਾਸਿ ॥

25ਇਸਕ ਮੁਹਬਤਿ ਨਾਨਕਾ ਲੇਖਾ ਕਰਤੇ ਪਾਸਿ ॥੧॥

26ਮਃ ੧ ॥

27ਅਲਗਉ ਜੋਇ ਮਧੂਕੜਉ ਸਾਰੰਗਪਾਣਿ ਸਬਾਇ ॥

28ਹੀਰੈ ਹੀਰਾ ਬੇਧਿਆ ਨਾਨਕ ਕੰਠਿ ਸੁਭਾਇ ॥੨॥

29ਪਉੜੀ ॥

30ਮਨਮੁਖ ਕਾਲੁ ਵਿਆਪਦਾ ਮੋਹਿ ਮਾਇਆ ਲਾਗੇ ॥

31ਖਿਨ ਮਹਿ ਮਾਰਿ ਪਛਾੜਸੀ ਭਾਇ ਦੂਜੈ ਠਾਗੇ ॥

32ਫਿਰਿ ਵੇਲਾ ਹਥਿ ਨ ਆਵਈ ਜਮ ਕਾ ਡੰਡੁ ਲਾਗੇ ॥

33ਤਿਨ ਜਮ ਡੰਡੁ ਨ ਲਗਈ ਜੋ ਹਰਿ ਲਿਵ ਜਾਗੇ ॥

34ਸਭ ਤੇਰੀ ਤੁਧੁ ਛਡਾਵਣੀ ਸਭ ਤੁਧੈ ਲਾਗੇ ॥੧੨॥

35ਸਲੋਕੁ ਮਃ ੧ ॥

36ਸਰਬੇ ਜੋਇ ਅਗਛਮੀ ਦੂਖੁ ਘਨੇਰੋ ਆਥਿ ॥

37ਕਾਲਰੁ ਲਾਦਸਿ ਸਰੁ ਲਾਘਣਉ ਲਾਭੁ ਨ ਪੂੰਜੀ ਸਾਥਿ ॥੧॥

38ਮਃ ੧ ॥

39ਪੂੰਜੀ ਸਾਚਉ ਨਾਮੁ ਤੂ ਅਖੁਟਉ ਦਰਬੁ ਅਪਾਰੁ ॥

40ਨਾਨਕ ਵਖਰੁ ਨਿਰਮਲਉ ਧੰਨੁ ਸਾਹੁ ਵਾਪਾਰੁ ॥੨॥

41ਮਃ ੧ ॥

42ਪੂਰਬ ਪ੍ਰੀਤਿ ਪਿਰਾਣਿ ਲੈ ਮੋਟਉ ਠਾਕੁਰੁ ਮਾਣਿ ॥

43ਮਾਥੈ ਊਭੈ ਜਮੁ ਮਾਰਸੀ ਨਾਨਕ ਮੇਲਣੁ ਨਾਮਿ ॥੩॥

44ਪਉੜੀ ॥

45ਆਪੇ ਪਿੰਡੁ ਸਵਾਰਿਓਨੁ ਵਿਚਿ ਨਵ ਨਿਧਿ ਨਾਮੁ ॥

46ਇਕਿ ਆਪੇ ਭਰਮਿ ਭੁਲਾਇਅਨੁ ਤਿਨ ਨਿਹਫਲ ਕਾਮੁ ॥

47ਇਕਨੀ ਗੁਰਮੁਖਿ ਬੁਝਿਆ ਹਰਿ ਆਤਮ ਰਾਮੁ ॥

48ਇਕਨੀ ਸੁਣਿ ਕੈ ਮੰਨਿਆ ਹਰਿ ਊਤਮ ਕਾਮੁ ॥

49ਅੰਤਰਿ ਹਰਿ ਰੰਗੁ ਉਪਜਿਆ ਗਾਇਆ ਹਰਿ ਗੁਣ ਨਾਮੁ ॥੧੩॥

50ਸਲੋਕੁ ਮਃ ੧ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath