ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1091 · Raag Maaroo · Guru Nanak Dev Ji

1ਭੋਲਤਣਿ ਭੈ ਮਨਿ ਵਸੈ ਹੇਕੈ ਪਾਧਰ ਹੀਡੁ ॥

2ਅਤਿ ਡਾਹਪਣਿ ਦੁਖੁ ਘਣੋ ਤੀਨੇ ਥਾਵ ਭਰੀਡੁ ॥੧॥

3ਮਃ ੧ ॥

4ਮਾਂਦਲੁ ਬੇਦਿ ਸਿ ਬਾਜਣੋ ਘਣੋ ਧੜੀਐ ਜੋਇ ॥

5ਨਾਨਕ ਨਾਮੁ ਸਮਾਲਿ ਤੂ ਬੀਜਉ ਅਵਰੁ ਨ ਕੋਇ ॥੨॥

6ਮਃ ੧ ॥

7ਸਾਗਰੁ ਗੁਣੀ ਅਥਾਹੁ ਕਿਨਿ ਹਾਥਾਲਾ ਦੇਖੀਐ ॥

8ਵਡਾ ਵੇਪਰਵਾਹੁ ਸਤਿਗੁਰੁ ਮਿਲੈ ਤ ਪਾਰਿ ਪਵਾ ॥

9ਮਝ ਭਰਿ ਦੁਖ ਬਦੁਖ ॥

10ਨਾਨਕ ਸਚੇ ਨਾਮ ਬਿਨੁ ਕਿਸੈ ਨ ਲਥੀ ਭੁਖ ॥੩॥

11ਪਉੜੀ ॥

12ਜਿਨੀ ਅੰਦਰੁ ਭਾਲਿਆ ਗੁਰ ਸਬਦਿ ਸੁਹਾਵੈ ॥

13ਜੋ ਇਛਨਿ ਸੋ ਪਾਇਦੇ ਹਰਿ ਨਾਮੁ ਧਿਆਵੈ ॥

14ਜਿਸ ਨੋ ਕ੍ਰਿਪਾ ਕਰੇ ਤਿਸੁ ਗੁਰੁ ਮਿਲੈ ਸੋ ਹਰਿ ਗੁਣ ਗਾਵੈ ॥

15ਧਰਮ ਰਾਇ ਤਿਨ ਕਾ ਮਿਤੁ ਹੈ ਜਮ ਮਗਿ ਨ ਪਾਵੈ ॥

16ਹਰਿ ਨਾਮੁ ਧਿਆਵਹਿ ਦਿਨਸੁ ਰਾਤਿ ਹਰਿ ਨਾਮਿ ਸਮਾਵੈ ॥੧੪॥

17ਸਲੋਕੁ ਮਃ ੧ ॥

18ਸੁਣੀਐ ਏਕੁ ਵਖਾਣੀਐ ਸੁਰਗਿ ਮਿਰਤਿ ਪਇਆਲਿ ॥

19ਹੁਕਮੁ ਨ ਜਾਈ ਮੇਟਿਆ ਜੋ ਲਿਖਿਆ ਸੋ ਨਾਲਿ ॥

20ਕਉਣੁ ਮੂਆ ਕਉਣੁ ਮਾਰਸੀ ਕਉਣੁ ਆਵੈ ਕਉਣੁ ਜਾਇ ॥

21ਕਉਣੁ ਰਹਸੀ ਨਾਨਕਾ ਕਿਸ ਕੀ ਸੁਰਤਿ ਸਮਾਇ ॥੧॥

22ਮਃ ੧ ॥

23ਹਉ ਮੁਆ ਮੈ ਮਾਰਿਆ ਪਉਣੁ ਵਹੈ ਦਰੀਆਉ ॥

24ਤ੍ਰਿਸਨਾ ਥਕੀ ਨਾਨਕਾ ਜਾ ਮਨੁ ਰਤਾ ਨਾਇ ॥

25ਲੋਇਣ ਰਤੇ ਲੋਇਣੀ ਕੰਨੀ ਸੁਰਤਿ ਸਮਾਇ ॥

26ਜੀਭ ਰਸਾਇਣਿ ਚੂਨੜੀ ਰਤੀ ਲਾਲ ਲਵਾਇ ॥

27ਅੰਦਰੁ ਮੁਸਕਿ ਝਕੋਲਿਆ ਕੀਮਤਿ ਕਹੀ ਨ ਜਾਇ ॥੨॥

28ਪਉੜੀ ॥

29ਇਸੁ ਜੁਗ ਮਹਿ ਨਾਮੁ ਨਿਧਾਨੁ ਹੈ ਨਾਮੋ ਨਾਲਿ ਚਲੈ ॥

30ਏਹੁ ਅਖੁਟੁ ਕਦੇ ਨ ਨਿਖੁਟਈ ਖਾਇ ਖਰਚਿਉ ਪਲੈ ॥

31ਹਰਿ ਜਨ ਨੇੜਿ ਨ ਆਵਈ ਜਮਕੰਕਰ ਜਮਕਲੈ ॥

32ਸੇ ਸਾਹ ਸਚੇ ਵਣਜਾਰਿਆ ਜਿਨ ਹਰਿ ਧਨੁ ਪਲੈ ॥

33ਹਰਿ ਕਿਰਪਾ ਤੇ ਹਰਿ ਪਾਈਐ ਜਾ ਆਪਿ ਹਰਿ ਘਲੈ ॥੧੫॥

34ਸਲੋਕੁ ਮਃ ੩ ॥

35ਮਨਮੁਖ ਵਾਪਾਰੈ ਸਾਰ ਨ ਜਾਣਨੀ ਬਿਖੁ ਵਿਹਾਝਹਿ ਬਿਖੁ ਸੰਗ੍ਰਹਹਿ ਬਿਖ ਸਿਉ ਧਰਹਿ ਪਿਆਰੁ ॥

36ਬਾਹਰਹੁ ਪੰਡਿਤ ਸਦਾਇਦੇ ਮਨਹੁ ਮੂਰਖ ਗਾਵਾਰ ॥

37ਹਰਿ ਸਿਉ ਚਿਤੁ ਨ ਲਾਇਨੀ ਵਾਦੀ ਧਰਨਿ ਪਿਆਰੁ ॥

38ਵਾਦਾ ਕੀਆ ਕਰਨਿ ਕਹਾਣੀਆ ਕੂੜੁ ਬੋਲਿ ਕਰਹਿ ਆਹਾਰੁ ॥

39ਜਗ ਮਹਿ ਰਾਮ ਨਾਮੁ ਹਰਿ ਨਿਰਮਲਾ ਹੋਰੁ ਮੈਲਾ ਸਭੁ ਆਕਾਰੁ ॥

40ਨਾਨਕ ਨਾਮੁ ਨ ਚੇਤਨੀ ਹੋਇ ਮੈਲੇ ਮਰਹਿ ਗਵਾਰ ॥੧॥

41ਮਃ ੩ ॥

42ਦੁਖੁ ਲਗਾ ਬਿਨੁ ਸੇਵਿਐ ਹੁਕਮੁ ਮੰਨੇ ਦੁਖੁ ਜਾਇ ॥

43ਆਪੇ ਦਾਤਾ ਸੁਖੈ ਦਾ ਆਪੇ ਦੇਇ ਸਜਾਇ ॥

44ਨਾਨਕ ਏਵੈ ਜਾਣੀਐ ਸਭੁ ਕਿਛੁ ਤਿਸੈ ਰਜਾਇ ॥੨॥

45ਪਉੜੀ ॥

46ਹਰਿ ਨਾਮ ਬਿਨਾ ਜਗਤੁ ਹੈ ਨਿਰਧਨੁ ਬਿਨੁ ਨਾਵੈ ਤ੍ਰਿਪਤਿ ਨਾਹੀ ॥

47ਦੂਜੈ ਭਰਮਿ ਭੁਲਾਇਆ ਹਉਮੈ ਦੁਖੁ ਪਾਹੀ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath