ਗੁਰੂ ਗ੍ਰੰਥ ਸਾਹਿਬ 1092 · Raag Maaroo · Guru Amar Daas Ji
1ਬਿਨੁ ਕਰਮਾ ਕਿਛੂ ਨ ਪਾਈਐ ਜੇ ਬਹੁਤੁ ਲੋਚਾਹੀ ॥
2ਆਵੈ ਜਾਇ ਜੰਮੈ ਮਰੈ ਗੁਰ ਸਬਦਿ ਛੁਟਾਹੀ ॥
3ਆਪਿ ਕਰੈ ਕਿਸੁ ਆਖੀਐ ਦੂਜਾ ਕੋ ਨਾਹੀ ॥੧੬॥
4ਸਲੋਕੁ ਮਃ ੩ ॥
5ਇਸੁ ਜਗ ਮਹਿ ਸੰਤੀ ਧਨੁ ਖਟਿਆ ਜਿਨਾ ਸਤਿਗੁਰੁ ਮਿਲਿਆ ਪ੍ਰਭੁ ਆਇ ॥
6ਸਤਿਗੁਰਿ ਸਚੁ ਦ੍ਰਿੜਾਇਆ ਇਸੁ ਧਨ ਕੀ ਕੀਮਤਿ ਕਹੀ ਨ ਜਾਇ ॥
7ਇਤੁ ਧਨਿ ਪਾਇਐ ਭੁਖ ਲਥੀ ਸੁਖੁ ਵਸਿਆ ਮਨਿ ਆਇ ॥
8ਜਿੰਨੑਾ ਕਉ ਧੁਰਿ ਲਿਖਿਆ ਤਿਨੀ ਪਾਇਆ ਆਇ ॥
9ਮਨਮੁਖੁ ਜਗਤੁ ਨਿਰਧਨੁ ਹੈ ਮਾਇਆ ਨੋ ਬਿਲਲਾਇ ॥
10ਅਨਦਿਨੁ ਫਿਰਦਾ ਸਦਾ ਰਹੈ ਭੁਖ ਨ ਕਦੇ ਜਾਇ ॥
11ਸਾਂਤਿ ਨ ਕਦੇ ਆਵਈ ਨਹ ਸੁਖੁ ਵਸੈ ਮਨਿ ਆਇ ॥
12ਸਦਾ ਚਿੰਤ ਚਿਤਵਦਾ ਰਹੈ ਸਹਸਾ ਕਦੇ ਨ ਜਾਇ ॥
13ਨਾਨਕ ਵਿਣੁ ਸਤਿਗੁਰ ਮਤਿ ਭਵੀ ਸਤਿਗੁਰ ਨੋ ਮਿਲੈ ਤਾ ਸਬਦੁ ਕਮਾਇ ॥
14ਸਦਾ ਸਦਾ ਸੁਖ ਮਹਿ ਰਹੈ ਸਚੇ ਮਾਹਿ ਸਮਾਇ ॥੧॥
15ਮਃ ੩ ॥
16ਜਿਨਿ ਉਪਾਈ ਮੇਦਨੀ ਸੋਈ ਸਾਰ ਕਰੇਇ ॥
17ਏਕੋ ਸਿਮਰਹੁ ਭਾਇਰਹੁ ਤਿਸੁ ਬਿਨੁ ਅਵਰੁ ਨ ਕੋਇ ॥
18ਖਾਣਾ ਸਬਦੁ ਚੰਗਿਆਈਆ ਜਿਤੁ ਖਾਧੈ ਸਦਾ ਤ੍ਰਿਪਤਿ ਹੋਇ ॥
19ਪੈਨਣੁ ਸਿਫਤਿ ਸਨਾਇ ਹੈ ਸਦਾ ਸਦਾ ਓਹੁ ਊਜਲਾ ਮੈਲਾ ਕਦੇ ਨ ਹੋਇ ॥
20ਸਹਜੇ ਸਚੁ ਧਨੁ ਖਟਿਆ ਥੋੜਾ ਕਦੇ ਨ ਹੋਇ ॥
21ਦੇਹੀ ਨੋ ਸਬਦੁ ਸੀਗਾਰੁ ਹੈ ਜਿਤੁ ਸਦਾ ਸਦਾ ਸੁਖੁ ਹੋਇ ॥
22ਨਾਨਕ ਗੁਰਮੁਖਿ ਬੁਝੀਐ ਜਿਸ ਨੋ ਆਪਿ ਵਿਖਾਲੇ ਸੋਇ ॥੨॥
23ਪਉੜੀ ॥
24ਅੰਤਰਿ ਜਪੁ ਤਪੁ ਸੰਜਮੋ ਗੁਰ ਸਬਦੀ ਜਾਪੈ ॥
25ਹਰਿ ਹਰਿ ਨਾਮੁ ਧਿਆਈਐ ਹਉਮੈ ਅਗਿਆਨੁ ਗਵਾਪੈ ॥
26ਅੰਦਰੁ ਅੰਮ੍ਰਿਤਿ ਭਰਪੂਰੁ ਹੈ ਚਾਖਿਆ ਸਾਦੁ ਜਾਪੈ ॥
27ਜਿਨ ਚਾਖਿਆ ਸੇ ਨਿਰਭਉ ਭਏ ਸੇ ਹਰਿ ਰਸਿ ਧ੍ਰਾਪੈ ॥
28ਹਰਿ ਕਿਰਪਾ ਧਾਰਿ ਪੀਆਇਆ ਫਿਰਿ ਕਾਲੁ ਨ ਵਿਆਪੈ ॥੧੭॥
29ਸਲੋਕੁ ਮਃ ੩ ॥
30ਲੋਕੁ ਅਵਗਣਾ ਕੀ ਬੰਨੑੈ ਗੰਠੜੀ ਗੁਣ ਨ ਵਿਹਾਝੈ ਕੋਇ ॥
31ਗੁਣ ਕਾ ਗਾਹਕੁ ਨਾਨਕਾ ਵਿਰਲਾ ਕੋਈ ਹੋਇ ॥
32ਗੁਰ ਪਰਸਾਦੀ ਗੁਣ ਪਾਈਅਨਿੑ ਜਿਸ ਨੋ ਨਦਰਿ ਕਰੇਇ ॥੧॥
33ਮਃ ੩ ॥
34ਗੁਣ ਅਵਗੁਣ ਸਮਾਨਿ ਹਹਿ ਜਿ ਆਪਿ ਕੀਤੇ ਕਰਤਾਰਿ ॥
35ਨਾਨਕ ਹੁਕਮਿ ਮੰਨਿਐ ਸੁਖੁ ਪਾਈਐ ਗੁਰ ਸਬਦੀ ਵੀਚਾਰਿ ॥੨॥
36ਪਉੜੀ ॥
37ਅੰਦਰਿ ਰਾਜਾ ਤਖਤੁ ਹੈ ਆਪੇ ਕਰੇ ਨਿਆਉ ॥
38ਗੁਰ ਸਬਦੀ ਦਰੁ ਜਾਣੀਐ ਅੰਦਰਿ ਮਹਲੁ ਅਸਰਾਉ ॥
39ਖਰੇ ਪਰਖਿ ਖਜਾਨੈ ਪਾਈਅਨਿ ਖੋਟਿਆ ਨਾਹੀ ਥਾਉ ॥
40ਸਭੁ ਸਚੋ ਸਚੁ ਵਰਤਦਾ ਸਦਾ ਸਚੁ ਨਿਆਉ ॥
41ਅੰਮ੍ਰਿਤ ਕਾ ਰਸੁ ਆਇਆ ਮਨਿ ਵਸਿਆ ਨਾਉ ॥੧੮॥
42ਸਲੋਕ ਮਃ ੧ ॥
43ਹਉ ਮੈ ਕਰੀ ਤਾਂ ਤੂ ਨਾਹੀ ਤੂ ਹੋਵਹਿ ਹਉ ਨਾਹਿ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath