ਗੁਰੂ ਗ੍ਰੰਥ ਸਾਹਿਬ 1093 · Raag Maaroo · Guru Nanak Dev Ji
1ਬੂਝਹੁ ਗਿਆਨੀ ਬੂਝਣਾ ਏਹ ਅਕਥ ਕਥਾ ਮਨ ਮਾਹਿ ॥
2ਬਿਨੁ ਗੁਰ ਤਤੁ ਨ ਪਾਈਐ ਅਲਖੁ ਵਸੈ ਸਭ ਮਾਹਿ ॥
3ਸਤਿਗੁਰੁ ਮਿਲੈ ਤ ਜਾਣੀਐ ਜਾਂ ਸਬਦੁ ਵਸੈ ਮਨ ਮਾਹਿ ॥
4ਆਪੁ ਗਇਆ ਭ੍ਰਮੁ ਭਉ ਗਇਆ ਜਨਮ ਮਰਨ ਦੁਖ ਜਾਹਿ ॥
5ਗੁਰਮਤਿ ਅਲਖੁ ਲਖਾਈਐ ਊਤਮ ਮਤਿ ਤਰਾਹਿ ॥
6ਨਾਨਕ ਸੋਹੰ ਹੰਸਾ ਜਪੁ ਜਾਪਹੁ ਤ੍ਰਿਭਵਣ ਤਿਸੈ ਸਮਾਹਿ ॥੧॥
7ਮਃ ੩ ॥
8ਮਨੁ ਮਾਣਕੁ ਜਿਨਿ ਪਰਖਿਆ ਗੁਰ ਸਬਦੀ ਵੀਚਾਰਿ ॥
9ਸੇ ਜਨ ਵਿਰਲੇ ਜਾਣੀਅਹਿ ਕਲਜੁਗ ਵਿਚਿ ਸੰਸਾਰਿ ॥
10ਆਪੈ ਨੋ ਆਪੁ ਮਿਲਿ ਰਹਿਆ ਹਉਮੈ ਦੁਬਿਧਾ ਮਾਰਿ ॥
11ਨਾਨਕ ਨਾਮਿ ਰਤੇ ਦੁਤਰੁ ਤਰੇ ਭਉਜਲੁ ਬਿਖਮੁ ਸੰਸਾਰੁ ॥੨॥
12ਪਉੜੀ ॥
13ਮਨਮੁਖ ਅੰਦਰੁ ਨ ਭਾਲਨੀ ਮੁਠੇ ਅਹੰਮਤੇ ॥
14ਚਾਰੇ ਕੁੰਡਾਂ ਭਵਿ ਥਕੇ ਅੰਦਰਿ ਤਿਖ ਤਤੇ ॥
15ਸਿੰਮ੍ਰਿਤਿ ਸਾਸਤ ਨ ਸੋਧਨੀ ਮਨਮੁਖ ਵਿਗੁਤੇ ॥
16ਬਿਨੁ ਗੁਰ ਕਿਨੈ ਨ ਪਾਇਓ ਹਰਿ ਨਾਮੁ ਹਰਿ ਸਤੇ ॥
17ਤਤੁ ਗਿਆਨੁ ਵੀਚਾਰਿਆ ਹਰਿ ਜਪਿ ਹਰਿ ਗਤੇ ॥੧੯॥
18ਸਲੋਕ ਮਃ ੨ ॥
19ਆਪੇ ਜਾਣੈ ਕਰੇ ਆਪਿ ਆਪੇ ਆਣੈ ਰਾਸਿ ॥
20ਤਿਸੈ ਅਗੈ ਨਾਨਕਾ ਖਲਿਇ ਕੀਚੈ ਅਰਦਾਸਿ ॥੧॥
21ਮਃ ੧ ॥
22ਜਿਨਿ ਕੀਆ ਤਿਨਿ ਦੇਖਿਆ ਆਪੇ ਜਾਣੈ ਸੋਇ ॥
23ਕਿਸ ਨੋ ਕਹੀਐ ਨਾਨਕਾ ਜਾ ਘਰਿ ਵਰਤੈ ਸਭੁ ਕੋਇ ॥੨॥
24ਪਉੜੀ ॥
25ਸਭੇ ਥੋਕ ਵਿਸਾਰਿ ਇਕੋ ਮਿਤੁ ਕਰਿ ॥
26ਮਨੁ ਤਨੁ ਹੋਇ ਨਿਹਾਲੁ ਪਾਪਾ ਦਹੈ ਹਰਿ ॥
27ਆਵਣ ਜਾਣਾ ਚੁਕੈ ਜਨਮਿ ਨ ਜਾਹਿ ਮਰਿ ॥
28ਸਚੁ ਨਾਮੁ ਆਧਾਰੁ ਸੋਗਿ ਨ ਮੋਹਿ ਜਰਿ ॥
29ਨਾਨਕ ਨਾਮੁ ਨਿਧਾਨੁ ਮਨ ਮਹਿ ਸੰਜਿ ਧਰਿ ॥੨੦॥
30ਸਲੋਕ ਮਃ ੫ ॥
31ਮਾਇਆ ਮਨਹੁ ਨ ਵੀਸਰੈ ਮਾਂਗੈ ਦੰਮਾ ਦੰਮ ॥
32ਸੋ ਪ੍ਰਭੁ ਚਿਤਿ ਨ ਆਵਈ ਨਾਨਕ ਨਹੀ ਕਰੰਮ ॥੧॥
33ਮਃ ੫ ॥
34ਮਾਇਆ ਸਾਥਿ ਨ ਚਲਈ ਕਿਆ ਲਪਟਾਵਹਿ ਅੰਧ ॥
35ਗੁਰ ਕੇ ਚਰਣ ਧਿਆਇ ਤੂ ਤੂਟਹਿ ਮਾਇਆ ਬੰਧ ॥੨॥
36ਪਉੜੀ ॥
37ਭਾਣੈ ਹੁਕਮੁ ਮਨਾਇਓਨੁ ਭਾਣੈ ਸੁਖੁ ਪਾਇਆ ॥
38ਭਾਣੈ ਸਤਿਗੁਰੁ ਮੇਲਿਓਨੁ ਭਾਣੈ ਸਚੁ ਧਿਆਇਆ ॥
39ਭਾਣੇ ਜੇਵਡ ਹੋਰ ਦਾਤਿ ਨਾਹੀ ਸਚੁ ਆਖਿ ਸੁਣਾਇਆ ॥
40ਜਿਨ ਕਉ ਪੂਰਬਿ ਲਿਖਿਆ ਤਿਨ ਸਚੁ ਕਮਾਇਆ ॥
41ਨਾਨਕ ਤਿਸੁ ਸਰਣਾਗਤੀ ਜਿਨਿ ਜਗਤੁ ਉਪਾਇਆ ॥੨੧॥
42ਸਲੋਕ ਮਃ ੩ ॥
43ਜਿਨ ਕਉ ਅੰਦਰਿ ਗਿਆਨੁ ਨਹੀ ਭੈ ਕੀ ਨਾਹੀ ਬਿੰਦ ॥
44ਨਾਨਕ ਮੁਇਆ ਕਾ ਕਿਆ ਮਾਰਣਾ ਜਿ ਆਪਿ ਮਾਰੇ ਗੋਵਿੰਦ ॥੧॥
45ਮਃ ੩ ॥
46ਮਨ ਕੀ ਪਤ੍ਰੀ ਵਾਚਣੀ ਸੁਖੀ ਹੂ ਸੁਖੁ ਸਾਰੁ ॥
47ਸੋ ਬ੍ਰਾਹਮਣੁ ਭਲਾ ਆਖੀਐ ਜਿ ਬੂਝੈ ਬ੍ਰਹਮੁ ਬੀਚਾਰੁ ॥
48ਹਰਿ ਸਾਲਾਹੇ ਹਰਿ ਪੜੈ ਗੁਰ ਕੈ ਸਬਦਿ ਵੀਚਾਰਿ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath