ਗੁਰੂ ਗ੍ਰੰਥ ਸਾਹਿਬ 1094 · Raag Maaroo · Guru Amar Daas Ji
1ਆਇਆ ਓਹੁ ਪਰਵਾਣੁ ਹੈ ਜਿ ਕੁਲ ਕਾ ਕਰੇ ਉਧਾਰੁ ॥
2ਅਗੈ ਜਾਤਿ ਨ ਪੁਛੀਐ ਕਰਣੀ ਸਬਦੁ ਹੈ ਸਾਰੁ ॥
3ਹੋਰੁ ਕੂੜੁ ਪੜਣਾ ਕੂੜੁ ਕਮਾਵਣਾ ਬਿਖਿਆ ਨਾਲਿ ਪਿਆਰੁ ॥
4ਅੰਦਰਿ ਸੁਖੁ ਨ ਹੋਵਈ ਮਨਮੁਖ ਜਨਮੁ ਖੁਆਰੁ ॥
5ਨਾਨਕ ਨਾਮਿ ਰਤੇ ਸੇ ਉਬਰੇ ਗੁਰ ਕੈ ਹੇਤਿ ਅਪਾਰਿ ॥੨॥
6ਪਉੜੀ ॥
7ਆਪੇ ਕਰਿ ਕਰਿ ਵੇਖਦਾ ਆਪੇ ਸਭੁ ਸਚਾ ॥
8ਜੋ ਹੁਕਮੁ ਨ ਬੂਝੈ ਖਸਮ ਕਾ ਸੋਈ ਨਰੁ ਕਚਾ ॥
9ਜਿਤੁ ਭਾਵੈ ਤਿਤੁ ਲਾਇਦਾ ਗੁਰਮੁਖਿ ਹਰਿ ਸਚਾ ॥
10ਸਭਨਾ ਕਾ ਸਾਹਿਬੁ ਏਕੁ ਹੈ ਗੁਰ ਸਬਦੀ ਰਚਾ ॥
11ਗੁਰਮੁਖਿ ਸਦਾ ਸਲਾਹੀਐ ਸਭਿ ਤਿਸ ਦੇ ਜਚਾ ॥
12ਜਿਉ ਨਾਨਕ ਆਪਿ ਨਚਾਇਦਾ ਤਿਵ ਹੀ ਕੋ ਨਚਾ ॥੨੨॥੧॥ ਸੁਧੁ ॥
13ਮਾਰੂ ਵਾਰ ਮਹਲਾ ੫ ਡਖਣੇ ਮਃ ੫
14ੴ ਸਤਿਗੁਰ ਪ੍ਰਸਾਦਿ ॥
15ਤੂ ਚਉ ਸਜਣ ਮੈਡਿਆ ਡੇਈ ਸਿਸੁ ਉਤਾਰਿ ॥
16ਨੈਣ ਮਹਿੰਜੇ ਤਰਸਦੇ ਕਦਿ ਪਸੀ ਦੀਦਾਰੁ ॥੧॥
17ਮਃ ੫ ॥
18ਨੀਹੁ ਮਹਿੰਜਾ ਤਊ ਨਾਲਿ ਬਿਆ ਨੇਹ ਕੂੜਾਵੇ ਡੇਖੁ ॥
19ਕਪੜ ਭੋਗ ਡਰਾਵਣੇ ਜਿਚਰੁ ਪਿਰੀ ਨ ਡੇਖੁ ॥੨॥
20ਮਃ ੫ ॥
21ਉਠੀ ਝਾਲੂ ਕੰਤੜੇ ਹਉ ਪਸੀ ਤਉ ਦੀਦਾਰੁ ॥
22ਕਾਜਲੁ ਹਾਰ ਤਮੋਲ ਰਸੁ ਬਿਨੁ ਪਸੇ ਹਭਿ ਰਸ ਛਾਰੁ ॥੩॥
23ਪਉੜੀ ॥
24ਤੂ ਸਚਾ ਸਾਹਿਬੁ ਸਚੁ ਸਚੁ ਸਭੁ ਧਾਰਿਆ ॥
25ਗੁਰਮੁਖਿ ਕੀਤੋ ਥਾਟੁ ਸਿਰਜਿ ਸੰਸਾਰਿਆ ॥
26ਹਰਿ ਆਗਿਆ ਹੋਏ ਬੇਦ ਪਾਪੁ ਪੁੰਨੁ ਵੀਚਾਰਿਆ ॥
27ਬ੍ਰਹਮਾ ਬਿਸਨੁ ਮਹੇਸੁ ਤ੍ਰੈ ਗੁਣ ਬਿਸਥਾਰਿਆ ॥
28ਨਵ ਖੰਡ ਪ੍ਰਿਥਮੀ ਸਾਜਿ ਹਰਿ ਰੰਗ ਸਵਾਰਿਆ ॥
29ਵੇਕੀ ਜੰਤ ਉਪਾਇ ਅੰਤਰਿ ਕਲ ਧਾਰਿਆ ॥
30ਤੇਰਾ ਅੰਤੁ ਨ ਜਾਣੈ ਕੋਇ ਸਚੁ ਸਿਰਜਣਹਾਰਿਆ ॥
31ਤੂ ਜਾਣਹਿ ਸਭ ਬਿਧਿ ਆਪਿ ਗੁਰਮੁਖਿ ਨਿਸਤਾਰਿਆ ॥੧॥
32ਡਖਣੇ ਮਃ ੫ ॥
33ਜੇ ਤੂ ਮਿਤ੍ਰੁ ਅਸਾਡੜਾ ਹਿਕ ਭੋਰੀ ਨਾ ਵੇਛੋੜਿ ॥
34ਜੀਉ ਮਹਿੰਜਾ ਤਉ ਮੋਹਿਆ ਕਦਿ ਪਸੀ ਜਾਨੀ ਤੋਹਿ ॥੧॥
35ਮਃ ੫ ॥
36ਦੁਰਜਨ ਤੂ ਜਲੁ ਭਾਹੜੀ ਵਿਛੋੜੇ ਮਰਿ ਜਾਹਿ ॥
37ਕੰਤਾ ਤੂ ਸਉ ਸੇਜੜੀ ਮੈਡਾ ਹਭੋ ਦੁਖੁ ਉਲਾਹਿ ॥੨॥
38ਮਃ ੫ ॥
39ਦੁਰਜਨੁ ਦੂਜਾ ਭਾਉ ਹੈ ਵੇਛੋੜਾ ਹਉਮੈ ਰੋਗੁ ॥
40ਸਜਣੁ ਸਚਾ ਪਾਤਿਸਾਹੁ ਜਿਸੁ ਮਿਲਿ ਕੀਚੈ ਭੋਗੁ ॥੩॥
41ਪਉੜੀ ॥
42ਤੂ ਅਗਮ ਦਇਆਲੁ ਬੇਅੰਤੁ ਤੇਰੀ ਕੀਮਤਿ ਕਹੈ ਕਉਣੁ ॥
43ਤੁਧੁ ਸਿਰਜਿਆ ਸਭੁ ਸੰਸਾਰੁ ਤੂ ਨਾਇਕੁ ਸਗਲ ਭਉਣ ॥
44ਤੇਰੀ ਕੁਦਰਤਿ ਕੋਇ ਨ ਜਾਣੈ ਮੇਰੇ ਠਾਕੁਰ ਸਗਲ ਰਉਣ ॥
45ਤੁਧੁ ਅਪੜਿ ਕੋਇ ਨ ਸਕੈ ਤੂ ਅਬਿਨਾਸੀ ਜਗ ਉਧਰਣ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath