ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1095 · Raag Maaroo · Guru Arjan Dev Ji

1ਤੁਧੁ ਥਾਪੇ ਚਾਰੇ ਜੁਗ ਤੂ ਕਰਤਾ ਸਗਲ ਧਰਣ ॥

2ਤੁਧੁ ਆਵਣ ਜਾਣਾ ਕੀਆ ਤੁਧੁ ਲੇਪੁ ਨ ਲਗੈ ਤ੍ਰਿਣ ॥

3ਜਿਸੁ ਹੋਵਹਿ ਆਪਿ ਦਇਆਲੁ ਤਿਸੁ ਲਾਵਹਿ ਸਤਿਗੁਰ ਚਰਣ ॥

4ਤੂ ਹੋਰਤੁ ਉਪਾਇ ਨ ਲਭਹੀ ਅਬਿਨਾਸੀ ਸ੍ਰਿਸਟਿ ਕਰਣ ॥੨॥

5ਡਖਣੇ ਮਃ ੫ ॥

6ਜੇ ਤੂ ਵਤਹਿ ਅੰਙਣੇ ਹਭ ਧਰਤਿ ਸੁਹਾਵੀ ਹੋਇ ॥

7ਹਿਕਸੁ ਕੰਤੈ ਬਾਹਰੀ ਮੈਡੀ ਵਾਤ ਨ ਪੁਛੈ ਕੋਇ ॥੧॥

8ਮਃ ੫ ॥

9ਹਭੇ ਟੋਲ ਸੁਹਾਵਣੇ ਸਹੁ ਬੈਠਾ ਅੰਙਣੁ ਮਲਿ ॥

10ਪਹੀ ਨ ਵੰਞੈ ਬਿਰਥੜਾ ਜੋ ਘਰਿ ਆਵੈ ਚਲਿ ॥੨॥

11ਮਃ ੫ ॥

12ਸੇਜ ਵਿਛਾਈ ਕੰਤ ਕੂ ਕੀਆ ਹਭੁ ਸੀਗਾਰੁ ॥

13ਇਤੀ ਮੰਝਿ ਨ ਸਮਾਵਈ ਜੇ ਗਲਿ ਪਹਿਰਾ ਹਾਰੁ ॥੩॥

14ਪਉੜੀ ॥

15ਤੂ ਪਾਰਬ੍ਰਹਮੁ ਪਰਮੇਸਰੁ ਜੋਨਿ ਨ ਆਵਹੀ ॥

16ਤੂ ਹੁਕਮੀ ਸਾਜਹਿ ਸ੍ਰਿਸਟਿ ਸਾਜਿ ਸਮਾਵਹੀ ॥

17ਤੇਰਾ ਰੂਪੁ ਨ ਜਾਈ ਲਖਿਆ ਕਿਉ ਤੁਝਹਿ ਧਿਆਵਹੀ ॥

18ਤੂ ਸਭ ਮਹਿ ਵਰਤਹਿ ਆਪਿ ਕੁਦਰਤਿ ਦੇਖਾਵਹੀ ॥

19ਤੇਰੀ ਭਗਤਿ ਭਰੇ ਭੰਡਾਰ ਤੋਟਿ ਨ ਆਵਹੀ ॥

20ਏਹਿ ਰਤਨ ਜਵੇਹਰ ਲਾਲ ਕੀਮ ਨ ਪਾਵਹੀ ॥

21ਜਿਸੁ ਹੋਵਹਿ ਆਪਿ ਦਇਆਲੁ ਤਿਸੁ ਸਤਿਗੁਰ ਸੇਵਾ ਲਾਵਹੀ ॥

22ਤਿਸੁ ਕਦੇ ਨ ਆਵੈ ਤੋਟਿ ਜੋ ਹਰਿ ਗੁਣ ਗਾਵਹੀ ॥੩॥

23ਡਖਣੇ ਮਃ ੫ ॥

24ਜਾ ਮੂ ਪਸੀ ਹਠ ਮੈ ਪਿਰੀ ਮਹਿਜੈ ਨਾਲਿ ॥

25ਹਭੇ ਡੁਖ ਉਲਾਹਿਅਮੁ ਨਾਨਕ ਨਦਰਿ ਨਿਹਾਲਿ ॥੧॥

26ਮਃ ੫ ॥

27ਨਾਨਕ ਬੈਠਾ ਭਖੇ ਵਾਉ ਲੰਮੇ ਸੇਵਹਿ ਦਰੁ ਖੜਾ ॥

28ਪਿਰੀਏ ਤੂ ਜਾਣੁ ਮਹਿਜਾ ਸਾਉ ਜੋਈ ਸਾਈ ਮੁਹੁ ਖੜਾ ॥੨॥

29ਮਃ ੫ ॥

30ਕਿਆ ਗਾਲਾਇਓ ਭੂਛ ਪਰ ਵੇਲਿ ਨ ਜੋਹੇ ਕੰਤ ਤੂ ॥

31ਨਾਨਕ ਫੁਲਾ ਸੰਦੀ ਵਾੜਿ ਖਿੜਿਆ ਹਭੁ ਸੰਸਾਰੁ ਜਿਉ ॥੩॥

32ਪਉੜੀ ॥

33ਸੁਘੜੁ ਸੁਜਾਣੁ ਸਰੂਪੁ ਤੂ ਸਭ ਮਹਿ ਵਰਤੰਤਾ ॥

34ਤੂ ਆਪੇ ਠਾਕੁਰੁ ਸੇਵਕੋ ਆਪੇ ਪੂਜੰਤਾ ॥

35ਦਾਨਾ ਬੀਨਾ ਆਪਿ ਤੂ ਆਪੇ ਸਤਵੰਤਾ ॥

36ਜਤੀ ਸਤੀ ਪ੍ਰਭੁ ਨਿਰਮਲਾ ਮੇਰੇ ਹਰਿ ਭਗਵੰਤਾ ॥

37ਸਭੁ ਬ੍ਰਹਮ ਪਸਾਰੁ ਪਸਾਰਿਓ ਆਪੇ ਖੇਲੰਤਾ ॥

38ਇਹੁ ਆਵਾ ਗਵਣੁ ਰਚਾਇਓ ਕਰਿ ਚੋਜ ਦੇਖੰਤਾ ॥

39ਤਿਸੁ ਬਾਹੁੜਿ ਗਰਭਿ ਨ ਪਾਵਹੀ ਜਿਸੁ ਦੇਵਹਿ ਗੁਰ ਮੰਤਾ ॥

40ਜਿਉ ਆਪਿ ਚਲਾਵਹਿ ਤਿਉ ਚਲਦੇ ਕਿਛੁ ਵਸਿ ਨ ਜੰਤਾ ॥੪॥

41ਡਖਣੇ ਮਃ ੫ ॥

42ਕੁਰੀਏ ਕੁਰੀਏ ਵੈਦਿਆ ਤਲਿ ਗਾੜਾ ਮਹਰੇਰੁ ॥

43ਵੇਖੇ ਛਿਟੜਿ ਥੀਵਦੋ ਜਾਮਿ ਖਿਸੰਦੋ ਪੇਰੁ ॥੧॥

44ਮਃ ੫ ॥

45ਸਚੁ ਜਾਣੈ ਕਚੁ ਵੈਦਿਓ ਤੂ ਆਘੂ ਆਘੇ ਸਲਵੇ ॥

46ਨਾਨਕ ਆਤਸੜੀ ਮੰਝਿ ਨੈਣੂ ਬਿਆ ਢਲਿ ਪਬਣਿ ਜਿਉ ਜੁੰਮਿਓ ॥੨॥

47ਮਃ ੫ ॥

48ਭੋਰੇ ਭੋਰੇ ਰੂਹੜੇ ਸੇਵੇਦੇ ਆਲਕੁ ॥

49ਮੁਦਤਿ ਪਈ ਚਿਰਾਣੀਆ ਫਿਰਿ ਕਡੂ ਆਵੈ ਰੁਤਿ ॥੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath