ਗੁਰੂ ਗ੍ਰੰਥ ਸਾਹਿਬ 1096 · Raag Maaroo
1ਪਉੜੀ ॥
2ਤੁਧੁ ਰੂਪੁ ਨ ਰੇਖਿਆ ਜਾਤਿ ਤੂ ਵਰਨਾ ਬਾਹਰਾ ॥
3ਏ ਮਾਣਸ ਜਾਣਹਿ ਦੂਰਿ ਤੂ ਵਰਤਹਿ ਜਾਹਰਾ ॥
4ਤੂ ਸਭਿ ਘਟ ਭੋਗਹਿ ਆਪਿ ਤੁਧੁ ਲੇਪੁ ਨ ਲਾਹਰਾ ॥
5ਤੂ ਪੁਰਖੁ ਅਨੰਦੀ ਅਨੰਤ ਸਭ ਜੋਤਿ ਸਮਾਹਰਾ ॥
6ਤੂ ਸਭ ਦੇਵਾ ਮਹਿ ਦੇਵ ਬਿਧਾਤੇ ਨਰਹਰਾ ॥
7ਕਿਆ ਆਰਾਧੇ ਜਿਹਵਾ ਇਕ ਤੂ ਅਬਿਨਾਸੀ ਅਪਰਪਰਾ ॥
8ਜਿਸੁ ਮੇਲਹਿ ਸਤਿਗੁਰੁ ਆਪਿ ਤਿਸ ਕੇ ਸਭਿ ਕੁਲ ਤਰਾ ॥
9ਸੇਵਕ ਸਭਿ ਕਰਦੇ ਸੇਵ ਦਰਿ ਨਾਨਕੁ ਜਨੁ ਤੇਰਾ ॥੫॥
10ਡਖਣੇ ਮਃ ੫ ॥
11ਗਹਡੜੜਾ ਤ੍ਰਿਣਿ ਛਾਇਆ ਗਾਫਲ ਜਲਿਓਹੁ ਭਾਹਿ ॥
12ਜਿਨਾ ਭਾਗ ਮਥਾਹੜੈ ਤਿਨ ਉਸਤਾਦ ਪਨਾਹਿ ॥੧॥
13ਮਃ ੫ ॥
14ਨਾਨਕ ਪੀਠਾ ਪਕਾ ਸਾਜਿਆ ਧਰਿਆ ਆਣਿ ਮਉਜੂਦੁ ॥
15ਬਾਝਹੁ ਸਤਿਗੁਰ ਆਪਣੇ ਬੈਠਾ ਝਾਕੁ ਦਰੂਦ ॥੨॥
16ਮਃ ੫ ॥
17ਨਾਨਕ ਭੁਸਰੀਆ ਪਕਾਈਆ ਪਾਈਆ ਥਾਲੈ ਮਾਹਿ ॥
18ਜਿਨੀ ਗੁਰੂ ਮਨਾਇਆ ਰਜਿ ਰਜਿ ਸੇਈ ਖਾਹਿ ॥੩॥
19ਪਉੜੀ ॥
20ਤੁਧੁ ਜਗ ਮਹਿ ਖੇਲੁ ਰਚਾਇਆ ਵਿਚਿ ਹਉਮੈ ਪਾਈਆ ॥
21ਏਕੁ ਮੰਦਰੁ ਪੰਚ ਚੋਰ ਹਹਿ ਨਿਤ ਕਰਹਿ ਬੁਰਿਆਈਆ ॥
22ਦਸ ਨਾਰੀ ਇਕੁ ਪੁਰਖੁ ਕਰਿ ਦਸੇ ਸਾਦਿ ਲੋੁਭਾਈਆ ॥
23ਏਨਿ ਮਾਇਆ ਮੋਹਣੀ ਮੋਹੀਆ ਨਿਤ ਫਿਰਹਿ ਭਰਮਾਈਆ ॥
24ਹਾਠਾ ਦੋਵੈ ਕੀਤੀਓ ਸਿਵ ਸਕਤਿ ਵਰਤਾਈਆ ॥
25ਸਿਵ ਅਗੈ ਸਕਤੀ ਹਾਰਿਆ ਏਵੈ ਹਰਿ ਭਾਈਆ ॥
26ਇਕਿ ਵਿਚਹੁ ਹੀ ਤੁਧੁ ਰਖਿਆ ਜੋ ਸਤਸੰਗਿ ਮਿਲਾਈਆ ॥
27ਜਲ ਵਿਚਹੁ ਬਿੰਬੁ ਉਠਾਲਿਓ ਜਲ ਮਾਹਿ ਸਮਾਈਆ ॥੬॥
28ਡਖਣੇ ਮਃ ੫ ॥
29ਆਗਾਹਾ ਕੂ ਤ੍ਰਾਘਿ ਪਿਛਾ ਫੇਰਿ ਨ ਮੁਹਡੜਾ ॥
30ਨਾਨਕ ਸਿਝਿ ਇਵੇਹਾ ਵਾਰ ਬਹੁੜਿ ਨ ਹੋਵੀ ਜਨਮੜਾ ॥੧॥
31ਮਃ ੫ ॥
32ਸਜਣੁ ਮੈਡਾ ਚਾਈਆ ਹਭ ਕਹੀ ਦਾ ਮਿਤੁ ॥
33ਹਭੇ ਜਾਣਨਿ ਆਪਣਾ ਕਹੀ ਨ ਠਾਹੇ ਚਿਤੁ ॥੨॥
34ਮਃ ੫ ॥
35ਗੁਝੜਾ ਲਧਮੁ ਲਾਲੁ ਮਥੈ ਹੀ ਪਰਗਟੁ ਥਿਆ ॥
36ਸੋਈ ਸੁਹਾਵਾ ਥਾਨੁ ਜਿਥੈ ਪਿਰੀਏ ਨਾਨਕ ਜੀ ਤੂ ਵੁਠਿਆ ॥੩॥
37ਪਉੜੀ ॥
38ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥
39ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ॥
40ਲਖਮੀ ਤੋਟਿ ਨ ਆਵਈ ਖਾਇ ਖਰਚਿ ਰਹੰਦਾ ॥
41ਲਖ ਚਉਰਾਸੀਹ ਮੇਦਨੀ ਸਭ ਸੇਵ ਕਰੰਦਾ ॥
42ਏਹ ਵੈਰੀ ਮਿਤ੍ਰ ਸਭਿ ਕੀਤਿਆ ਨਹ ਮੰਗਹਿ ਮੰਦਾ ॥
43ਲੇਖਾ ਕੋਇ ਨ ਪੁਛਈ ਜਾ ਹਰਿ ਬਖਸੰਦਾ ॥
44ਅਨੰਦੁ ਭਇਆ ਸੁਖੁ ਪਾਇਆ ਮਿਲਿ ਗੁਰ ਗੋਵਿੰਦਾ ॥
45ਸਭੇ ਕਾਜ ਸਵਾਰਿਐ ਜਾ ਤੁਧੁ ਭਾਵੰਦਾ ॥੭॥
46ਡਖਣੇ ਮਃ ੫ ॥
47ਡੇਖਣ ਕੂ ਮੁਸਤਾਕੁ ਮੁਖੁ ਕਿਜੇਹਾ ਤਉ ਧਣੀ ॥
48ਫਿਰਦਾ ਕਿਤੈ ਹਾਲਿ ਜਾ ਡਿਠਮੁ ਤਾ ਮਨੁ ਧ੍ਰਾਪਿਆ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath