ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1097 · Raag Maaroo

1ਮਃ ੫ ॥

2ਦੁਖੀਆ ਦਰਦ ਘਣੇ ਵੇਦਨ ਜਾਣੇ ਤੂ ਧਣੀ ॥

3ਜਾਣਾ ਲਖ ਭਵੇ ਪਿਰੀ ਡਿਖੰਦੋ ਤਾ ਜੀਵਸਾ ॥੨॥

4ਮਃ ੫ ॥

5ਢਹਦੀ ਜਾਇ ਕਰਾਰਿ ਵਹਣਿ ਵਹੰਦੇ ਮੈ ਡਿਠਿਆ ॥

6ਸੇਈ ਰਹੇ ਅਮਾਣ ਜਿਨਾ ਸਤਿਗੁਰੁ ਭੇਟਿਆ ॥੩॥

7ਪਉੜੀ ॥

8ਜਿਸੁ ਜਨ ਤੇਰੀ ਭੁਖ ਹੈ ਤਿਸੁ ਦੁਖੁ ਨ ਵਿਆਪੈ ॥

9ਜਿਨਿ ਜਨਿ ਗੁਰਮੁਖਿ ਬੁਝਿਆ ਸੁ ਚਹੁ ਕੁੰਡੀ ਜਾਪੈ ॥

10ਜੋ ਨਰੁ ਉਸ ਕੀ ਸਰਣੀ ਪਰੈ ਤਿਸੁ ਕੰਬਹਿ ਪਾਪੈ ॥

11ਜਨਮ ਜਨਮ ਕੀ ਮਲੁ ਉਤਰੈ ਗੁਰ ਧੂੜੀ ਨਾਪੈ ॥

12ਜਿਨਿ ਹਰਿ ਭਾਣਾ ਮੰਨਿਆ ਤਿਸੁ ਸੋਗੁ ਨ ਸੰਤਾਪੈ ॥

13ਹਰਿ ਜੀਉ ਤੂ ਸਭਨਾ ਕਾ ਮਿਤੁ ਹੈ ਸਭਿ ਜਾਣਹਿ ਆਪੈ ॥

14ਐਸੀ ਸੋਭਾ ਜਨੈ ਕੀ ਜੇਵਡੁ ਹਰਿ ਪਰਤਾਪੈ ॥

15ਸਭ ਅੰਤਰਿ ਜਨ ਵਰਤਾਇਆ ਹਰਿ ਜਨ ਤੇ ਜਾਪੈ ॥੮॥

16ਡਖਣੇ ਮਃ ੫ ॥

17ਜਿਨਾ ਪਿਛੈ ਹਉ ਗਈ ਸੇ ਮੈ ਪਿਛੈ ਭੀ ਰਵਿਆਸੁ ॥

18ਜਿਨਾ ਕੀ ਮੈ ਆਸੜੀ ਤਿਨਾ ਮਹਿਜੀ ਆਸ ॥੧॥

19ਮਃ ੫ ॥

20ਗਿਲੀ ਗਿਲੀ ਰੋਡੜੀ ਭਉਦੀ ਭਵਿ ਭਵਿ ਆਇ ॥

21ਜੋ ਬੈਠੇ ਸੇ ਫਾਥਿਆ ਉਬਰੇ ਭਾਗ ਮਥਾਇ ॥੨॥

22ਮਃ ੫ ॥

23ਡਿਠਾ ਹਭ ਮਝਾਹਿ ਖਾਲੀ ਕੋਇ ਨ ਜਾਣੀਐ ॥

24ਤੈ ਸਖੀ ਭਾਗ ਮਥਾਹਿ ਜਿਨੀ ਮੇਰਾ ਸਜਣੁ ਰਾਵਿਆ ॥੩॥

25ਪਉੜੀ ॥

26ਹਉ ਢਾਢੀ ਦਰਿ ਗੁਣ ਗਾਵਦਾ ਜੇ ਹਰਿ ਪ੍ਰਭ ਭਾਵੈ ॥

27ਪ੍ਰਭੁ ਮੇਰਾ ਥਿਰ ਥਾਵਰੀ ਹੋਰ ਆਵੈ ਜਾਵੈ ॥

28ਸੋ ਮੰਗਾ ਦਾਨੁ ਗੋੁਸਾਈਆ ਜਿਤੁ ਭੁਖ ਲਹਿ ਜਾਵੈ ॥

29ਪ੍ਰਭ ਜੀਉ ਦੇਵਹੁ ਦਰਸਨੁ ਆਪਣਾ ਜਿਤੁ ਢਾਢੀ ਤ੍ਰਿਪਤਾਵੈ ॥

30ਅਰਦਾਸਿ ਸੁਣੀ ਦਾਤਾਰਿ ਪ੍ਰਭਿ ਢਾਢੀ ਕਉ ਮਹਲਿ ਬੁਲਾਵੈ ॥

31ਪ੍ਰਭ ਦੇਖਦਿਆ ਦੁਖ ਭੁਖ ਗਈ ਢਾਢੀ ਕਉ ਮੰਗਣੁ ਚਿਤਿ ਨ ਆਵੈ ॥

32ਸਭੇ ਇਛਾ ਪੂਰੀਆ ਲਗਿ ਪ੍ਰਭ ਕੈ ਪਾਵੈ ॥

33ਹਉ ਨਿਰਗੁਣੁ ਢਾਢੀ ਬਖਸਿਓਨੁ ਪ੍ਰਭਿ ਪੁਰਖਿ ਵੇਦਾਵੈ ॥੯॥

34ਡਖਣੇ ਮਃ ੫ ॥

35ਜਾ ਛੁਟੇ ਤਾ ਖਾਕੁ ਤੂ ਸੁੰਞੀ ਕੰਤੁ ਨ ਜਾਣਹੀ ॥

36ਦੁਰਜਨ ਸੇਤੀ ਨੇਹੁ ਤੂ ਕੈ ਗੁਣਿ ਹਰਿ ਰੰਗੁ ਮਾਣਹੀ ॥੧॥

37ਮਃ ੫ ॥

38ਨਾਨਕ ਜਿਸੁ ਬਿਨੁ ਘੜੀ ਨ ਜੀਵਣਾ ਵਿਸਰੇ ਸਰੈ ਨ ਬਿੰਦ ॥

39ਤਿਸੁ ਸਿਉ ਕਿਉ ਮਨ ਰੂਸੀਐ ਜਿਸਹਿ ਹਮਾਰੀ ਚਿੰਦ ॥੨॥

40ਮਃ ੫ ॥

41ਰਤੇ ਰੰਗਿ ਪਾਰਬ੍ਰਹਮ ਕੈ ਮਨੁ ਤਨੁ ਅਤਿ ਗੁਲਾਲੁ ॥

42ਨਾਨਕ ਵਿਣੁ ਨਾਵੈ ਆਲੂਦਿਆ ਜਿਤੀ ਹੋਰੁ ਖਿਆਲੁ ॥੩॥

43ਪਵੜੀ ॥

44ਹਰਿ ਜੀਉ ਜਾ ਤੂ ਮੇਰਾ ਮਿਤ੍ਰੁ ਹੈ ਤਾ ਕਿਆ ਮੈ ਕਾੜਾ ॥

45ਜਿਨੀ ਠਗੀ ਜਗੁ ਠਗਿਆ ਸੇ ਤੁਧੁ ਮਾਰਿ ਨਿਵਾੜਾ ॥

46ਗੁਰਿ ਭਉਜਲੁ ਪਾਰਿ ਲੰਘਾਇਆ ਜਿਤਾ ਪਾਵਾੜਾ ॥

47ਗੁਰਮਤੀ ਸਭਿ ਰਸ ਭੋਗਦਾ ਵਡਾ ਆਖਾੜਾ ॥

48ਸਭਿ ਇੰਦ੍ਰੀਆ ਵਸਿ ਕਰਿ ਦਿਤੀਓ ਸਤਵੰਤਾ ਸਾੜਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath