ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1098 · Raag Maaroo · Guru Arjan Dev Ji

1ਜਿਤੁ ਲਾਈਅਨਿ ਤਿਤੈ ਲਗਦੀਆ ਨਹ ਖਿੰਜੋਤਾੜਾ ॥

2ਜੋ ਇਛੀ ਸੋ ਫਲੁ ਪਾਇਦਾ ਗੁਰਿ ਅੰਦਰਿ ਵਾੜਾ ॥

3ਗੁਰੁ ਨਾਨਕੁ ਤੁਠਾ ਭਾਇਰਹੁ ਹਰਿ ਵਸਦਾ ਨੇੜਾ ॥੧੦॥

4ਡਖਣੇ ਮਃ ੫ ॥

5ਜਾ ਮੂੰ ਆਵਹਿ ਚਿਤਿ ਤੂ ਤਾ ਹਭੇ ਸੁਖ ਲਹਾਉ ॥

6ਨਾਨਕ ਮਨ ਹੀ ਮੰਝਿ ਰੰਗਾਵਲਾ ਪਿਰੀ ਤਹਿਜਾ ਨਾਉ ॥੧॥

7ਮਃ ੫ ॥

8ਕਪੜ ਭੋਗ ਵਿਕਾਰ ਏ ਹਭੇ ਹੀ ਛਾਰ ॥

9ਖਾਕੁ ਲੋੁੜੇਦਾ ਤੰਨਿ ਖੇ ਜੋ ਰਤੇ ਦੀਦਾਰ ॥੨॥

10ਮਃ ੫ ॥

11ਕਿਆ ਤਕਹਿ ਬਿਆ ਪਾਸ ਕਰਿ ਹੀਅੜੇ ਹਿਕੁ ਅਧਾਰੁ ॥

12ਥੀਉ ਸੰਤਨ ਕੀ ਰੇਣੁ ਜਿਤੁ ਲਭੀ ਸੁਖ ਦਾਤਾਰੁ ॥੩॥

13ਪਉੜੀ ॥

14ਵਿਣੁ ਕਰਮਾ ਹਰਿ ਜੀਉ ਨ ਪਾਈਐ ਬਿਨੁ ਸਤਿਗੁਰ ਮਨੂਆ ਨ ਲਗੈ ॥

15ਧਰਮੁ ਧੀਰਾ ਕਲਿ ਅੰਦਰੇ ਇਹੁ ਪਾਪੀ ਮੂਲਿ ਨ ਤਗੈ ॥

16ਅਹਿ ਕਰੁ ਕਰੇ ਸੁ ਅਹਿ ਕਰੁ ਪਾਏ ਇਕ ਘੜੀ ਮੁਹਤੁ ਨ ਲਗੈ ॥

17ਚਾਰੇ ਜੁਗ ਮੈ ਸੋਧਿਆ ਵਿਣੁ ਸੰਗਤਿ ਅਹੰਕਾਰੁ ਨ ਭਗੈ ॥

18ਹਉਮੈ ਮੂਲਿ ਨ ਛੁਟਈ ਵਿਣੁ ਸਾਧੂ ਸਤਸੰਗੈ ॥

19ਤਿਚਰੁ ਥਾਹ ਨ ਪਾਵਈ ਜਿਚਰੁ ਸਾਹਿਬ ਸਿਉ ਮਨ ਭੰਗੈ ॥

20ਜਿਨਿ ਜਨਿ ਗੁਰਮੁਖਿ ਸੇਵਿਆ ਤਿਸੁ ਘਰਿ ਦੀਬਾਣੁ ਅਭਗੈ ॥

21ਹਰਿ ਕਿਰਪਾ ਤੇ ਸੁਖੁ ਪਾਇਆ ਗੁਰ ਸਤਿਗੁਰ ਚਰਣੀ ਲਗੈ ॥੧੧॥

22ਡਖਣੇ ਮਃ ੫ ॥

23ਲੋੜੀਦੋ ਹਭ ਜਾਇ ਸੋ ਮੀਰਾ ਮੀਰੰਨ ਸਿਰਿ ॥

24ਹਠ ਮੰਝਾਹੂ ਸੋ ਧਣੀ ਚਉਦੋ ਮੁਖਿ ਅਲਾਇ ॥੧॥

25ਮਃ ੫ ॥

26ਮਾਣਿਕੂ ਮੋਹਿ ਮਾਉ ਡਿੰਨਾ ਧਣੀ ਅਪਾਹਿ ॥

27ਹਿਆਉ ਮਹਿਜਾ ਠੰਢੜਾ ਮੁਖਹੁ ਸਚੁ ਅਲਾਇ ॥੨॥

28ਮਃ ੫ ॥

29ਮੂ ਥੀਆਊ ਸੇਜ ਨੈਣਾ ਪਿਰੀ ਵਿਛਾਵਣਾ ॥

30ਜੇ ਡੇਖੈ ਹਿਕ ਵਾਰ ਤਾ ਸੁਖ ਕੀਮਾ ਹੂ ਬਾਹਰੇ ॥੩॥

31ਪਉੜੀ ॥

32ਮਨੁ ਲੋਚੈ ਹਰਿ ਮਿਲਣ ਕਉ ਕਿਉ ਦਰਸਨੁ ਪਾਈਆ ॥

33ਮੈ ਲਖ ਵਿੜਤੇ ਸਾਹਿਬਾ ਜੇ ਬਿੰਦ ਬੋੁਲਾਈਆ ॥

34ਮੈ ਚਾਰੇ ਕੁੰਡਾ ਭਾਲੀਆ ਤੁਧੁ ਜੇਵਡੁ ਨ ਸਾਈਆ ॥

35ਮੈ ਦਸਿਹੁ ਮਾਰਗੁ ਸੰਤਹੋ ਕਿਉ ਪ੍ਰਭੂ ਮਿਲਾਈਆ ॥

36ਮਨੁ ਅਰਪਿਹੁ ਹਉਮੈ ਤਜਹੁ ਇਤੁ ਪੰਥਿ ਜੁਲਾਈਆ ॥

37ਨਿਤ ਸੇਵਿਹੁ ਸਾਹਿਬੁ ਆਪਣਾ ਸਤਸੰਗਿ ਮਿਲਾਈਆ ॥

38ਸਭੇ ਆਸਾ ਪੂਰੀਆ ਗੁਰ ਮਹਲਿ ਬੁਲਾਈਆ ॥

39ਤੁਧੁ ਜੇਵਡੁ ਹੋਰੁ ਨ ਸੁਝਈ ਮੇਰੇ ਮਿਤ੍ਰ ਗੋੁਸਾਈਆ ॥੧੨॥

40ਡਖਣੇ ਮਃ ੫ ॥

41ਮੂ ਥੀਆਊ ਤਖਤੁ ਪਿਰੀ ਮਹਿੰਜੇ ਪਾਤਿਸਾਹ ॥

42ਪਾਵ ਮਿਲਾਵੇ ਕੋਲਿ ਕਵਲ ਜਿਵੈ ਬਿਗਸਾਵਦੋ ॥੧॥

43ਮਃ ੫ ॥

44ਪਿਰੀਆ ਸੰਦੜੀ ਭੁਖ ਮੂ ਲਾਵਣ ਥੀ ਵਿਥਰਾ ॥

45ਜਾਣੁ ਮਿਠਾਈ ਇਖ ਬੇਈ ਪੀੜੇ ਨਾ ਹੁਟੈ ॥੨॥

46ਮਃ ੫ ॥

47ਠਗਾ ਨੀਹੁ ਮਤ੍ਰੋੜਿ ਜਾਣੁ ਗੰਧ੍ਰਬਾ ਨਗਰੀ ॥

48ਸੁਖ ਘਟਾਊ ਡੂਇ ਇਸੁ ਪੰਧਾਣੂ ਘਰ ਘਣੇ ॥੩॥

49ਪਉੜੀ ॥

50ਅਕਲ ਕਲਾ ਨਹ ਪਾਈਐ ਪ੍ਰਭੁ ਅਲਖ ਅਲੇਖੰ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath