ਗੁਰੂ ਗ੍ਰੰਥ ਸਾਹਿਬ 1099 · Raag Maaroo · Guru Arjan Dev Ji
1ਖਟੁ ਦਰਸਨ ਭ੍ਰਮਤੇ ਫਿਰਹਿ ਨਹ ਮਿਲੀਐ ਭੇਖੰ ॥
2ਵਰਤ ਕਰਹਿ ਚੰਦ੍ਰਾਇਣਾ ਸੇ ਕਿਤੈ ਨ ਲੇਖੰ ॥
3ਬੇਦ ਪੜਹਿ ਸੰਪੂਰਨਾ ਤਤੁ ਸਾਰ ਨ ਪੇਖੰ ॥
4ਤਿਲਕੁ ਕਢਹਿ ਇਸਨਾਨੁ ਕਰਿ ਅੰਤਰਿ ਕਾਲੇਖੰ ॥
5ਭੇਖੀ ਪ੍ਰਭੂ ਨ ਲਭਈ ਵਿਣੁ ਸਚੀ ਸਿਖੰ ॥
6ਭੂਲਾ ਮਾਰਗਿ ਸੋ ਪਵੈ ਜਿਸੁ ਧੁਰਿ ਮਸਤਕਿ ਲੇਖੰ ॥
7ਤਿਨਿ ਜਨਮੁ ਸਵਾਰਿਆ ਆਪਣਾ ਜਿਨਿ ਗੁਰੁ ਅਖੀ ਦੇਖੰ ॥੧੩॥
8ਡਖਣੇ ਮਃ ੫ ॥
9ਸੋ ਨਿਵਾਹੂ ਗਡਿ ਜੋ ਚਲਾਊ ਨ ਥੀਐ ॥
10ਕਾਰ ਕੂੜਾਵੀ ਛਡਿ ਸੰਮਲੁ ਸਚੁ ਧਣੀ ॥੧॥
11ਮਃ ੫ ॥
12ਹਭ ਸਮਾਣੀ ਜੋਤਿ ਜਿਉ ਜਲ ਘਟਾਊ ਚੰਦ੍ਰਮਾ ॥
13ਪਰਗਟੁ ਥੀਆ ਆਪਿ ਨਾਨਕ ਮਸਤਕਿ ਲਿਖਿਆ ॥੨॥
14ਮਃ ੫ ॥
15ਮੁਖ ਸੁਹਾਵੇ ਨਾਮੁ ਚਉ ਆਠ ਪਹਰ ਗੁਣ ਗਾਉ ॥
16ਨਾਨਕ ਦਰਗਹ ਮੰਨੀਅਹਿ ਮਿਲੀ ਨਿਥਾਵੇ ਥਾਉ ॥੩॥
17ਪਉੜੀ ॥
18ਬਾਹਰ ਭੇਖਿ ਨ ਪਾਈਐ ਪ੍ਰਭੁ ਅੰਤਰਜਾਮੀ ॥
19ਇਕਸੁ ਹਰਿ ਜੀਉ ਬਾਹਰੀ ਸਭ ਫਿਰੈ ਨਿਕਾਮੀ ॥
20ਮਨੁ ਰਤਾ ਕੁਟੰਬ ਸਿਉ ਨਿਤ ਗਰਬਿ ਫਿਰਾਮੀ ॥
21ਫਿਰਹਿ ਗੁਮਾਨੀ ਜਗ ਮਹਿ ਕਿਆ ਗਰਬਹਿ ਦਾਮੀ ॥
22ਚਲਦਿਆ ਨਾਲਿ ਨ ਚਲਈ ਖਿਨ ਜਾਇ ਬਿਲਾਮੀ ॥
23ਬਿਚਰਦੇ ਫਿਰਹਿ ਸੰਸਾਰ ਮਹਿ ਹਰਿ ਜੀ ਹੁਕਾਮੀ ॥
24ਕਰਮੁ ਖੁਲਾ ਗੁਰੁ ਪਾਇਆ ਹਰਿ ਮਿਲਿਆ ਸੁਆਮੀ ॥
25ਜੋ ਜਨੁ ਹਰਿ ਕਾ ਸੇਵਕੋ ਹਰਿ ਤਿਸ ਕੀ ਕਾਮੀ ॥੧੪॥
26ਡਖਣੇ ਮਃ ੫ ॥
27ਮੁਖਹੁ ਅਲਾਏ ਹਭ ਮਰਣੁ ਪਛਾਣੰਦੋ ਕੋਇ ॥
28ਨਾਨਕ ਤਿਨਾ ਖਾਕੁ ਜਿਨਾ ਯਕੀਨਾ ਹਿਕ ਸਿਉ ॥੧॥
29ਮਃ ੫ ॥
30ਜਾਣੁ ਵਸੰਦੋ ਮੰਝਿ ਪਛਾਣੂ ਕੋ ਹੇਕੜੋ ॥
31ਤੈ ਤਨਿ ਪੜਦਾ ਨਾਹਿ ਨਾਨਕ ਜੈ ਗੁਰੁ ਭੇਟਿਆ ॥੨॥
32ਮਃ ੫ ॥
33ਮਤੜੀ ਕਾਂਢਕੁ ਆਹ ਪਾਵ ਧੋਵੰਦੋ ਪੀਵਸਾ ॥
34ਮੂ ਤਨਿ ਪ੍ਰੇਮੁ ਅਥਾਹ ਪਸਣ ਕੂ ਸਚਾ ਧਣੀ ॥੩॥
35ਪਉੜੀ ॥
36ਨਿਰਭਉ ਨਾਮੁ ਵਿਸਾਰਿਆ ਨਾਲਿ ਮਾਇਆ ਰਚਾ ॥
37ਆਵੈ ਜਾਇ ਭਵਾਈਐ ਬਹੁ ਜੋਨੀ ਨਚਾ ॥
38ਬਚਨੁ ਕਰੇ ਤੈ ਖਿਸਕਿ ਜਾਇ ਬੋਲੇ ਸਭੁ ਕਚਾ ॥
39ਅੰਦਰਹੁ ਥੋਥਾ ਕੂੜਿਆਰੁ ਕੂੜੀ ਸਭ ਖਚਾ ॥
40ਵੈਰੁ ਕਰੇ ਨਿਰਵੈਰ ਨਾਲਿ ਝੂਠੇ ਲਾਲਚਾ ॥
41ਮਾਰਿਆ ਸਚੈ ਪਾਤਿਸਾਹਿ ਵੇਖਿ ਧੁਰਿ ਕਰਮਚਾ ॥
42ਜਮਦੂਤੀ ਹੈ ਹੇਰਿਆ ਦੁਖ ਹੀ ਮਹਿ ਪਚਾ ॥
43ਹੋਆ ਤਪਾਵਸੁ ਧਰਮ ਕਾ ਨਾਨਕ ਦਰਿ ਸਚਾ ॥੧੫॥
44ਡਖਣੇ ਮਃ ੫ ॥
45ਪਰਭਾਤੇ ਪ੍ਰਭ ਨਾਮੁ ਜਪਿ ਗੁਰ ਕੇ ਚਰਣ ਧਿਆਇ ॥
46ਜਨਮ ਮਰਣ ਮਲੁ ਉਤਰੈ ਸਚੇ ਕੇ ਗੁਣ ਗਾਇ ॥੧॥
47ਮਃ ੫ ॥
48ਦੇਹ ਅੰਧਾਰੀ ਅੰਧੁ ਸੁੰਞੀ ਨਾਮ ਵਿਹੂਣੀਆ ॥
49ਨਾਨਕ ਸਫਲ ਜਨੰਮੁ ਜੈ ਘਟਿ ਵੁਠਾ ਸਚੁ ਧਣੀ ॥੨॥
50ਮਃ ੫ ॥
51ਲੋਇਣ ਲੋਈ ਡਿਠ ਪਿਆਸ ਨ ਬੁਝੈ ਮੂ ਘਣੀ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath