ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 109 · Raag Maajh

1ਮਾਂਝ ਮਹਲਾ ੫ ॥

2ਝੂਠਾ ਮੰਗਣੁ ਜੇ ਕੋਈ ਮਾਗੈ ॥

3ਤਿਸ ਕਉ ਮਰਤੇ ਘੜੀ ਨ ਲਾਗੈ ॥

4ਪਾਰਬ੍ਰਹਮੁ ਜੋ ਸਦ ਹੀ ਸੇਵੈ ਸੋ ਗੁਰ ਮਿਲਿ ਨਿਹਚਲੁ ਕਹਣਾ ॥੧॥

5ਪ੍ਰੇਮ ਭਗਤਿ ਜਿਸ ਕੈ ਮਨਿ ਲਾਗੀ ॥

6ਗੁਣ ਗਾਵੈ ਅਨਦਿਨੁ ਨਿਤਿ ਜਾਗੀ ॥

7ਬਾਹ ਪਕੜਿ ਤਿਸੁ ਸੁਆਮੀ ਮੇਲੈ ਜਿਸ ਕੈ ਮਸਤਕਿ ਲਹਣਾ ॥੨॥

8ਚਰਨ ਕਮਲ ਭਗਤਾਂ ਮਨਿ ਵੁਠੇ ॥

9ਵਿਣੁ ਪਰਮੇਸਰ ਸਗਲੇ ਮੁਠੇ ॥

10ਸੰਤ ਜਨਾਂ ਕੀ ਧੂੜਿ ਨਿਤ ਬਾਂਛਹਿ ਨਾਮੁ ਸਚੇ ਕਾ ਗਹਣਾ ॥੩॥

11ਊਠਤ ਬੈਠਤ ਹਰਿ ਹਰਿ ਗਾਈਐ ॥

12ਜਿਸੁ ਸਿਮਰਤ ਵਰੁ ਨਿਹਚਲੁ ਪਾਈਐ ॥

13ਨਾਨਕ ਕਉ ਪ੍ਰਭ ਹੋਇ ਦਇਆਲਾ ਤੇਰਾ ਕੀਤਾ ਸਹਣਾ ॥੪॥੪੩॥੫੦॥

14ਰਾਗੁ ਮਾਝ ਅਸਟਪਦੀਆ ਮਹਲਾ ੧ ਘਰੁ ੧

15ੴ ਸਤਿਗੁਰ ਪ੍ਰਸਾਦਿ ॥

16ਸਬਦਿ ਰੰਗਾਏ ਹੁਕਮਿ ਸਬਾਏ ॥

17ਸਚੀ ਦਰਗਹ ਮਹਲਿ ਬੁਲਾਏ ॥

18ਸਚੇ ਦੀਨ ਦਇਆਲ ਮੇਰੇ ਸਾਹਿਬਾ ਸਚੇ ਮਨੁ ਪਤੀਆਵਣਿਆ ॥੧॥

19ਹਉ ਵਾਰੀ ਜੀਉ ਵਾਰੀ ਸਬਦਿ ਸੁਹਾਵਣਿਆ ॥

20ਅੰਮ੍ਰਿਤ ਨਾਮੁ ਸਦਾ ਸੁਖਦਾਤਾ ਗੁਰਮਤੀ ਮੰਨਿ ਵਸਾਵਣਿਆ ॥੧॥ ਰਹਾਉ ॥

21ਨਾ ਕੋ ਮੇਰਾ ਹਉ ਕਿਸੁ ਕੇਰਾ ॥

22ਸਾਚਾ ਠਾਕੁਰੁ ਤ੍ਰਿਭਵਣਿ ਮੇਰਾ ॥

23ਹਉਮੈ ਕਰਿ ਕਰਿ ਜਾਇ ਘਣੇਰੀ ਕਰਿ ਅਵਗਣ ਪਛੋਤਾਵਣਿਆ ॥੨॥

24ਹੁਕਮੁ ਪਛਾਣੈ ਸੁ ਹਰਿ ਗੁਣ ਵਖਾਣੈ ॥

25ਗੁਰ ਕੈ ਸਬਦਿ ਨਾਮਿ ਨੀਸਾਣੈ ॥

26ਸਭਨਾ ਕਾ ਦਰਿ ਲੇਖਾ ਸਚੈ ਛੂਟਸਿ ਨਾਮਿ ਸੁਹਾਵਣਿਆ ॥੩॥

27ਮਨਮੁਖੁ ਭੂਲਾ ਠਉਰੁ ਨ ਪਾਏ ॥

28ਜਮ ਦਰਿ ਬਧਾ ਚੋਟਾ ਖਾਏ ॥

29ਬਿਨੁ ਨਾਵੈ ਕੋ ਸੰਗਿ ਨ ਸਾਥੀ ਮੁਕਤੇ ਨਾਮੁ ਧਿਆਵਣਿਆ ॥੪॥

30ਸਾਕਤ ਕੂੜੇ ਸਚੁ ਨ ਭਾਵੈ ॥

31ਦੁਬਿਧਾ ਬਾਧਾ ਆਵੈ ਜਾਵੈ ॥

32ਲਿਖਿਆ ਲੇਖੁ ਨ ਮੇਟੈ ਕੋਈ ਗੁਰਮੁਖਿ ਮੁਕਤਿ ਕਰਾਵਣਿਆ ॥੫॥

33ਪੇਈਅੜੈ ਪਿਰੁ ਜਾਤੋ ਨਾਹੀ ॥

34ਝੂਠਿ ਵਿਛੁੰਨੀ ਰੋਵੈ ਧਾਹੀ ॥

35ਅਵਗਣਿ ਮੁਠੀ ਮਹਲੁ ਨ ਪਾਏ ਅਵਗਣ ਗੁਣਿ ਬਖਸਾਵਣਿਆ ॥੬॥

36ਪੇਈਅੜੈ ਜਿਨਿ ਜਾਤਾ ਪਿਆਰਾ ॥

37ਗੁਰਮੁਖਿ ਬੂਝੈ ਤਤੁ ਬੀਚਾਰਾ ॥

38ਆਵਣੁ ਜਾਣਾ ਠਾਕਿ ਰਹਾਏ ਸਚੈ ਨਾਮਿ ਸਮਾਵਣਿਆ ॥੭॥

39ਗੁਰਮੁਖਿ ਬੂਝੈ ਅਕਥੁ ਕਹਾਵੈ ॥

40ਸਚੇ ਠਾਕੁਰ ਸਾਚੋ ਭਾਵੈ ॥

41ਨਾਨਕ ਸਚੁ ਕਹੈ ਬੇਨੰਤੀ ਸਚੁ ਮਿਲੈ ਗੁਣ ਗਾਵਣਿਆ ॥੮॥੧॥

42ਮਾਝ ਮਹਲਾ ੩ ਘਰੁ ੧ ॥

43ਕਰਮੁ ਹੋਵੈ ਸਤਿਗੁਰੂ ਮਿਲਾਏ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath