ਗੁਰੂ ਗ੍ਰੰਥ ਸਾਹਿਬ 10 · So Dar · Guru Nanak Dev Ji
1ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥
2ਖਸਮੁ ਵਿਸਾਰਹਿ ਤੇ ਕਮਜਾਤਿ ॥
3ਨਾਨਕ ਨਾਵੈ ਬਾਝੁ ਸਨਾਤਿ ॥੪॥੩॥
4ਰਾਗੁ ਗੂਜਰੀ ਮਹਲਾ ੪ ॥
5ਹਰਿ ਕੇ ਜਨ ਸਤਿਗੁਰ ਸਤਪੁਰਖਾ ਬਿਨਉ ਕਰਉ ਗੁਰ ਪਾਸਿ ॥
6ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥੧॥
7ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥
8ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ ॥੧॥ ਰਹਾਉ ॥
9ਹਰਿ ਜਨ ਕੇ ਵਡ ਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥
10ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥੨॥
11ਜਿਨ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਜਮ ਪਾਸਿ ॥
12ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥੩॥
13ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥
14ਧਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ ਮਿਲਿ ਜਨ ਨਾਨਕ ਨਾਮੁ ਪਰਗਾਸਿ ॥੪॥੪॥
15ਰਾਗੁ ਗੂਜਰੀ ਮਹਲਾ ੫ ॥
16ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥
17ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥੧॥
18ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸੁ ਤਰਿਆ ॥
19ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥੧॥ ਰਹਾਉ ॥
20ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥
21ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥੨॥
22ਊਡੇ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥
23ਤਿਨ ਕਵਣੁ ਖਲਾਵੈ ਕਵਣੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥
24ਸਭਿ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥
25ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥੪॥੫॥
26ਰਾਗੁ ਆਸਾ ਮਹਲਾ ੪ ਸੋ ਪੁਰਖੁ
27ੴ ਸਤਿਗੁਰ ਪ੍ਰਸਾਦਿ ॥
28ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥
29ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥
30ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥
31ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥
32ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath