ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1100 · Raag Maaroo · Guru Arjan Dev Ji

1ਨਾਨਕ ਸੇ ਅਖੜੀਆ ਬਿਅੰਨਿ ਜਿਨੀ ਡਿਸੰਦੋ ਮਾ ਪਿਰੀ ॥੩॥

2ਪਉੜੀ ॥

3ਜਿਨਿ ਜਨਿ ਗੁਰਮੁਖਿ ਸੇਵਿਆ ਤਿਨਿ ਸਭਿ ਸੁਖ ਪਾਈ ॥

4ਓਹੁ ਆਪਿ ਤਰਿਆ ਕੁਟੰਬ ਸਿਉ ਸਭੁ ਜਗਤੁ ਤਰਾਈ ॥

5ਓਨਿ ਹਰਿ ਨਾਮਾ ਧਨੁ ਸੰਚਿਆ ਸਭ ਤਿਖਾ ਬੁਝਾਈ ॥

6ਓਨਿ ਛਡੇ ਲਾਲਚ ਦੁਨੀ ਕੇ ਅੰਤਰਿ ਲਿਵ ਲਾਈ ॥

7ਓਸੁ ਸਦਾ ਸਦਾ ਘਰਿ ਅਨੰਦੁ ਹੈ ਹਰਿ ਸਖਾ ਸਹਾਈ ॥

8ਓਨਿ ਵੈਰੀ ਮਿਤ੍ਰ ਸਮ ਕੀਤਿਆ ਸਭ ਨਾਲਿ ਸੁਭਾਈ ॥

9ਹੋਆ ਓਹੀ ਅਲੁ ਜਗ ਮਹਿ ਗੁਰ ਗਿਆਨੁ ਜਪਾਈ ॥

10ਪੂਰਬਿ ਲਿਖਿਆ ਪਾਇਆ ਹਰਿ ਸਿਉ ਬਣਿ ਆਈ ॥੧੬॥

11ਡਖਣੇ ਮਃ ੫ ॥

12ਸਚੁ ਸੁਹਾਵਾ ਕਾਢੀਐ ਕੂੜੈ ਕੂੜੀ ਸੋਇ ॥

13ਨਾਨਕ ਵਿਰਲੇ ਜਾਣੀਅਹਿ ਜਿਨ ਸਚੁ ਪਲੈ ਹੋਇ ॥੧॥

14ਮਃ ੫ ॥

15ਸਜਣ ਮੁਖੁ ਅਨੂਪੁ ਅਠੇ ਪਹਰ ਨਿਹਾਲਸਾ ॥

16ਸੁਤੜੀ ਸੋ ਸਹੁ ਡਿਠੁ ਤੈ ਸੁਪਨੇ ਹਉ ਖੰਨੀਐ ॥੨॥

17ਮਃ ੫ ॥

18ਸਜਣ ਸਚੁ ਪਰਖਿ ਮੁਖਿ ਅਲਾਵਣੁ ਥੋਥਰਾ ॥

19ਮੰਨ ਮਝਾਹੂ ਲਖਿ ਤੁਧਹੁ ਦੂਰਿ ਨ ਸੁ ਪਿਰੀ ॥੩॥

20ਪਉੜੀ ॥

21ਧਰਤਿ ਆਕਾਸੁ ਪਾਤਾਲੁ ਹੈ ਚੰਦੁ ਸੂਰੁ ਬਿਨਾਸੀ ॥

22ਬਾਦਿਸਾਹ ਸਾਹ ਉਮਰਾਵ ਖਾਨ ਢਾਹਿ ਡੇਰੇ ਜਾਸੀ ॥

23ਰੰਗ ਤੁੰਗ ਗਰੀਬ ਮਸਤ ਸਭੁ ਲੋਕੁ ਸਿਧਾਸੀ ॥

24ਕਾਜੀ ਸੇਖ ਮਸਾਇਕਾ ਸਭੇ ਉਠਿ ਜਾਸੀ ॥

25ਪੀਰ ਪੈਕਾਬਰ ਅਉਲੀਏ ਕੋ ਥਿਰੁ ਨ ਰਹਾਸੀ ॥

26ਰੋਜਾ ਬਾਗ ਨਿਵਾਜ ਕਤੇਬ ਵਿਣੁ ਬੁਝੇ ਸਭ ਜਾਸੀ ॥

27ਲਖ ਚਉਰਾਸੀਹ ਮੇਦਨੀ ਸਭ ਆਵੈ ਜਾਸੀ ॥

28ਨਿਹਚਲੁ ਸਚੁ ਖੁਦਾਇ ਏਕੁ ਖੁਦਾਇ ਬੰਦਾ ਅਬਿਨਾਸੀ ॥੧੭॥

29ਡਖਣੇ ਮਃ ੫ ॥

30ਡਿਠੀ ਹਭ ਢੰਢੋਲਿ ਹਿਕਸੁ ਬਾਝੁ ਨ ਕੋਇ ॥

31ਆਉ ਸਜਣ ਤੂ ਮੁਖਿ ਲਗੁ ਮੇਰਾ ਤਨੁ ਮਨੁ ਠੰਢਾ ਹੋਇ ॥੧॥

32ਮਃ ੫ ॥

33ਆਸਕੁ ਆਸਾ ਬਾਹਰਾ ਮੂ ਮਨਿ ਵਡੀ ਆਸ ॥

34ਆਸ ਨਿਰਾਸਾ ਹਿਕੁ ਤੂ ਹਉ ਬਲਿ ਬਲਿ ਬਲਿ ਗਈਆਸ ॥੨॥

35ਮਃ ੫ ॥

36ਵਿਛੋੜਾ ਸੁਣੇ ਡੁਖੁ ਵਿਣੁ ਡਿਠੇ ਮਰਿਓਦਿ ॥

37ਬਾਝੁ ਪਿਆਰੇ ਆਪਣੇ ਬਿਰਹੀ ਨਾ ਧੀਰੋਦਿ ॥੩॥

38ਪਉੜੀ ॥

39ਤਟ ਤੀਰਥ ਦੇਵ ਦੇਵਾਲਿਆ ਕੇਦਾਰੁ ਮਥੁਰਾ ਕਾਸੀ ॥

40ਕੋਟਿ ਤੇਤੀਸਾ ਦੇਵਤੇ ਸਣੁ ਇੰਦ੍ਰੈ ਜਾਸੀ ॥

41ਸਿਮ੍ਰਿਤਿ ਸਾਸਤ੍ਰ ਬੇਦ ਚਾਰਿ ਖਟੁ ਦਰਸ ਸਮਾਸੀ ॥

42ਪੋਥੀ ਪੰਡਿਤ ਗੀਤ ਕਵਿਤ ਕਵਤੇ ਭੀ ਜਾਸੀ ॥

43ਜਤੀ ਸਤੀ ਸੰਨਿਆਸੀਆ ਸਭਿ ਕਾਲੈ ਵਾਸੀ ॥

44ਮੁਨਿ ਜੋਗੀ ਦਿਗੰਬਰਾ ਜਮੈ ਸਣੁ ਜਾਸੀ ॥

45ਜੋ ਦੀਸੈ ਸੋ ਵਿਣਸਣਾ ਸਭ ਬਿਨਸਿ ਬਿਨਾਸੀ ॥

46ਥਿਰੁ ਪਾਰਬ੍ਰਹਮੁ ਪਰਮੇਸਰੋ ਸੇਵਕੁ ਥਿਰੁ ਹੋਸੀ ॥੧੮॥

47ਸਲੋਕ ਡਖਣੇ ਮਃ ੫ ॥

48ਸੈ ਨੰਗੇ ਨਹ ਨੰਗ ਭੁਖੇ ਲਖ ਨ ਭੁਖਿਆ ॥

49ਡੁਖੇ ਕੋੜਿ ਨ ਡੁਖ ਨਾਨਕ ਪਿਰੀ ਪਿਖੰਦੋ ਸੁਭ ਦਿਸਟਿ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath