ਗੁਰੂ ਗ੍ਰੰਥ ਸਾਹਿਬ 1101 · Raag Maaroo
1ਮਃ ੫ ॥
2ਸੁਖ ਸਮੂਹਾ ਭੋਗ ਭੂਮਿ ਸਬਾਈ ਕੋ ਧਣੀ ॥
3ਨਾਨਕ ਹਭੋ ਰੋਗੁ ਮਿਰਤਕ ਨਾਮ ਵਿਹੂਣਿਆ ॥੨॥
4ਮਃ ੫ ॥
5ਹਿਕਸ ਕੂੰ ਤੂ ਆਹਿ ਪਛਾਣੂ ਭੀ ਹਿਕੁ ਕਰਿ ॥
6ਨਾਨਕ ਆਸੜੀ ਨਿਬਾਹਿ ਮਾਨੁਖ ਪਰਥਾਈ ਲਜੀਵਦੋ ॥੩॥
7ਪਉੜੀ ॥
8ਨਿਹਚਲੁ ਏਕੁ ਨਰਾਇਣੋ ਹਰਿ ਅਗਮ ਅਗਾਧਾ ॥
9ਨਿਹਚਲੁ ਨਾਮੁ ਨਿਧਾਨੁ ਹੈ ਜਿਸੁ ਸਿਮਰਤ ਹਰਿ ਲਾਧਾ ॥
10ਨਿਹਚਲੁ ਕੀਰਤਨੁ ਗੁਣ ਗੋਬਿੰਦ ਗੁਰਮੁਖਿ ਗਾਵਾਧਾ ॥
11ਸਚੁ ਧਰਮੁ ਤਪੁ ਨਿਹਚਲੋ ਦਿਨੁ ਰੈਨਿ ਅਰਾਧਾ ॥
12ਦਇਆ ਧਰਮੁ ਤਪੁ ਨਿਹਚਲੋ ਜਿਸੁ ਕਰਮਿ ਲਿਖਾਧਾ ॥
13ਨਿਹਚਲੁ ਮਸਤਕਿ ਲੇਖੁ ਲਿਖਿਆ ਸੋ ਟਲੈ ਨ ਟਲਾਧਾ ॥
14ਨਿਹਚਲ ਸੰਗਤਿ ਸਾਧ ਜਨ ਬਚਨ ਨਿਹਚਲੁ ਗੁਰ ਸਾਧਾ ॥
15ਜਿਨ ਕਉ ਪੂਰਬਿ ਲਿਖਿਆ ਤਿਨ ਸਦਾ ਸਦਾ ਆਰਾਧਾ ॥੧੯॥
16ਸਲੋਕ ਡਖਣੇ ਮਃ ੫ ॥
17ਜੋ ਡੁਬੰਦੋ ਆਪਿ ਸੋ ਤਰਾਏ ਕਿਨੑ ਖੇ ॥
18ਤਾਰੇਦੜੋ ਭੀ ਤਾਰਿ ਨਾਨਕ ਪਿਰ ਸਿਉ ਰਤਿਆ ॥੧॥
19ਮਃ ੫ ॥
20ਜਿਥੈ ਕੋਇ ਕਥੰਨਿ ਨਾਉ ਸੁਣੰਦੋ ਮਾ ਪਿਰੀ ॥
21ਮੂੰ ਜੁਲਾਊਂ ਤਥਿ ਨਾਨਕ ਪਿਰੀ ਪਸੰਦੋ ਹਰਿਓ ਥੀਓਸਿ ॥੨॥
22ਮਃ ੫ ॥
23ਮੇਰੀ ਮੇਰੀ ਕਿਆ ਕਰਹਿ ਪੁਤ੍ਰ ਕਲਤ੍ਰ ਸਨੇਹ ॥
24ਨਾਨਕ ਨਾਮ ਵਿਹੂਣੀਆ ਨਿਮੁਣੀਆਦੀ ਦੇਹ ॥੩॥
25ਪਉੜੀ ॥
26ਨੈਨੀ ਦੇਖਉ ਗੁਰ ਦਰਸਨੋ ਗੁਰ ਚਰਣੀ ਮਥਾ ॥
27ਪੈਰੀ ਮਾਰਗਿ ਗੁਰ ਚਲਦਾ ਪਖਾ ਫੇਰੀ ਹਥਾ ॥
28ਅਕਾਲ ਮੂਰਤਿ ਰਿਦੈ ਧਿਆਇਦਾ ਦਿਨੁ ਰੈਨਿ ਜਪੰਥਾ ॥
29ਮੈ ਛਡਿਆ ਸਗਲ ਅਪਾਇਣੋ ਭਰਵਾਸੈ ਗੁਰ ਸਮਰਥਾ ॥
30ਗੁਰਿ ਬਖਸਿਆ ਨਾਮੁ ਨਿਧਾਨੁ ਸਭੋ ਦੁਖੁ ਲਥਾ ॥
31ਭੋਗਹੁ ਭੁੰਚਹੁ ਭਾਈਹੋ ਪਲੈ ਨਾਮੁ ਅਗਥਾ ॥
32ਨਾਮੁ ਦਾਨੁ ਇਸਨਾਨੁ ਦਿੜੁ ਸਦਾ ਕਰਹੁ ਗੁਰ ਕਥਾ ॥
33ਸਹਜੁ ਭਇਆ ਪ੍ਰਭੁ ਪਾਇਆ ਜਮ ਕਾ ਭਉ ਲਥਾ ॥੨੦॥
34ਸਲੋਕ ਡਖਣੇ ਮਃ ੫ ॥
35ਲਗੜੀਆ ਪਿਰੀਅੰਨਿ ਪੇਖੰਦੀਆ ਨਾ ਤਿਪੀਆ ॥
36ਹਭ ਮਝਾਹੂ ਸੋ ਧਣੀ ਬਿਆ ਨ ਡਿਠੋ ਕੋਇ ॥੧॥
37ਮਃ ੫ ॥
38ਕਥੜੀਆ ਸੰਤਾਹ ਤੇ ਸੁਖਾਊ ਪੰਧੀਆ ॥
39ਨਾਨਕ ਲਧੜੀਆ ਤਿੰਨਾਹ ਜਿਨਾ ਭਾਗੁ ਮਥਾਹੜੈ ॥੨॥
40ਮਃ ੫ ॥
41ਡੂੰਗਰਿ ਜਲਾ ਥਲਾ ਭੂਮਿ ਬਨਾ ਫਲ ਕੰਦਰਾ ॥
42ਪਾਤਾਲਾ ਆਕਾਸ ਪੂਰਨੁ ਹਭ ਘਟਾ ॥
43ਨਾਨਕ ਪੇਖਿ ਜੀਓ ਇਕਤੁ ਸੂਤਿ ਪਰੋਤੀਆ ॥੩॥
44ਪਉੜੀ ॥
45ਹਰਿ ਜੀ ਮਾਤਾ ਹਰਿ ਜੀ ਪਿਤਾ ਹਰਿ ਜੀਉ ਪ੍ਰਤਿਪਾਲਕ ॥
46ਹਰਿ ਜੀ ਮੇਰੀ ਸਾਰ ਕਰੇ ਹਮ ਹਰਿ ਕੇ ਬਾਲਕ ॥
47ਸਹਜੇ ਸਹਜਿ ਖਿਲਾਇਦਾ ਨਹੀ ਕਰਦਾ ਆਲਕ ॥
48ਅਉਗਣੁ ਕੋ ਨ ਚਿਤਾਰਦਾ ਗਲ ਸੇਤੀ ਲਾਇਕ ॥
49ਮੁਹਿ ਮੰਗਾਂ ਸੋਈ ਦੇਵਦਾ ਹਰਿ ਪਿਤਾ ਸੁਖਦਾਇਕ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath