ਗੁਰੂ ਗ੍ਰੰਥ ਸਾਹਿਬ 1102 · Raag Maaroo · Guru Arjan Dev Ji
1ਗਿਆਨੁ ਰਾਸਿ ਨਾਮੁ ਧਨੁ ਸਉਪਿਓਨੁ ਇਸੁ ਸਉਦੇ ਲਾਇਕ ॥
2ਸਾਝੀ ਗੁਰ ਨਾਲਿ ਬਹਾਲਿਆ ਸਰਬ ਸੁਖ ਪਾਇਕ ॥
3ਮੈ ਨਾਲਹੁ ਕਦੇ ਨ ਵਿਛੁੜੈ ਹਰਿ ਪਿਤਾ ਸਭਨਾ ਗਲਾ ਲਾਇਕ ॥੨੧॥
4ਸਲੋਕ ਡਖਣੇ ਮਃ ੫ ॥
5ਨਾਨਕ ਕਚੜਿਆ ਸਿਉ ਤੋੜਿ ਢੂਢਿ ਸਜਣ ਸੰਤ ਪਕਿਆ ॥
6ਓਇ ਜੀਵੰਦੇ ਵਿਛੁੜਹਿ ਓਇ ਮੁਇਆ ਨ ਜਾਹੀ ਛੋੜਿ ॥੧॥
7ਮਃ ੫ ॥
8ਨਾਨਕ ਬਿਜੁਲੀਆ ਚਮਕੰਨਿ ਘੁਰਨਿੑ ਘਟਾ ਅਤਿ ਕਾਲੀਆ ॥
9ਬਰਸਨਿ ਮੇਘ ਅਪਾਰ ਨਾਨਕ ਸੰਗਮਿ ਪਿਰੀ ਸੁਹੰਦੀਆ ॥੨॥
10ਮਃ ੫ ॥
11ਜਲ ਥਲ ਨੀਰਿ ਭਰੇ ਸੀਤਲ ਪਵਣ ਝੁਲਾਰਦੇ ॥
12ਸੇਜੜੀਆ ਸੋਇੰਨ ਹੀਰੇ ਲਾਲ ਜੜੰਦੀਆ ॥
13ਸੁਭਰ ਕਪੜ ਭੋਗ ਨਾਨਕ ਪਿਰੀ ਵਿਹੂਣੀ ਤਤੀਆ ॥੩॥
14ਪਉੜੀ ॥
15ਕਾਰਣੁ ਕਰਤੈ ਜੋ ਕੀਆ ਸੋਈ ਹੈ ਕਰਣਾ ॥
16ਜੇ ਸਉ ਧਾਵਹਿ ਪ੍ਰਾਣੀਆ ਪਾਵਹਿ ਧੁਰਿ ਲਹਣਾ ॥
17ਬਿਨੁ ਕਰਮਾ ਕਿਛੂ ਨ ਲਭਈ ਜੇ ਫਿਰਹਿ ਸਭ ਧਰਣਾ ॥
18ਗੁਰ ਮਿਲਿ ਭਉ ਗੋਵਿੰਦ ਕਾ ਭੈ ਡਰੁ ਦੂਰਿ ਕਰਣਾ ॥
19ਭੈ ਤੇ ਬੈਰਾਗੁ ਊਪਜੈ ਹਰਿ ਖੋਜਤ ਫਿਰਣਾ ॥
20ਖੋਜਤ ਖੋਜਤ ਸਹਜੁ ਉਪਜਿਆ ਫਿਰਿ ਜਨਮਿ ਨ ਮਰਣਾ ॥
21ਹਿਆਇ ਕਮਾਇ ਧਿਆਇਆ ਪਾਇਆ ਸਾਧ ਸਰਣਾ ॥
22ਬੋਹਿਥੁ ਨਾਨਕ ਦੇਉ ਗੁਰੁ ਜਿਸੁ ਹਰਿ ਚੜਾਏ ਤਿਸੁ ਭਉਜਲੁ ਤਰਣਾ ॥੨੨॥
23ਸਲੋਕ ਮਃ ੫ ॥
24ਪਹਿਲਾ ਮਰਣੁ ਕਬੂਲਿ ਜੀਵਣ ਕੀ ਛਡਿ ਆਸ ॥
25ਹੋਹੁ ਸਭਨਾ ਕੀ ਰੇਣੁਕਾ ਤਉ ਆਉ ਹਮਾਰੈ ਪਾਸਿ ॥੧॥
26ਮਃ ੫ ॥
27ਮੁਆ ਜੀਵੰਦਾ ਪੇਖੁ ਜੀਵੰਦੇ ਮਰਿ ਜਾਨਿ ॥
28ਜਿਨੑਾ ਮੁਹਬਤਿ ਇਕ ਸਿਉ ਤੇ ਮਾਣਸ ਪਰਧਾਨ ॥੨॥
29ਮਃ ੫ ॥
30ਜਿਸੁ ਮਨਿ ਵਸੈ ਪਾਰਬ੍ਰਹਮੁ ਨਿਕਟਿ ਨ ਆਵੈ ਪੀਰ ॥
31ਭੁਖ ਤਿਖ ਤਿਸੁ ਨ ਵਿਆਪਈ ਜਮੁ ਨਹੀ ਆਵੈ ਨੀਰ ॥੩॥
32ਪਉੜੀ ॥
33ਕੀਮਤਿ ਕਹਣੁ ਨ ਜਾਈਐ ਸਚੁ ਸਾਹ ਅਡੋਲੈ ॥
34ਸਿਧ ਸਾਧਿਕ ਗਿਆਨੀ ਧਿਆਨੀਆ ਕਉਣੁ ਤੁਧੁਨੋ ਤੋਲੈ ॥
35ਭੰਨਣ ਘੜਣ ਸਮਰਥੁ ਹੈ ਓਪਤਿ ਸਭ ਪਰਲੈ ॥
36ਕਰਣ ਕਾਰਣ ਸਮਰਥੁ ਹੈ ਘਟਿ ਘਟਿ ਸਭ ਬੋਲੈ ॥
37ਰਿਜਕੁ ਸਮਾਹੇ ਸਭਸੈ ਕਿਆ ਮਾਣਸੁ ਡੋਲੈ ॥
38ਗਹਿਰ ਗਭੀਰੁ ਅਥਾਹੁ ਤੂ ਗੁਣ ਗਿਆਨ ਅਮੋਲੈ ॥
39ਸੋਈ ਕੰਮੁ ਕਮਾਵਣਾ ਕੀਆ ਧੁਰਿ ਮਉਲੈ ॥
40ਤੁਧਹੁ ਬਾਹਰਿ ਕਿਛੁ ਨਹੀ ਨਾਨਕੁ ਗੁਣ ਬੋਲੈ ॥੨੩॥੧॥੨॥
41ਰਾਗੁ ਮਾਰੂ ਬਾਣੀ ਕਬੀਰ ਜੀਉ ਕੀ
42ੴ ਸਤਿਗੁਰ ਪ੍ਰਸਾਦਿ ॥
43ਪਡੀਆ ਕਵਨ ਕੁਮਤਿ ਤੁਮ ਲਾਗੇ ॥
44ਬੂਡਹੁਗੇ ਪਰਵਾਰ ਸਕਲ ਸਿਉ ਰਾਮੁ ਨ ਜਪਹੁ ਅਭਾਗੇ ॥੧॥ ਰਹਾਉ ॥
45ਬੇਦ ਪੁਰਾਨ ਪੜੇ ਕਾ ਕਿਆ ਗੁਨੁ ਖਰ ਚੰਦਨ ਜਸ ਭਾਰਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath