ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1103 · Raag Maaroo · Bhagat Kabeer Ji

1ਰਾਮ ਨਾਮ ਕੀ ਗਤਿ ਨਹੀ ਜਾਨੀ ਕੈਸੇ ਉਤਰਸਿ ਪਾਰਾ ॥੧॥

2ਜੀਅ ਬਧਹੁ ਸੁ ਧਰਮੁ ਕਰਿ ਥਾਪਹੁ ਅਧਰਮੁ ਕਹਹੁ ਕਤ ਭਾਈ ॥

3ਆਪਸ ਕਉ ਮੁਨਿਵਰ ਕਰਿ ਥਾਪਹੁ ਕਾ ਕਉ ਕਹਹੁ ਕਸਾਈ ॥੨॥

4ਮਨ ਕੇ ਅੰਧੇ ਆਪਿ ਨ ਬੂਝਹੁ ਕਾਹਿ ਬੁਝਾਵਹੁ ਭਾਈ ॥

5ਮਾਇਆ ਕਾਰਨ ਬਿਦਿਆ ਬੇਚਹੁ ਜਨਮੁ ਅਬਿਰਥਾ ਜਾਈ ॥੩॥

6ਨਾਰਦ ਬਚਨ ਬਿਆਸੁ ਕਹਤ ਹੈ ਸੁਕ ਕਉ ਪੂਛਹੁ ਜਾਈ ॥

7ਕਹਿ ਕਬੀਰ ਰਾਮੈ ਰਮਿ ਛੂਟਹੁ ਨਾਹਿ ਤ ਬੂਡੇ ਭਾਈ ॥੪॥੧॥

8ਬਨਹਿ ਬਸੇ ਕਿਉ ਪਾਈਐ ਜਉ ਲਉ ਮਨਹੁ ਨ ਤਜਹਿ ਬਿਕਾਰ ॥

9ਜਿਹ ਘਰੁ ਬਨੁ ਸਮਸਰਿ ਕੀਆ ਤੇ ਪੂਰੇ ਸੰਸਾਰ ॥੧॥

10ਸਾਰ ਸੁਖੁ ਪਾਈਐ ਰਾਮਾ ॥

11ਰੰਗਿ ਰਵਹੁ ਆਤਮੈ ਰਾਮ ॥੧॥ ਰਹਾਉ ॥

12ਜਟਾ ਭਸਮ ਲੇਪਨ ਕੀਆ ਕਹਾ ਗੁਫਾ ਮਹਿ ਬਾਸੁ ॥

13ਮਨੁ ਜੀਤੇ ਜਗੁ ਜੀਤਿਆ ਜਾਂ ਤੇ ਬਿਖਿਆ ਤੇ ਹੋਇ ਉਦਾਸੁ ॥੨॥

14ਅੰਜਨੁ ਦੇਇ ਸਭੈ ਕੋਈ ਟੁਕੁ ਚਾਹਨ ਮਾਹਿ ਬਿਡਾਨੁ ॥

15ਗਿਆਨ ਅੰਜਨੁ ਜਿਹ ਪਾਇਆ ਤੇ ਲੋਇਨ ਪਰਵਾਨੁ ॥੩॥

16ਕਹਿ ਕਬੀਰ ਅਬ ਜਾਨਿਆ ਗੁਰਿ ਗਿਆਨੁ ਦੀਆ ਸਮਝਾਇ ॥

17ਅੰਤਰਗਤਿ ਹਰਿ ਭੇਟਿਆ ਅਬ ਮੇਰਾ ਮਨੁ ਕਤਹੂ ਨ ਜਾਇ ॥੪॥੨॥

18ਰਿਧਿ ਸਿਧਿ ਜਾ ਕਉ ਫੁਰੀ ਤਬ ਕਾਹੂ ਸਿਉ ਕਿਆ ਕਾਜ ॥

19ਤੇਰੇ ਕਹਨੇ ਕੀ ਗਤਿ ਕਿਆ ਕਹਉ ਮੈ ਬੋਲਤ ਹੀ ਬਡ ਲਾਜ ॥੧॥

20ਰਾਮੁ ਜਿਹ ਪਾਇਆ ਰਾਮ ॥

21ਤੇ ਭਵਹਿ ਨ ਬਾਰੈ ਬਾਰ ॥੧॥ ਰਹਾਉ ॥

22ਝੂਠਾ ਜਗੁ ਡਹਕੈ ਘਨਾ ਦਿਨ ਦੁਇ ਬਰਤਨ ਕੀ ਆਸ ॥

23ਰਾਮ ਉਦਕੁ ਜਿਹ ਜਨ ਪੀਆ ਤਿਹਿ ਬਹੁਰਿ ਨ ਭਈ ਪਿਆਸ ॥੨॥

24ਗੁਰ ਪ੍ਰਸਾਦਿ ਜਿਹ ਬੂਝਿਆ ਆਸਾ ਤੇ ਭਇਆ ਨਿਰਾਸੁ ॥

25ਸਭੁ ਸਚੁ ਨਦਰੀ ਆਇਆ ਜਉ ਆਤਮ ਭਇਆ ਉਦਾਸੁ ॥੩॥

26ਰਾਮ ਨਾਮ ਰਸੁ ਚਾਖਿਆ ਹਰਿ ਨਾਮਾ ਹਰ ਤਾਰਿ ॥

27ਕਹੁ ਕਬੀਰ ਕੰਚਨੁ ਭਇਆ ਭ੍ਰਮੁ ਗਇਆ ਸਮੁਦ੍ਰੈ ਪਾਰਿ ॥੪॥੩॥

28ਉਦਕ ਸਮੁੰਦ ਸਲਲ ਕੀ ਸਾਖਿਆ ਨਦੀ ਤਰੰਗ ਸਮਾਵਹਿਗੇ ॥

29ਸੁੰਨਹਿ ਸੁੰਨੁ ਮਿਲਿਆ ਸਮਦਰਸੀ ਪਵਨ ਰੂਪ ਹੋਇ ਜਾਵਹਿਗੇ ॥੧॥

30ਬਹੁਰਿ ਹਮ ਕਾਹੇ ਆਵਹਿਗੇ ॥

31ਆਵਨ ਜਾਨਾ ਹੁਕਮੁ ਤਿਸੈ ਕਾ ਹੁਕਮੈ ਬੁਝਿ ਸਮਾਵਹਿਗੇ ॥੧॥ ਰਹਾਉ ॥

32ਜਬ ਚੂਕੈ ਪੰਚ ਧਾਤੁ ਕੀ ਰਚਨਾ ਐਸੇ ਭਰਮੁ ਚੁਕਾਵਹਿਗੇ ॥

33ਦਰਸਨੁ ਛੋਡਿ ਭਏ ਸਮਦਰਸੀ ਏਕੋ ਨਾਮੁ ਧਿਆਵਹਿਗੇ ॥੨॥

34ਜਿਤ ਹਮ ਲਾਏ ਤਿਤ ਹੀ ਲਾਗੇ ਤੈਸੇ ਕਰਮ ਕਮਾਵਹਿਗੇ ॥

35ਹਰਿ ਜੀ ਕ੍ਰਿਪਾ ਕਰੇ ਜਉ ਅਪਨੀ ਤੌ ਗੁਰ ਕੇ ਸਬਦਿ ਸਮਾਵਹਿਗੇ ॥੩॥

36ਜੀਵਤ ਮਰਹੁ ਮਰਹੁ ਫੁਨਿ ਜੀਵਹੁ ਪੁਨਰਪਿ ਜਨਮੁ ਨ ਹੋਈ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath