ਗੁਰੂ ਗ੍ਰੰਥ ਸਾਹਿਬ 1104 · Raag Maaroo · Bhagat Kabeer Ji
1ਕਹੁ ਕਬੀਰ ਜੋ ਨਾਮਿ ਸਮਾਨੇ ਸੁੰਨ ਰਹਿਆ ਲਿਵ ਸੋਈ ॥੪॥੪॥
2ਜਉ ਤੁਮੑ ਮੋ ਕਉ ਦੂਰਿ ਕਰਤ ਹਉ ਤਉ ਤੁਮ ਮੁਕਤਿ ਬਤਾਵਹੁ ॥
3ਏਕ ਅਨੇਕ ਹੋਇ ਰਹਿਓ ਸਗਲ ਮਹਿ ਅਬ ਕੈਸੇ ਭਰਮਾਵਹੁ ॥੧॥
4ਰਾਮ ਮੋ ਕਉ ਤਾਰਿ ਕਹਾਂ ਲੈ ਜਈ ਹੈ ॥
5ਸੋਧਉ ਮੁਕਤਿ ਕਹਾ ਦੇਉ ਕੈਸੀ ਕਰਿ ਪ੍ਰਸਾਦੁ ਮੋਹਿ ਪਾਈ ਹੈ ॥੧॥ ਰਹਾਉ ॥
6ਤਾਰਨ ਤਰਨੁ ਤਬੈ ਲਗੁ ਕਹੀਐ ਜਬ ਲਗੁ ਤਤੁ ਨ ਜਾਨਿਆ ॥
7ਅਬ ਤਉ ਬਿਮਲ ਭਏ ਘਟ ਹੀ ਮਹਿ ਕਹਿ ਕਬੀਰ ਮਨੁ ਮਾਨਿਆ ॥੨॥੫॥
8ਜਿਨਿ ਗੜ ਕੋਟ ਕੀਏ ਕੰਚਨ ਕੇ ਛੋਡਿ ਗਇਆ ਸੋ ਰਾਵਨੁ ॥੧॥
9ਕਾਹੇ ਕੀਜਤੁ ਹੈ ਮਨਿ ਭਾਵਨੁ ॥
10ਜਬ ਜਮੁ ਆਇ ਕੇਸ ਤੇ ਪਕਰੈ ਤਹ ਹਰਿ ਕੋ ਨਾਮੁ ਛਡਾਵਨ ॥੧॥ ਰਹਾਉ ॥
11ਕਾਲੁ ਅਕਾਲੁ ਖਸਮ ਕਾ ਕੀਨੑਾ ਇਹੁ ਪਰਪੰਚੁ ਬਧਾਵਨੁ ॥
12ਕਹਿ ਕਬੀਰ ਤੇ ਅੰਤੇ ਮੁਕਤੇ ਜਿਨੑ ਹਿਰਦੈ ਰਾਮ ਰਸਾਇਨੁ ॥੨॥੬॥
13ਦੇਹੀ ਗਾਵਾ ਜੀਉ ਧਰ ਮਹਤਉ ਬਸਹਿ ਪੰਚ ਕਿਰਸਾਨਾ ॥
14ਨੈਨੂ ਨਕਟੂ ਸ੍ਰਵਨੂ ਰਸਪਤਿ ਇੰਦ੍ਰੀ ਕਹਿਆ ਨ ਮਾਨਾ ॥੧॥
15ਬਾਬਾ ਅਬ ਨ ਬਸਉ ਇਹ ਗਾਉ ॥
16ਘਰੀ ਘਰੀ ਕਾ ਲੇਖਾ ਮਾਗੈ ਕਾਇਥੁ ਚੇਤੂ ਨਾਉ ॥੧॥ ਰਹਾਉ ॥
17ਧਰਮ ਰਾਇ ਜਬ ਲੇਖਾ ਮਾਗੈ ਬਾਕੀ ਨਿਕਸੀ ਭਾਰੀ ॥
18ਪੰਚ ਕ੍ਰਿਸਾਨਵਾ ਭਾਗਿ ਗਏ ਲੈ ਬਾਧਿਓ ਜੀਉ ਦਰਬਾਰੀ ॥੨॥
19ਕਹੈ ਕਬੀਰੁ ਸੁਨਹੁ ਰੇ ਸੰਤਹੁ ਖੇਤ ਹੀ ਕਰਹੁ ਨਿਬੇਰਾ ॥
20ਅਬ ਕੀ ਬਾਰ ਬਖਸਿ ਬੰਦੇ ਕਉ ਬਹੁਰਿ ਨ ਭਉਜਲਿ ਫੇਰਾ ॥੩॥੭॥
21ਰਾਗੁ ਮਾਰੂ ਬਾਣੀ ਕਬੀਰ ਜੀਉ ਕੀ
22ੴ ਸਤਿਗੁਰ ਪ੍ਰਸਾਦਿ ॥
23ਅਨਭਉ ਕਿਨੈ ਨ ਦੇਖਿਆ ਬੈਰਾਗੀਅੜੇ ॥
24ਬਿਨੁ ਭੈ ਅਨਭਉ ਹੋਇ ਵਣਾਹੰਬੈ ॥੧॥
25ਸਹੁ ਹਦੂਰਿ ਦੇਖੈ ਤਾਂ ਭਉ ਪਵੈ ਬੈਰਾਗੀਅੜੇ ॥
26ਹੁਕਮੈ ਬੂਝੈ ਤ ਨਿਰਭਉ ਹੋਇ ਵਣਾਹੰਬੈ ॥੨॥
27ਹਰਿ ਪਾਖੰਡੁ ਨ ਕੀਜਈ ਬੈਰਾਗੀਅੜੇ ॥
28ਪਾਖੰਡਿ ਰਤਾ ਸਭੁ ਲੋਕੁ ਵਣਾਹੰਬੈ ॥੩॥
29ਤ੍ਰਿਸਨਾ ਪਾਸੁ ਨ ਛੋਡਈ ਬੈਰਾਗੀਅੜੇ ॥
30ਮਮਤਾ ਜਾਲਿਆ ਪਿੰਡੁ ਵਣਾਹੰਬੈ ॥੪॥
31ਚਿੰਤਾ ਜਾਲਿ ਤਨੁ ਜਾਲਿਆ ਬੈਰਾਗੀਅੜੇ ॥
32ਜੇ ਮਨੁ ਮਿਰਤਕੁ ਹੋਇ ਵਣਾਹੰਬੈ ॥੫॥
33ਸਤਿਗੁਰ ਬਿਨੁ ਬੈਰਾਗੁ ਨ ਹੋਵਈ ਬੈਰਾਗੀਅੜੇ ॥
34ਜੇ ਲੋਚੈ ਸਭੁ ਕੋਇ ਵਣਾਹੰਬੈ ॥੬॥
35ਕਰਮੁ ਹੋਵੈ ਸਤਿਗੁਰੁ ਮਿਲੈ ਬੈਰਾਗੀਅੜੇ ॥
36ਸਹਜੇ ਪਾਵੈ ਸੋਇ ਵਣਾਹੰਬੈ ॥੭॥
37ਕਹੁ ਕਬੀਰ ਇਕ ਬੇਨਤੀ ਬੈਰਾਗੀਅੜੇ ॥
38ਮੋ ਕਉ ਭਉਜਲੁ ਪਾਰਿ ਉਤਾਰਿ ਵਣਾਹੰਬੈ ॥੮॥੧॥੮॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath