ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1105 · Raag Maaroo · Bhagat Kabeer Ji

1ਰਾਜਨ ਕਉਨੁ ਤੁਮਾਰੈ ਆਵੈ ॥

2ਐਸੋ ਭਾਉ ਬਿਦਰ ਕੋ ਦੇਖਿਓ ਓਹੁ ਗਰੀਬੁ ਮੋਹਿ ਭਾਵੈ ॥੧॥ ਰਹਾਉ ॥

3ਹਸਤੀ ਦੇਖਿ ਭਰਮ ਤੇ ਭੂਲਾ ਸ੍ਰੀ ਭਗਵਾਨੁ ਨ ਜਾਨਿਆ ॥

4ਤੁਮਰੋ ਦੂਧੁ ਬਿਦਰ ਕੋ ਪਾਨੑੋ ਅੰਮ੍ਰਿਤੁ ਕਰਿ ਮੈ ਮਾਨਿਆ ॥੧॥

5ਖੀਰ ਸਮਾਨਿ ਸਾਗੁ ਮੈ ਪਾਇਆ ਗੁਨ ਗਾਵਤ ਰੈਨਿ ਬਿਹਾਨੀ ॥

6ਕਬੀਰ ਕੋ ਠਾਕੁਰੁ ਅਨਦ ਬਿਨੋਦੀ ਜਾਤਿ ਨ ਕਾਹੂ ਕੀ ਮਾਨੀ ॥੨॥੯॥

7ਸਲੋਕ ਕਬੀਰ ॥

8ਗਗਨ ਦਮਾਮਾ ਬਾਜਿਓ ਪਰਿਓ ਨੀਸਾਨੈ ਘਾਉ ॥

9ਖੇਤੁ ਜੁ ਮਾਂਡਿਓ ਸੂਰਮਾ ਅਬ ਜੂਝਨ ਕੋ ਦਾਉ ॥੧॥

10ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤ ॥

11ਪੁਰਜਾ ਪੁਰਜਾ ਕਟਿ ਮਰੈ ਕਬਹੂ ਨ ਛਾਡੈ ਖੇਤੁ ॥੨॥੨॥

12ਕਬੀਰ ਕਾ ਸਬਦੁ ਰਾਗੁ ਮਾਰੂ ਬਾਣੀ ਨਾਮਦੇਉ ਜੀ ਕੀ

13ੴ ਸਤਿਗੁਰ ਪ੍ਰਸਾਦਿ ॥

14ਚਾਰਿ ਮੁਕਤਿ ਚਾਰੈ ਸਿਧਿ ਮਿਲਿ ਕੈ ਦੂਲਹ ਪ੍ਰਭ ਕੀ ਸਰਨਿ ਪਰਿਓ ॥

15ਮੁਕਤਿ ਭਇਓ ਚਉਹੂੰ ਜੁਗ ਜਾਨਿਓ ਜਸੁ ਕੀਰਤਿ ਮਾਥੈ ਛਤ੍ਰੁ ਧਰਿਓ ॥੧॥

16ਰਾਜਾ ਰਾਮ ਜਪਤ ਕੋ ਕੋ ਨ ਤਰਿਓ ॥

17ਗੁਰ ਉਪਦੇਸਿ ਸਾਧ ਕੀ ਸੰਗਤਿ ਭਗਤੁ ਭਗਤੁ ਤਾ ਕੋ ਨਾਮੁ ਪਰਿਓ ॥੧॥ ਰਹਾਉ ॥

18ਸੰਖ ਚਕ੍ਰ ਮਾਲਾ ਤਿਲਕੁ ਬਿਰਾਜਿਤ ਦੇਖਿ ਪ੍ਰਤਾਪੁ ਜਮੁ ਡਰਿਓ ॥

19ਨਿਰਭਉ ਭਏ ਰਾਮ ਬਲ ਗਰਜਿਤ ਜਨਮ ਮਰਨ ਸੰਤਾਪ ਹਿਰਿਓ ॥੨॥

20ਅੰਬਰੀਕ ਕਉ ਦੀਓ ਅਭੈ ਪਦੁ ਰਾਜੁ ਭਭੀਖਨ ਅਧਿਕ ਕਰਿਓ ॥

21ਨਉ ਨਿਧਿ ਠਾਕੁਰਿ ਦਈ ਸੁਦਾਮੈ ਧ੍ਰੂਅ ਅਟਲੁ ਅਜਹੂ ਨ ਟਰਿਓ ॥੩॥

22ਭਗਤ ਹੇਤਿ ਮਾਰਿਓ ਹਰਨਾਖਸੁ ਨਰਸਿੰਘ ਰੂਪ ਹੋਇ ਦੇਹ ਧਰਿਓ ॥

23ਨਾਮਾ ਕਹੈ ਭਗਤਿ ਬਸਿ ਕੇਸਵ ਅਜਹੂੰ ਬਲਿ ਕੇ ਦੁਆਰ ਖਰੋ ॥੪॥੧॥

24ਮਾਰੂ ਕਬੀਰ ਜੀਉ ॥

25ਦੀਨੁ ਬਿਸਾਰਿਓ ਰੇ ਦਿਵਾਨੇ ਦੀਨੁ ਬਿਸਾਰਿਓ ਰੇ ॥

26ਪੇਟੁ ਭਰਿਓ ਪਸੂਆ ਜਿਉ ਸੋਇਓ ਮਨੁਖੁ ਜਨਮੁ ਹੈ ਹਾਰਿਓ ॥੧॥ ਰਹਾਉ ॥

27ਸਾਧਸੰਗਤਿ ਕਬਹੂ ਨਹੀ ਕੀਨੀ ਰਚਿਓ ਧੰਧੈ ਝੂਠ ॥

28ਸੁਆਨ ਸੂਕਰ ਬਾਇਸ ਜਿਵੈ ਭਟਕਤੁ ਚਾਲਿਓ ਊਠਿ ॥੧॥

29ਆਪਸ ਕਉ ਦੀਰਘੁ ਕਰਿ ਜਾਨੈ ਅਉਰਨ ਕਉ ਲਗ ਮਾਤ ॥

30ਮਨਸਾ ਬਾਚਾ ਕਰਮਨਾ ਮੈ ਦੇਖੇ ਦੋਜਕ ਜਾਤ ॥੨॥

31ਕਾਮੀ ਕ੍ਰੋਧੀ ਚਾਤੁਰੀ ਬਾਜੀਗਰ ਬੇਕਾਮ ॥

32ਨਿੰਦਾ ਕਰਤੇ ਜਨਮੁ ਸਿਰਾਨੋ ਕਬਹੂ ਨ ਸਿਮਰਿਓ ਰਾਮੁ ॥੩॥

33ਕਹਿ ਕਬੀਰ ਚੇਤੈ ਨਹੀ ਮੂਰਖੁ ਮੁਗਧੁ ਗਵਾਰੁ ॥

34ਰਾਮੁ ਨਾਮੁ ਜਾਨਿਓ ਨਹੀ ਕੈਸੇ ਉਤਰਸਿ ਪਾਰਿ ॥੪॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath