ਗੁਰੂ ਗ੍ਰੰਥ ਸਾਹਿਬ 1106 · Raag Maaroo
1ਰਾਗੁ ਮਾਰੂ ਬਾਣੀ ਜੈਦੇਉ ਜੀਉ ਕੀ
2ੴ ਸਤਿਗੁਰ ਪ੍ਰਸਾਦਿ ॥
3ਚੰਦ ਸਤ ਭੇਦਿਆ ਨਾਦ ਸਤ ਪੂਰਿਆ ਸੂਰ ਸਤ ਖੋੜਸਾ ਦਤੁ ਕੀਆ ॥
4ਅਬਲ ਬਲੁ ਤੋੜਿਆ ਅਚਲ ਚਲੁ ਥਪਿਆ ਅਘੜੁ ਘੜਿਆ ਤਹਾ ਅਪਿਉ ਪੀਆ ॥੧॥
5ਮਨ ਆਦਿ ਗੁਣ ਆਦਿ ਵਖਾਣਿਆ ॥
6ਤੇਰੀ ਦੁਬਿਧਾ ਦ੍ਰਿਸਟਿ ਸੰਮਾਨਿਆ ॥੧॥ ਰਹਾਉ ॥
7ਅਰਧਿ ਕਉ ਅਰਧਿਆ ਸਰਧਿ ਕਉ ਸਰਧਿਆ ਸਲਲ ਕਉ ਸਲਲਿ ਸੰਮਾਨਿ ਆਇਆ ॥
8ਬਦਤਿ ਜੈਦੇਉ ਜੈਦੇਵ ਕਉ ਰੰਮਿਆ ਬ੍ਰਹਮੁ ਨਿਰਬਾਣੁ ਲਿਵ ਲੀਣੁ ਪਾਇਆ ॥੨॥੧॥
9ਕਬੀਰੁ ॥ ਮਾਰੂ ॥
10ਰਾਮੁ ਸਿਮਰੁ ਪਛੁਤਾਹਿਗਾ ਮਨ ॥
11ਪਾਪੀ ਜੀਅਰਾ ਲੋਭੁ ਕਰਤੁ ਹੈ ਆਜੁ ਕਾਲਿ ਉਠਿ ਜਾਹਿਗਾ ॥੧॥ ਰਹਾਉ ॥
12ਲਾਲਚ ਲਾਗੇ ਜਨਮੁ ਗਵਾਇਆ ਮਾਇਆ ਭਰਮ ਭੁਲਾਹਿਗਾ ॥
13ਧਨ ਜੋਬਨ ਕਾ ਗਰਬੁ ਨ ਕੀਜੈ ਕਾਗਦ ਜਿਉ ਗਲਿ ਜਾਹਿਗਾ ॥੧॥
14ਜਉ ਜਮੁ ਆਇ ਕੇਸ ਗਹਿ ਪਟਕੈ ਤਾ ਦਿਨ ਕਿਛੁ ਨ ਬਸਾਹਿਗਾ ॥
15ਸਿਮਰਨੁ ਭਜਨੁ ਦਇਆ ਨਹੀ ਕੀਨੀ ਤਉ ਮੁਖਿ ਚੋਟਾ ਖਾਹਿਗਾ ॥੨॥
16ਧਰਮ ਰਾਇ ਜਬ ਲੇਖਾ ਮਾਗੈ ਕਿਆ ਮੁਖੁ ਲੈ ਕੈ ਜਾਹਿਗਾ ॥
17ਕਹਤੁ ਕਬੀਰੁ ਸੁਨਹੁ ਰੇ ਸੰਤਹੁ ਸਾਧਸੰਗਤਿ ਤਰਿ ਜਾਂਹਿਗਾ ॥੩॥੧॥
18ਰਾਗੁ ਮਾਰੂ ਬਾਣੀ ਰਵਿਦਾਸ ਜੀਉ ਕੀ
19ੴ ਸਤਿਗੁਰ ਪ੍ਰਸਾਦਿ ॥
20ਐਸੀ ਲਾਲ ਤੁਝ ਬਿਨੁ ਕਉਨੁ ਕਰੈ ॥
21ਗਰੀਬ ਨਿਵਾਜੁ ਗੁਸਈਆ ਮੇਰਾ ਮਾਥੈ ਛਤ੍ਰੁ ਧਰੈ ॥੧॥ ਰਹਾਉ ॥
22ਜਾ ਕੀ ਛੋਤਿ ਜਗਤ ਕਉ ਲਾਗੈ ਤਾ ਪਰ ਤੁਹਂੀ ਢਰੈ ॥
23ਨੀਚਹ ਊਚ ਕਰੈ ਮੇਰਾ ਗੋਬਿੰਦੁ ਕਾਹੂ ਤੇ ਨ ਡਰੈ ॥੧॥
24ਨਾਮਦੇਵ ਕਬੀਰੁ ਤਿਲੋਚਨੁ ਸਧਨਾ ਸੈਨੁ ਤਰੈ ॥
25ਕਹਿ ਰਵਿਦਾਸੁ ਸੁਨਹੁ ਰੇ ਸੰਤਹੁ ਹਰਿ ਜੀਉ ਤੇ ਸਭੈ ਸਰੈ ॥੨॥੧॥
26ਮਾਰੂ ॥
27ਸੁਖ ਸਾਗਰ ਸੁਰਿਤਰੁ ਚਿੰਤਾਮਨਿ ਕਾਮਧੇਨ ਬਸਿ ਜਾ ਕੇ ਰੇ ॥
28ਚਾਰਿ ਪਦਾਰਥ ਅਸਟ ਮਹਾ ਸਿਧਿ ਨਵ ਨਿਧਿ ਕਰ ਤਲ ਤਾ ਕੈ ॥੧॥
29ਹਰਿ ਹਰਿ ਹਰਿ ਨ ਜਪਸਿ ਰਸਨਾ ॥
30ਅਵਰ ਸਭ ਛਾਡਿ ਬਚਨ ਰਚਨਾ ॥੧॥ ਰਹਾਉ ॥
31ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਛਰ ਮਾਹੀ ॥
32ਬਿਆਸ ਬੀਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥੨॥
33ਸਹਜ ਸਮਾਧਿ ਉਪਾਧਿ ਰਹਤ ਹੋਇ ਬਡੇ ਭਾਗਿ ਲਿਵ ਲਾਗੀ ॥
34ਕਹਿ ਰਵਿਦਾਸ ਉਦਾਸ ਦਾਸ ਮਤਿ ਜਨਮ ਮਰਨ ਭੈ ਭਾਗੀ ॥੩॥੨॥੧੫॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath