ਗੁਰੂ ਗ੍ਰੰਥ ਸਾਹਿਬ 1107 · Raag Tukhaari
1ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ
2ੴ ਸਤਿਗੁਰ ਪ੍ਰਸਾਦਿ ॥
3ਤੂ ਸੁਣਿ ਕਿਰਤ ਕਰੰਮਾ ਪੁਰਬਿ ਕਮਾਇਆ ॥ ਸਿਰਿ ਸਿਰਿ ਸੁਖ ਸਹੰਮਾ ਦੇਹਿ ਸੁ ਤੂ ਭਲਾ ॥
4ਹਰਿ ਰਚਨਾ ਤੇਰੀ ਕਿਆ ਗਤਿ ਮੇਰੀ ਹਰਿ ਬਿਨੁ ਘੜੀ ਨ ਜੀਵਾ ॥
5ਪ੍ਰਿਅ ਬਾਝੁ ਦੁਹੇਲੀ ਕੋਇ ਨ ਬੇਲੀ ਗੁਰਮੁਖਿ ਅੰਮ੍ਰਿਤੁ ਪੀਵਾਂ ॥
6ਰਚਨਾ ਰਾਚਿ ਰਹੇ ਨਿਰੰਕਾਰੀ ਪ੍ਰਭ ਮਨਿ ਕਰਮ ਸੁਕਰਮਾ ॥
7ਨਾਨਕ ਪੰਥੁ ਨਿਹਾਲੇ ਸਾ ਧਨ ਤੂ ਸੁਣਿ ਆਤਮ ਰਾਮਾ ॥੧॥
8ਬਾਬੀਹਾ ਪ੍ਰਿਉ ਬੋਲੇ ਕੋਕਿਲ ਬਾਣੀਆ ॥
9ਸਾ ਧਨ ਸਭਿ ਰਸ ਚੋਲੈ ਅੰਕਿ ਸਮਾਣੀਆ ॥
10ਹਰਿ ਅੰਕਿ ਸਮਾਣੀ ਜਾ ਪ੍ਰਭ ਭਾਣੀ ਸਾ ਸੋਹਾਗਣਿ ਨਾਰੇ ॥
11ਨਵ ਘਰ ਥਾਪਿ ਮਹਲ ਘਰੁ ਊਚਉ ਨਿਜ ਘਰਿ ਵਾਸੁ ਮੁਰਾਰੇ ॥
12ਸਭ ਤੇਰੀ ਤੂ ਮੇਰਾ ਪ੍ਰੀਤਮੁ ਨਿਸਿ ਬਾਸੁਰ ਰੰਗਿ ਰਾਵੈ ॥
13ਨਾਨਕ ਪ੍ਰਿਉ ਪ੍ਰਿਉ ਚਵੈ ਬਬੀਹਾ ਕੋਕਿਲ ਸਬਦਿ ਸੁਹਾਵੈ ॥੨॥
14ਤੂ ਸੁਣਿ ਹਰਿ ਰਸ ਭਿੰਨੇ ਪ੍ਰੀਤਮ ਆਪਣੇ ॥
15ਮਨਿ ਤਨਿ ਰਵਤ ਰਵੰਨੇ ਘੜੀ ਨ ਬੀਸਰੈ ॥
16ਕਿਉ ਘੜੀ ਬਿਸਾਰੀ ਹਉ ਬਲਿਹਾਰੀ ਹਉ ਜੀਵਾ ਗੁਣ ਗਾਏ ॥
17ਨਾ ਕੋਈ ਮੇਰਾ ਹਉ ਕਿਸੁ ਕੇਰਾ ਹਰਿ ਬਿਨੁ ਰਹਣੁ ਨ ਜਾਏ ॥
18ਓਟ ਗਹੀ ਹਰਿ ਚਰਣ ਨਿਵਾਸੇ ਭਏ ਪਵਿਤ੍ਰ ਸਰੀਰਾ ॥
19ਨਾਨਕ ਦ੍ਰਿਸਟਿ ਦੀਰਘ ਸੁਖੁ ਪਾਵੈ ਗੁਰ ਸਬਦੀ ਮਨੁ ਧੀਰਾ ॥੩॥
20ਬਰਸੈ ਅੰਮ੍ਰਿਤ ਧਾਰ ਬੂੰਦ ਸੁਹਾਵਣੀ ॥
21ਸਾਜਨ ਮਿਲੇ ਸਹਜਿ ਸੁਭਾਇ ਹਰਿ ਸਿਉ ਪ੍ਰੀਤਿ ਬਣੀ ॥
22ਹਰਿ ਮੰਦਰਿ ਆਵੈ ਜਾ ਪ੍ਰਭ ਭਾਵੈ ਧਨ ਊਭੀ ਗੁਣ ਸਾਰੀ ॥
23ਘਰਿ ਘਰਿ ਕੰਤੁ ਰਵੈ ਸੋਹਾਗਣਿ ਹਉ ਕਿਉ ਕੰਤਿ ਵਿਸਾਰੀ ॥
24ਉਨਵਿ ਘਨ ਛਾਏ ਬਰਸੁ ਸੁਭਾਏ ਮਨਿ ਤਨਿ ਪ੍ਰੇਮੁ ਸੁਖਾਵੈ ॥
25ਨਾਨਕ ਵਰਸੈ ਅੰਮ੍ਰਿਤ ਬਾਣੀ ਕਰਿ ਕਿਰਪਾ ਘਰਿ ਆਵੈ ॥੪॥
26ਚੇਤੁ ਬਸੰਤੁ ਭਲਾ ਭਵਰ ਸੁਹਾਵੜੇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath