ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1108 · Raag Tukhaari · Guru Nanak Dev Ji

1ਬਨ ਫੂਲੇ ਮੰਝ ਬਾਰਿ ਮੈ ਪਿਰੁ ਘਰਿ ਬਾਹੁੜੈ ॥

2ਪਿਰੁ ਘਰਿ ਨਹੀ ਆਵੈ ਧਨ ਕਿਉ ਸੁਖੁ ਪਾਵੈ ਬਿਰਹਿ ਬਿਰੋਧ ਤਨੁ ਛੀਜੈ ॥

3ਕੋਕਿਲ ਅੰਬਿ ਸੁਹਾਵੀ ਬੋਲੈ ਕਿਉ ਦੁਖੁ ਅੰਕਿ ਸਹੀਜੈ ॥

4ਭਵਰੁ ਭਵੰਤਾ ਫੂਲੀ ਡਾਲੀ ਕਿਉ ਜੀਵਾ ਮਰੁ ਮਾਏ ॥

5ਨਾਨਕ ਚੇਤਿ ਸਹਜਿ ਸੁਖੁ ਪਾਵੈ ਜੇ ਹਰਿ ਵਰੁ ਘਰਿ ਧਨ ਪਾਏ ॥੫॥

6ਵੈਸਾਖੁ ਭਲਾ ਸਾਖਾ ਵੇਸ ਕਰੇ ॥

7ਧਨ ਦੇਖੈ ਹਰਿ ਦੁਆਰਿ ਆਵਹੁ ਦਇਆ ਕਰੇ ॥

8ਘਰਿ ਆਉ ਪਿਆਰੇ ਦੁਤਰ ਤਾਰੇ ਤੁਧੁ ਬਿਨੁ ਅਢੁ ਨ ਮੋਲੋ ॥

9ਕੀਮਤਿ ਕਉਣ ਕਰੇ ਤੁਧੁ ਭਾਵਾਂ ਦੇਖਿ ਦਿਖਾਵੈ ਢੋਲੋ ॥

10ਦੂਰਿ ਨ ਜਾਨਾ ਅੰਤਰਿ ਮਾਨਾ ਹਰਿ ਕਾ ਮਹਲੁ ਪਛਾਨਾ ॥

11ਨਾਨਕ ਵੈਸਾਖੀਂ ਪ੍ਰਭੁ ਪਾਵੈ ਸੁਰਤਿ ਸਬਦਿ ਮਨੁ ਮਾਨਾ ॥੬॥

12ਮਾਹੁ ਜੇਠੁ ਭਲਾ ਪ੍ਰੀਤਮੁ ਕਿਉ ਬਿਸਰੈ ॥

13ਥਲ ਤਾਪਹਿ ਸਰ ਭਾਰ ਸਾ ਧਨ ਬਿਨਉ ਕਰੈ ॥

14ਧਨ ਬਿਨਉ ਕਰੇਦੀ ਗੁਣ ਸਾਰੇਦੀ ਗੁਣ ਸਾਰੀ ਪ੍ਰਭ ਭਾਵਾ ॥

15ਸਾਚੈ ਮਹਲਿ ਰਹੈ ਬੈਰਾਗੀ ਆਵਣ ਦੇਹਿ ਤ ਆਵਾ ॥

16ਨਿਮਾਣੀ ਨਿਤਾਣੀ ਹਰਿ ਬਿਨੁ ਕਿਉ ਪਾਵੈ ਸੁਖ ਮਹਲੀ ॥

17ਨਾਨਕ ਜੇਠਿ ਜਾਣੈ ਤਿਸੁ ਜੈਸੀ ਕਰਮਿ ਮਿਲੈ ਗੁਣ ਗਹਿਲੀ ॥੭॥

18ਆਸਾੜੁ ਭਲਾ ਸੂਰਜੁ ਗਗਨਿ ਤਪੈ ॥

19ਧਰਤੀ ਦੂਖ ਸਹੈ ਸੋਖੈ ਅਗਨਿ ਭਖੈ ॥

20ਅਗਨਿ ਰਸੁ ਸੋਖੈ ਮਰੀਐ ਧੋਖੈ ਭੀ ਸੋ ਕਿਰਤੁ ਨ ਹਾਰੇ ॥

21ਰਥੁ ਫਿਰੈ ਛਾਇਆ ਧਨ ਤਾਕੈ ਟੀਡੁ ਲਵੈ ਮੰਝਿ ਬਾਰੇ ॥

22ਅਵਗਣ ਬਾਧਿ ਚਲੀ ਦੁਖੁ ਆਗੈ ਸੁਖੁ ਤਿਸੁ ਸਾਚੁ ਸਮਾਲੇ ॥

23ਨਾਨਕ ਜਿਸ ਨੋ ਇਹੁ ਮਨੁ ਦੀਆ ਮਰਣੁ ਜੀਵਣੁ ਪ੍ਰਭ ਨਾਲੇ ॥੮॥

24ਸਾਵਣਿ ਸਰਸ ਮਨਾ ਘਣ ਵਰਸਹਿ ਰੁਤਿ ਆਏ ॥

25ਮੈ ਮਨਿ ਤਨਿ ਸਹੁ ਭਾਵੈ ਪਿਰ ਪਰਦੇਸਿ ਸਿਧਾਏ ॥

26ਪਿਰੁ ਘਰਿ ਨਹੀ ਆਵੈ ਮਰੀਐ ਹਾਵੈ ਦਾਮਨਿ ਚਮਕਿ ਡਰਾਏ ॥

27ਸੇਜ ਇਕੇਲੀ ਖਰੀ ਦੁਹੇਲੀ ਮਰਣੁ ਭਇਆ ਦੁਖੁ ਮਾਏ ॥

28ਹਰਿ ਬਿਨੁ ਨੀਦ ਭੂਖ ਕਹੁ ਕੈਸੀ ਕਾਪੜੁ ਤਨਿ ਨ ਸੁਖਾਵਏ ॥

29ਨਾਨਕ ਸਾ ਸੋਹਾਗਣਿ ਕੰਤੀ ਪਿਰ ਕੈ ਅੰਕਿ ਸਮਾਵਏ ॥੯॥

30ਭਾਦਉ ਭਰਮਿ ਭੁਲੀ ਭਰਿ ਜੋਬਨਿ ਪਛੁਤਾਣੀ ॥

31ਜਲ ਥਲ ਨੀਰਿ ਭਰੇ ਬਰਸ ਰੁਤੇ ਰੰਗੁ ਮਾਣੀ ॥

32ਬਰਸੈ ਨਿਸਿ ਕਾਲੀ ਕਿਉ ਸੁਖੁ ਬਾਲੀ ਦਾਦਰ ਮੋਰ ਲਵੰਤੇ ॥

33ਪ੍ਰਿਉ ਪ੍ਰਿਉ ਚਵੈ ਬਬੀਹਾ ਬੋਲੇ ਭੁਇਅੰਗਮ ਫਿਰਹਿ ਡਸੰਤੇ ॥

34ਮਛਰ ਡੰਗ ਸਾਇਰ ਭਰ ਸੁਭਰ ਬਿਨੁ ਹਰਿ ਕਿਉ ਸੁਖੁ ਪਾਈਐ ॥

35ਨਾਨਕ ਪੂਛਿ ਚਲਉ ਗੁਰ ਅਪੁਨੇ ਜਹ ਪ੍ਰਭੁ ਤਹ ਹੀ ਜਾਈਐ ॥੧੦॥

36ਅਸੁਨਿ ਆਉ ਪਿਰਾ ਸਾ ਧਨ ਝੂਰਿ ਮੁਈ ॥

37ਤਾ ਮਿਲੀਐ ਪ੍ਰਭ ਮੇਲੇ ਦੂਜੈ ਭਾਇ ਖੁਈ ॥

38ਝੂਠਿ ਵਿਗੁਤੀ ਤਾ ਪਿਰ ਮੁਤੀ ਕੁਕਹ ਕਾਹ ਸਿ ਫੁਲੇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath