ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1109 · Raag Tukhaari · Guru Nanak Dev Ji

1ਆਗੈ ਘਾਮ ਪਿਛੈ ਰੁਤਿ ਜਾਡਾ ਦੇਖਿ ਚਲਤ ਮਨੁ ਡੋਲੇ ॥

2ਦਹ ਦਿਸਿ ਸਾਖ ਹਰੀ ਹਰੀਆਵਲ ਸਹਜਿ ਪਕੈ ਸੋ ਮੀਠਾ ॥

3ਨਾਨਕ ਅਸੁਨਿ ਮਿਲਹੁ ਪਿਆਰੇ ਸਤਿਗੁਰ ਭਏ ਬਸੀਠਾ ॥੧੧॥

4ਕਤਕਿ ਕਿਰਤੁ ਪਇਆ ਜੋ ਪ੍ਰਭ ਭਾਇਆ ॥

5ਦੀਪਕੁ ਸਹਜਿ ਬਲੈ ਤਤਿ ਜਲਾਇਆ ॥

6ਦੀਪਕ ਰਸ ਤੇਲੋ ਧਨ ਪਿਰ ਮੇਲੋ ਧਨ ਓਮਾਹੈ ਸਰਸੀ ॥

7ਅਵਗਣ ਮਾਰੀ ਮਰੈ ਨ ਸੀਝੈ ਗੁਣਿ ਮਾਰੀ ਤਾ ਮਰਸੀ ॥

8ਨਾਮੁ ਭਗਤਿ ਦੇ ਨਿਜ ਘਰਿ ਬੈਠੇ ਅਜਹੁ ਤਿਨਾੜੀ ਆਸਾ ॥

9ਨਾਨਕ ਮਿਲਹੁ ਕਪਟ ਦਰ ਖੋਲਹੁ ਏਕ ਘੜੀ ਖਟੁ ਮਾਸਾ ॥੧੨॥

10ਮੰਘਰ ਮਾਹੁ ਭਲਾ ਹਰਿ ਗੁਣ ਅੰਕਿ ਸਮਾਵਏ ॥

11ਗੁਣਵੰਤੀ ਗੁਣ ਰਵੈ ਮੈ ਪਿਰੁ ਨਿਹਚਲੁ ਭਾਵਏ ॥

12ਨਿਹਚਲੁ ਚਤੁਰੁ ਸੁਜਾਣੁ ਬਿਧਾਤਾ ਚੰਚਲੁ ਜਗਤੁ ਸਬਾਇਆ ॥

13ਗਿਆਨੁ ਧਿਆਨੁ ਗੁਣ ਅੰਕਿ ਸਮਾਣੇ ਪ੍ਰਭ ਭਾਣੇ ਤਾ ਭਾਇਆ ॥

14ਗੀਤ ਨਾਦ ਕਵਿਤ ਕਵੇ ਸੁਣਿ ਰਾਮ ਨਾਮਿ ਦੁਖੁ ਭਾਗੈ ॥

15ਨਾਨਕ ਸਾ ਧਨ ਨਾਹ ਪਿਆਰੀ ਅਭ ਭਗਤੀ ਪਿਰ ਆਗੈ ॥੧੩॥

16ਪੋਖਿ ਤੁਖਾਰੁ ਪੜੈ ਵਣੁ ਤ੍ਰਿਣੁ ਰਸੁ ਸੋਖੈ ॥

17ਆਵਤ ਕੀ ਨਾਹੀ ਮਨਿ ਤਨਿ ਵਸਹਿ ਮੁਖੇ ॥

18ਮਨਿ ਤਨਿ ਰਵਿ ਰਹਿਆ ਜਗਜੀਵਨੁ ਗੁਰ ਸਬਦੀ ਰੰਗੁ ਮਾਣੀ ॥

19ਅੰਡਜ ਜੇਰਜ ਸੇਤਜ ਉਤਭੁਜ ਘਟਿ ਘਟਿ ਜੋਤਿ ਸਮਾਣੀ ॥

20ਦਰਸਨੁ ਦੇਹੁ ਦਇਆਪਤਿ ਦਾਤੇ ਗਤਿ ਪਾਵਉ ਮਤਿ ਦੇਹੋ ॥

21ਨਾਨਕ ਰੰਗਿ ਰਵੈ ਰਸਿ ਰਸੀਆ ਹਰਿ ਸਿਉ ਪ੍ਰੀਤਿ ਸਨੇਹੋ ॥੧੪॥

22ਮਾਘਿ ਪੁਨੀਤ ਭਈ ਤੀਰਥੁ ਅੰਤਰਿ ਜਾਨਿਆ ॥

23ਸਾਜਨ ਸਹਜਿ ਮਿਲੇ ਗੁਣ ਗਹਿ ਅੰਕਿ ਸਮਾਨਿਆ ॥

24ਪ੍ਰੀਤਮ ਗੁਣ ਅੰਕੇ ਸੁਣਿ ਪ੍ਰਭ ਬੰਕੇ ਤੁਧੁ ਭਾਵਾ ਸਰਿ ਨਾਵਾ ॥

25ਗੰਗ ਜਮੁਨ ਤਹ ਬੇਣੀ ਸੰਗਮ ਸਾਤ ਸਮੁੰਦ ਸਮਾਵਾ ॥ ਪੁੰਨ ਦਾਨ ਪੂਜਾ ਪਰਮੇਸੁਰ ਜੁਗਿ ਜੁਗਿ ਏਕੋ ਜਾਤਾ ॥

26ਨਾਨਕ ਮਾਘਿ ਮਹਾ ਰਸੁ ਹਰਿ ਜਪਿ ਅਠਸਠਿ ਤੀਰਥ ਨਾਤਾ ॥੧੫॥

27ਫਲਗੁਨਿ ਮਨਿ ਰਹਸੀ ਪ੍ਰੇਮੁ ਸੁਭਾਇਆ ॥

28ਅਨਦਿਨੁ ਰਹਸੁ ਭਇਆ ਆਪੁ ਗਵਾਇਆ ॥

29ਮਨ ਮੋਹੁ ਚੁਕਾਇਆ ਜਾ ਤਿਸੁ ਭਾਇਆ ਕਰਿ ਕਿਰਪਾ ਘਰਿ ਆਓ ॥

30ਬਹੁਤੇ ਵੇਸ ਕਰੀ ਪਿਰ ਬਾਝਹੁ ਮਹਲੀ ਲਹਾ ਨ ਥਾਓ ॥

31ਹਾਰ ਡੋਰ ਰਸ ਪਾਟ ਪਟੰਬਰ ਪਿਰਿ ਲੋੜੀ ਸੀਗਾਰੀ ॥

32ਨਾਨਕ ਮੇਲਿ ਲਈ ਗੁਰਿ ਅਪਣੈ ਘਰਿ ਵਰੁ ਪਾਇਆ ਨਾਰੀ ॥੧੬॥

33ਬੇ ਦਸ ਮਾਹ ਰੁਤੀ ਥਿਤੀ ਵਾਰ ਭਲੇ ॥ ਘੜੀ ਮੂਰਤ ਪਲ ਸਾਚੇ ਆਏ ਸਹਜਿ ਮਿਲੇ ॥

34ਪ੍ਰਭ ਮਿਲੇ ਪਿਆਰੇ ਕਾਰਜ ਸਾਰੇ ਕਰਤਾ ਸਭ ਬਿਧਿ ਜਾਣੈ ॥

35ਜਿਨਿ ਸੀਗਾਰੀ ਤਿਸਹਿ ਪਿਆਰੀ ਮੇਲੁ ਭਇਆ ਰੰਗੁ ਮਾਣੈ ॥

36ਘਰਿ ਸੇਜ ਸੁਹਾਵੀ ਜਾ ਪਿਰਿ ਰਾਵੀ ਗੁਰਮੁਖਿ ਮਸਤਕਿ ਭਾਗੋ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath