ਗੁਰੂ ਗ੍ਰੰਥ ਸਾਹਿਬ 110 · Raag Maajh · Guru Amar Daas Ji
1ਸੇਵਾ ਸੁਰਤਿ ਸਬਦਿ ਚਿਤੁ ਲਾਏ ॥
2ਹਉਮੈ ਮਾਰਿ ਸਦਾ ਸੁਖੁ ਪਾਇਆ ਮਾਇਆ ਮੋਹੁ ਚੁਕਾਵਣਿਆ ॥੧॥
3ਹਉ ਵਾਰੀ ਜੀਉ ਵਾਰੀ ਸਤਿਗੁਰ ਕੈ ਬਲਿਹਾਰਣਿਆ ॥
4ਗੁਰਮਤੀ ਪਰਗਾਸੁ ਹੋਆ ਜੀ ਅਨਦਿਨੁ ਹਰਿ ਗੁਣ ਗਾਵਣਿਆ ॥੧॥ ਰਹਾਉ ॥
5ਤਨੁ ਮਨੁ ਖੋਜੇ ਤਾ ਨਾਉ ਪਾਏ ॥
6ਧਾਵਤੁ ਰਾਖੈ ਠਾਕਿ ਰਹਾਏ ॥
7ਗੁਰ ਕੀ ਬਾਣੀ ਅਨਦਿਨੁ ਗਾਵੈ ਸਹਜੇ ਭਗਤਿ ਕਰਾਵਣਿਆ ॥੨॥
8ਇਸੁ ਕਾਇਆ ਅੰਦਰਿ ਵਸਤੁ ਅਸੰਖਾ ॥
9ਗੁਰਮੁਖਿ ਸਾਚੁ ਮਿਲੈ ਤਾ ਵੇਖਾ ॥
10ਨਉ ਦਰਵਾਜੇ ਦਸਵੈ ਮੁਕਤਾ ਅਨਹਦ ਸਬਦੁ ਵਜਾਵਣਿਆ ॥੩॥
11ਸਚਾ ਸਾਹਿਬੁ ਸਚੀ ਨਾਈ ॥
12ਗੁਰ ਪਰਸਾਦੀ ਮੰਨਿ ਵਸਾਈ ॥
13ਅਨਦਿਨੁ ਸਦਾ ਰਹੈ ਰੰਗਿ ਰਾਤਾ ਦਰਿ ਸਚੈ ਸੋਝੀ ਪਾਵਣਿਆ ॥੪॥
14ਪਾਪ ਪੁੰਨ ਕੀ ਸਾਰ ਨ ਜਾਣੀ ॥
15ਦੂਜੈ ਲਾਗੀ ਭਰਮਿ ਭੁਲਾਣੀ ॥
16ਅਗਿਆਨੀ ਅੰਧਾ ਮਗੁ ਨ ਜਾਣੈ ਫਿਰਿ ਫਿਰਿ ਆਵਣ ਜਾਵਣਿਆ ॥੫॥
17ਗੁਰ ਸੇਵਾ ਤੇ ਸਦਾ ਸੁਖੁ ਪਾਇਆ ॥
18ਹਉਮੈ ਮੇਰਾ ਠਾਕਿ ਰਹਾਇਆ ॥
19ਗੁਰ ਸਾਖੀ ਮਿਟਿਆ ਅੰਧਿਆਰਾ ਬਜਰ ਕਪਾਟ ਖੁਲਾਵਣਿਆ ॥੬॥
20ਹਉਮੈ ਮਾਰਿ ਮੰਨਿ ਵਸਾਇਆ ॥
21ਗੁਰ ਚਰਣੀ ਸਦਾ ਚਿਤੁ ਲਾਇਆ ॥
22ਗੁਰ ਕਿਰਪਾ ਤੇ ਮਨੁ ਤਨੁ ਨਿਰਮਲੁ ਨਿਰਮਲ ਨਾਮੁ ਧਿਆਵਣਿਆ ॥੭॥
23ਜੀਵਣੁ ਮਰਣਾ ਸਭੁ ਤੁਧੈ ਤਾਈ ॥
24ਜਿਸੁ ਬਖਸੇ ਤਿਸੁ ਦੇ ਵਡਿਆਈ ॥
25ਨਾਨਕ ਨਾਮੁ ਧਿਆਇ ਸਦਾ ਤੂੰ ਜੰਮਣੁ ਮਰਣੁ ਸਵਾਰਣਿਆ ॥੮॥੧॥੨॥
26ਮਾਝ ਮਹਲਾ ੩ ॥
27ਮੇਰਾ ਪ੍ਰਭੁ ਨਿਰਮਲੁ ਅਗਮ ਅਪਾਰਾ ॥
28ਬਿਨੁ ਤਕੜੀ ਤੋਲੈ ਸੰਸਾਰਾ ॥
29ਗੁਰਮੁਖਿ ਹੋਵੈ ਸੋਈ ਬੂਝੈ ਗੁਣ ਕਹਿ ਗੁਣੀ ਸਮਾਵਣਿਆ ॥੧॥
30ਹਉ ਵਾਰੀ ਜੀਉ ਵਾਰੀ ਹਰਿ ਕਾ ਨਾਮੁ ਮੰਨਿ ਵਸਾਵਣਿਆ ॥
31ਜੋ ਸਚਿ ਲਾਗੇ ਸੇ ਅਨਦਿਨੁ ਜਾਗੇ ਦਰਿ ਸਚੈ ਸੋਭਾ ਪਾਵਣਿਆ ॥੧॥ ਰਹਾਉ ॥
32ਆਪਿ ਸੁਣੈ ਤੈ ਆਪੇ ਵੇਖੈ ॥
33ਜਿਸ ਨੋ ਨਦਰਿ ਕਰੇ ਸੋਈ ਜਨੁ ਲੇਖੈ ॥
34ਆਪੇ ਲਾਇ ਲਏ ਸੋ ਲਾਗੈ ਗੁਰਮੁਖਿ ਸਚੁ ਕਮਾਵਣਿਆ ॥੨॥
35ਜਿਸੁ ਆਪਿ ਭੁਲਾਏ ਸੁ ਕਿਥੈ ਹਥੁ ਪਾਏ ॥
36ਪੂਰਬਿ ਲਿਖਿਆ ਸੁ ਮੇਟਣਾ ਨ ਜਾਏ ॥
37ਜਿਨ ਸਤਿਗੁਰੁ ਮਿਲਿਆ ਸੇ ਵਡਭਾਗੀ ਪੂਰੈ ਕਰਮਿ ਮਿਲਾਵਣਿਆ ॥੩॥
38ਪੇਈਅੜੈ ਧਨ ਅਨਦਿਨੁ ਸੁਤੀ ॥
39ਕੰਤਿ ਵਿਸਾਰੀ ਅਵਗਣਿ ਮੁਤੀ ॥
40ਅਨਦਿਨੁ ਸਦਾ ਫਿਰੈ ਬਿਲਲਾਦੀ ਬਿਨੁ ਪਿਰ ਨੀਦ ਨ ਪਾਵਣਿਆ ॥੪॥
41ਪੇਈਅੜੈ ਸੁਖਦਾਤਾ ਜਾਤਾ ॥
42ਹਉਮੈ ਮਾਰਿ ਗੁਰ ਸਬਦਿ ਪਛਾਤਾ ॥
43ਸੇਜ ਸੁਹਾਵੀ ਸਦਾ ਪਿਰੁ ਰਾਵੇ ਸਚੁ ਸੀਗਾਰੁ ਬਣਾਵਣਿਆ ॥੫॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath