ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1110 · Raag Tukhaari · Guru Nanak Dev Ji

1ਨਾਨਕ ਅਹਿਨਿਸਿ ਰਾਵੈ ਪ੍ਰੀਤਮੁ ਹਰਿ ਵਰੁ ਥਿਰੁ ਸੋਹਾਗੋ ॥੧੭॥੧॥

2ਤੁਖਾਰੀ ਮਹਲਾ ੧ ॥

3ਪਹਿਲੈ ਪਹਰੈ ਨੈਣ ਸਲੋਨੜੀਏ ਰੈਣਿ ਅੰਧਿਆਰੀ ਰਾਮ ॥

4ਵਖਰੁ ਰਾਖੁ ਮੁਈਏ ਆਵੈ ਵਾਰੀ ਰਾਮ ॥

5ਵਾਰੀ ਆਵੈ ਕਵਣੁ ਜਗਾਵੈ ਸੂਤੀ ਜਮ ਰਸੁ ਚੂਸਏ ॥

6ਰੈਣਿ ਅੰਧੇਰੀ ਕਿਆ ਪਤਿ ਤੇਰੀ ਚੋਰੁ ਪੜੈ ਘਰੁ ਮੂਸਏ ॥

7ਰਾਖਣਹਾਰਾ ਅਗਮ ਅਪਾਰਾ ਸੁਣਿ ਬੇਨੰਤੀ ਮੇਰੀਆ ॥

8ਨਾਨਕ ਮੂਰਖੁ ਕਬਹਿ ਨ ਚੇਤੈ ਕਿਆ ਸੂਝੈ ਰੈਣਿ ਅੰਧੇਰੀਆ ॥੧॥

9ਦੂਜਾ ਪਹਰੁ ਭਇਆ ਜਾਗੁ ਅਚੇਤੀ ਰਾਮ ॥

10ਵਖਰੁ ਰਾਖੁ ਮੁਈਏ ਖਾਜੈ ਖੇਤੀ ਰਾਮ ॥

11ਰਾਖਹੁ ਖੇਤੀ ਹਰਿ ਗੁਰ ਹੇਤੀ ਜਾਗਤ ਚੋਰੁ ਨ ਲਾਗੈ ॥

12ਜਮ ਮਗਿ ਨ ਜਾਵਹੁ ਨਾ ਦੁਖੁ ਪਾਵਹੁ ਜਮ ਕਾ ਡਰੁ ਭਉ ਭਾਗੈ ॥

13ਰਵਿ ਸਸਿ ਦੀਪਕ ਗੁਰਮਤਿ ਦੁਆਰੈ ਮਨਿ ਸਾਚਾ ਮੁਖਿ ਧਿਆਵਏ ॥

14ਨਾਨਕ ਮੂਰਖੁ ਅਜਹੁ ਨ ਚੇਤੈ ਕਿਵ ਦੂਜੈ ਸੁਖੁ ਪਾਵਏ ॥੨॥

15ਤੀਜਾ ਪਹਰੁ ਭਇਆ ਨੀਦ ਵਿਆਪੀ ਰਾਮ ॥

16ਮਾਇਆ ਸੁਤ ਦਾਰਾ ਦੂਖਿ ਸੰਤਾਪੀ ਰਾਮ ॥

17ਮਾਇਆ ਸੁਤ ਦਾਰਾ ਜਗਤ ਪਿਆਰਾ ਚੋਗ ਚੁਗੈ ਨਿਤ ਫਾਸੈ ॥

18ਨਾਮੁ ਧਿਆਵੈ ਤਾ ਸੁਖੁ ਪਾਵੈ ਗੁਰਮਤਿ ਕਾਲੁ ਨ ਗ੍ਰਾਸੈ ॥

19ਜੰਮਣੁ ਮਰਣੁ ਕਾਲੁ ਨਹੀ ਛੋਡੈ ਵਿਣੁ ਨਾਵੈ ਸੰਤਾਪੀ ॥

20ਨਾਨਕ ਤੀਜੈ ਤ੍ਰਿਬਿਧਿ ਲੋਕਾ ਮਾਇਆ ਮੋਹਿ ਵਿਆਪੀ ॥੩॥

21ਚਉਥਾ ਪਹਰੁ ਭਇਆ ਦਉਤੁ ਬਿਹਾਗੈ ਰਾਮ ॥

22ਤਿਨ ਘਰੁ ਰਾਖਿਅੜਾ ਜੋੁ ਅਨਦਿਨੁ ਜਾਗੈ ਰਾਮ ॥

23ਗੁਰ ਪੂਛਿ ਜਾਗੇ ਨਾਮਿ ਲਾਗੇ ਤਿਨਾ ਰੈਣਿ ਸੁਹੇਲੀਆ ॥

24ਗੁਰ ਸਬਦੁ ਕਮਾਵਹਿ ਜਨਮਿ ਨ ਆਵਹਿ ਤਿਨਾ ਹਰਿ ਪ੍ਰਭੁ ਬੇਲੀਆ ॥

25ਕਰ ਕੰਪਿ ਚਰਣ ਸਰੀਰੁ ਕੰਪੈ ਨੈਣ ਅੰਧੁਲੇ ਤਨੁ ਭਸਮ ਸੇ ॥

26ਨਾਨਕ ਦੁਖੀਆ ਜੁਗ ਚਾਰੇ ਬਿਨੁ ਨਾਮ ਹਰਿ ਕੇ ਮਨਿ ਵਸੇ ॥੪॥

27ਖੂਲੀ ਗੰਠਿ ਉਠੋ ਲਿਖਿਆ ਆਇਆ ਰਾਮ ॥

28ਰਸ ਕਸ ਸੁਖ ਠਾਕੇ ਬੰਧਿ ਚਲਾਇਆ ਰਾਮ ॥

29ਬੰਧਿ ਚਲਾਇਆ ਜਾ ਪ੍ਰਭ ਭਾਇਆ ਨਾ ਦੀਸੈ ਨਾ ਸੁਣੀਐ ॥

30ਆਪਣ ਵਾਰੀ ਸਭਸੈ ਆਵੈ ਪਕੀ ਖੇਤੀ ਲੁਣੀਐ ॥

31ਘੜੀ ਚਸੇ ਕਾ ਲੇਖਾ ਲੀਜੈ ਬੁਰਾ ਭਲਾ ਸਹੁ ਜੀਆ ॥

32ਨਾਨਕ ਸੁਰਿ ਨਰ ਸਬਦਿ ਮਿਲਾਏ ਤਿਨਿ ਪ੍ਰਭਿ ਕਾਰਣੁ ਕੀਆ ॥੫॥੨॥

33ਤੁਖਾਰੀ ਮਹਲਾ ੧ ॥

34ਤਾਰਾ ਚੜਿਆ ਲੰਮਾ ਕਿਉ ਨਦਰਿ ਨਿਹਾਲਿਆ ਰਾਮ ॥

35ਸੇਵਕ ਪੂਰ ਕਰੰਮਾ ਸਤਿਗੁਰਿ ਸਬਦਿ ਦਿਖਾਲਿਆ ਰਾਮ ॥

36ਗੁਰ ਸਬਦਿ ਦਿਖਾਲਿਆ ਸਚੁ ਸਮਾਲਿਆ ਅਹਿਨਿਸਿ ਦੇਖਿ ਬੀਚਾਰਿਆ ॥

37ਧਾਵਤ ਪੰਚ ਰਹੇ ਘਰੁ ਜਾਣਿਆ ਕਾਮੁ ਕ੍ਰੋਧੁ ਬਿਖੁ ਮਾਰਿਆ ॥

38ਅੰਤਰਿ ਜੋਤਿ ਭਈ ਗੁਰ ਸਾਖੀ ਚੀਨੇ ਰਾਮ ਕਰੰਮਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath