ਗੁਰੂ ਗ੍ਰੰਥ ਸਾਹਿਬ 1111 · Raag Tukhaari · Guru Nanak Dev Ji
1ਨਾਨਕ ਹਉਮੈ ਮਾਰਿ ਪਤੀਣੇ ਤਾਰਾ ਚੜਿਆ ਲੰਮਾ ॥੧॥
2ਗੁਰਮੁਖਿ ਜਾਗਿ ਰਹੇ ਚੂਕੀ ਅਭਿਮਾਨੀ ਰਾਮ ॥
3ਅਨਦਿਨੁ ਭੋਰੁ ਭਇਆ ਸਾਚਿ ਸਮਾਨੀ ਰਾਮ ॥
4ਸਾਚਿ ਸਮਾਨੀ ਗੁਰਮੁਖਿ ਮਨਿ ਭਾਨੀ ਗੁਰਮੁਖਿ ਸਾਬਤੁ ਜਾਗੇ ॥
5ਸਾਚੁ ਨਾਮੁ ਅੰਮ੍ਰਿਤੁ ਗੁਰਿ ਦੀਆ ਹਰਿ ਚਰਨੀ ਲਿਵ ਲਾਗੇ ॥
6ਪ੍ਰਗਟੀ ਜੋਤਿ ਜੋਤਿ ਮਹਿ ਜਾਤਾ ਮਨਮੁਖਿ ਭਰਮਿ ਭੁਲਾਣੀ ॥
7ਨਾਨਕ ਭੋਰੁ ਭਇਆ ਮਨੁ ਮਾਨਿਆ ਜਾਗਤ ਰੈਣਿ ਵਿਹਾਣੀ ॥੨॥
8ਅਉਗਣ ਵੀਸਰਿਆ ਗੁਣੀ ਘਰੁ ਕੀਆ ਰਾਮ ॥
9ਏਕੋ ਰਵਿ ਰਹਿਆ ਅਵਰੁ ਨ ਬੀਆ ਰਾਮ ॥
10ਰਵਿ ਰਹਿਆ ਸੋਈ ਅਵਰੁ ਨ ਕੋਈ ਮਨ ਹੀ ਤੇ ਮਨੁ ਮਾਨਿਆ ॥
11ਜਿਨਿ ਜਲ ਥਲ ਤ੍ਰਿਭਵਣ ਘਟੁ ਘਟੁ ਥਾਪਿਆ ਸੋ ਪ੍ਰਭੁ ਗੁਰਮੁਖਿ ਜਾਨਿਆ ॥
12ਕਰਣ ਕਾਰਣ ਸਮਰਥ ਅਪਾਰਾ ਤ੍ਰਿਬਿਧਿ ਮੇਟਿ ਸਮਾਈ ॥
13ਨਾਨਕ ਅਵਗਣ ਗੁਣਹ ਸਮਾਣੇ ਐਸੀ ਗੁਰਮਤਿ ਪਾਈ ॥੩॥
14ਆਵਣ ਜਾਣ ਰਹੇ ਚੂਕਾ ਭੋਲਾ ਰਾਮ ॥
15ਹਉਮੈ ਮਾਰਿ ਮਿਲੇ ਸਾਚਾ ਚੋਲਾ ਰਾਮ ॥
16ਹਉਮੈ ਗੁਰਿ ਖੋਈ ਪਰਗਟੁ ਹੋਈ ਚੂਕੇ ਸੋਗ ਸੰਤਾਪੈ ॥
17ਜੋਤੀ ਅੰਦਰਿ ਜੋਤਿ ਸਮਾਣੀ ਆਪੁ ਪਛਾਤਾ ਆਪੈ ॥
18ਪੇਈਅੜੈ ਘਰਿ ਸਬਦਿ ਪਤੀਣੀ ਸਾਹੁਰੜੈ ਪਿਰ ਭਾਣੀ ॥
19ਨਾਨਕ ਸਤਿਗੁਰਿ ਮੇਲਿ ਮਿਲਾਈ ਚੂਕੀ ਕਾਣਿ ਲੋਕਾਣੀ ॥੪॥੩॥
20ਤੁਖਾਰੀ ਮਹਲਾ ੧ ॥
21ਭੋਲਾਵੜੈ ਭੁਲੀ ਭੁਲਿ ਭੁਲਿ ਪਛੋਤਾਣੀ ॥
22ਪਿਰਿ ਛੋਡਿਅੜੀ ਸੁਤੀ ਪਿਰ ਕੀ ਸਾਰ ਨ ਜਾਣੀ ॥
23ਪਿਰਿ ਛੋਡੀ ਸੁਤੀ ਅਵਗਣਿ ਮੁਤੀ ਤਿਸੁ ਧਨ ਵਿਧਣ ਰਾਤੇ ॥
24ਕਾਮਿ ਕ੍ਰੋਧਿ ਅਹੰਕਾਰਿ ਵਿਗੁਤੀ ਹਉਮੈ ਲਗੀ ਤਾਤੇ ॥
25ਉਡਰਿ ਹੰਸੁ ਚਲਿਆ ਫੁਰਮਾਇਆ ਭਸਮੈ ਭਸਮ ਸਮਾਣੀ ॥
26ਨਾਨਕ ਸਚੇ ਨਾਮ ਵਿਹੂਣੀ ਭੁਲਿ ਭੁਲਿ ਪਛੋਤਾਣੀ ॥੧॥
27ਸੁਣਿ ਨਾਹ ਪਿਆਰੇ ਇਕ ਬੇਨੰਤੀ ਮੇਰੀ ॥
28ਤੂ ਨਿਜ ਘਰਿ ਵਸਿਅੜਾ ਹਉ ਰੁਲਿ ਭਸਮੈ ਢੇਰੀ ॥
29ਬਿਨੁ ਅਪਨੇ ਨਾਹੈ ਕੋਇ ਨ ਚਾਹੈ ਕਿਆ ਕਹੀਐ ਕਿਆ ਕੀਜੈ ॥
30ਅੰਮ੍ਰਿਤ ਨਾਮੁ ਰਸਨ ਰਸੁ ਰਸਨਾ ਗੁਰ ਸਬਦੀ ਰਸੁ ਪੀਜੈ ॥
31ਵਿਣੁ ਨਾਵੈ ਕੋ ਸੰਗਿ ਨ ਸਾਥੀ ਆਵੈ ਜਾਇ ਘਨੇਰੀ ॥
32ਨਾਨਕ ਲਾਹਾ ਲੈ ਘਰਿ ਜਾਈਐ ਸਾਚੀ ਸਚੁ ਮਤਿ ਤੇਰੀ ॥੨॥
33ਸਾਜਨ ਦੇਸਿ ਵਿਦੇਸੀਅੜੇ ਸਾਨੇਹੜੇ ਦੇਦੀ ॥
34ਸਾਰਿ ਸਮਾਲੇ ਤਿਨ ਸਜਣਾ ਮੁੰਧ ਨੈਣ ਭਰੇਦੀ ॥
35ਮੁੰਧ ਨੈਣ ਭਰੇਦੀ ਗੁਣ ਸਾਰੇਦੀ ਕਿਉ ਪ੍ਰਭ ਮਿਲਾ ਪਿਆਰੇ ॥
36ਮਾਰਗੁ ਪੰਥੁ ਨ ਜਾਣਉ ਵਿਖੜਾ ਕਿਉ ਪਾਈਐ ਪਿਰੁ ਪਾਰੇ ॥
37ਸਤਿਗੁਰ ਸਬਦੀ ਮਿਲੈ ਵਿਛੁੰਨੀ ਤਨੁ ਮਨੁ ਆਗੈ ਰਾਖੈ ॥
38ਨਾਨਕ ਅੰਮ੍ਰਿਤ ਬਿਰਖੁ ਮਹਾ ਰਸ ਫਲਿਆ ਮਿਲਿ ਪ੍ਰੀਤਮ ਰਸੁ ਚਾਖੈ ॥੩॥
39ਮਹਲਿ ਬੁਲਾਇੜੀਏ ਬਿਲਮੁ ਨ ਕੀਜੈ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath