ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1112 · Raag Tukhaari · Guru Nanak Dev Ji

1ਅਨਦਿਨੁ ਰਤੜੀਏ ਸਹਜਿ ਮਿਲੀਜੈ ॥

2ਸੁਖਿ ਸਹਜਿ ਮਿਲੀਜੈ ਰੋਸੁ ਨ ਕੀਜੈ ਗਰਬੁ ਨਿਵਾਰਿ ਸਮਾਣੀ ॥

3ਸਾਚੈ ਰਾਤੀ ਮਿਲੈ ਮਿਲਾਈ ਮਨਮੁਖਿ ਆਵਣ ਜਾਣੀ ॥

4ਜਬ ਨਾਚੀ ਤਬ ਘੂਘਟੁ ਕੈਸਾ ਮਟੁਕੀ ਫੋੜਿ ਨਿਰਾਰੀ ॥

5ਨਾਨਕ ਆਪੈ ਆਪੁ ਪਛਾਣੈ ਗੁਰਮੁਖਿ ਤਤੁ ਬੀਚਾਰੀ ॥੪॥੪॥

6ਤੁਖਾਰੀ ਮਹਲਾ ੧ ॥

7ਮੇਰੇ ਲਾਲ ਰੰਗੀਲੇ ਹਮ ਲਾਲਨ ਕੇ ਲਾਲੇ ॥

8ਗੁਰਿ ਅਲਖੁ ਲਖਾਇਆ ਅਵਰੁ ਨ ਦੂਜਾ ਭਾਲੇ ॥

9ਗੁਰਿ ਅਲਖੁ ਲਖਾਇਆ ਜਾ ਤਿਸੁ ਭਾਇਆ ਜਾ ਪ੍ਰਭਿ ਕਿਰਪਾ ਧਾਰੀ ॥

10ਜਗਜੀਵਨੁ ਦਾਤਾ ਪੁਰਖੁ ਬਿਧਾਤਾ ਸਹਜਿ ਮਿਲੇ ਬਨਵਾਰੀ ॥

11ਨਦਰਿ ਕਰਹਿ ਤੂ ਤਾਰਹਿ ਤਰੀਐ ਸਚੁ ਦੇਵਹੁ ਦੀਨ ਦਇਆਲਾ ॥

12ਪ੍ਰਣਵਤਿ ਨਾਨਕ ਦਾਸਨਿ ਦਾਸਾ ਤੂ ਸਰਬ ਜੀਆ ਪ੍ਰਤਿਪਾਲਾ ॥੧॥

13ਭਰਿਪੁਰਿ ਧਾਰਿ ਰਹੇ ਅਤਿ ਪਿਆਰੇ ॥

14ਸਬਦੇ ਰਵਿ ਰਹਿਆ ਗੁਰ ਰੂਪਿ ਮੁਰਾਰੇ ॥

15ਗੁਰ ਰੂਪ ਮੁਰਾਰੇ ਤ੍ਰਿਭਵਣ ਧਾਰੇ ਤਾ ਕਾ ਅੰਤੁ ਨ ਪਾਇਆ ॥

16ਰੰਗੀ ਜਿਨਸੀ ਜੰਤ ਉਪਾਏ ਨਿਤ ਦੇਵੈ ਚੜੈ ਸਵਾਇਆ ॥

17ਅਪਰੰਪਰੁ ਆਪੇ ਥਾਪਿ ਉਥਾਪੇ ਤਿਸੁ ਭਾਵੈ ਸੋ ਹੋਵੈ ॥

18ਨਾਨਕ ਹੀਰਾ ਹੀਰੈ ਬੇਧਿਆ ਗੁਣ ਕੈ ਹਾਰਿ ਪਰੋਵੈ ॥੨॥

19ਗੁਣ ਗੁਣਹਿ ਸਮਾਣੇ ਮਸਤਕਿ ਨਾਮ ਨੀਸਾਣੋ ॥

20ਸਚੁ ਸਾਚਿ ਸਮਾਇਆ ਚੂਕਾ ਆਵਣ ਜਾਣੋ ॥

21ਸਚੁ ਸਾਚਿ ਪਛਾਤਾ ਸਾਚੈ ਰਾਤਾ ਸਾਚੁ ਮਿਲੈ ਮਨਿ ਭਾਵੈ ॥

22ਸਾਚੇ ਊਪਰਿ ਅਵਰੁ ਨ ਦੀਸੈ ਸਾਚੇ ਸਾਚਿ ਸਮਾਵੈ ॥

23ਮੋਹਨਿ ਮੋਹਿ ਲੀਆ ਮਨੁ ਮੇਰਾ ਬੰਧਨ ਖੋਲਿ ਨਿਰਾਰੇ ॥

24ਨਾਨਕ ਜੋਤੀ ਜੋਤਿ ਸਮਾਣੀ ਜਾ ਮਿਲਿਆ ਅਤਿ ਪਿਆਰੇ ॥੩॥

25ਸਚ ਘਰੁ ਖੋਜਿ ਲਹੇ ਸਾਚਾ ਗੁਰ ਥਾਨੋ ॥

26ਮਨਮੁਖਿ ਨਹ ਪਾਈਐ ਗੁਰਮੁਖਿ ਗਿਆਨੋ ॥

27ਦੇਵੈ ਸਚੁ ਦਾਨੋ ਸੋ ਪਰਵਾਨੋ ਸਦ ਦਾਤਾ ਵਡ ਦਾਣਾ ॥

28ਅਮਰੁ ਅਜੋਨੀ ਅਸਥਿਰੁ ਜਾਪੈ ਸਾਚਾ ਮਹਲੁ ਚਿਰਾਣਾ ॥

29ਦੋਤਿ ਉਚਾਪਤਿ ਲੇਖੁ ਨ ਲਿਖੀਐ ਪ੍ਰਗਟੀ ਜੋਤਿ ਮੁਰਾਰੀ ॥

30ਨਾਨਕ ਸਾਚਾ ਸਾਚੈ ਰਾਚਾ ਗੁਰਮੁਖਿ ਤਰੀਐ ਤਾਰੀ ॥੪॥੫॥

31ਤੁਖਾਰੀ ਮਹਲਾ ੧ ॥

32ਏ ਮਨ ਮੇਰਿਆ ਤੂ ਸਮਝੁ ਅਚੇਤ ਇਆਣਿਆ ਰਾਮ ॥

33ਏ ਮਨ ਮੇਰਿਆ ਛਡਿ ਅਵਗਣ ਗੁਣੀ ਸਮਾਣਿਆ ਰਾਮ ॥

34ਬਹੁ ਸਾਦ ਲੁਭਾਣੇ ਕਿਰਤ ਕਮਾਣੇ ਵਿਛੁੜਿਆ ਨਹੀ ਮੇਲਾ ॥

35ਕਿਉ ਦੁਤਰੁ ਤਰੀਐ ਜਮ ਡਰਿ ਮਰੀਐ ਜਮ ਕਾ ਪੰਥੁ ਦੁਹੇਲਾ ॥

36ਮਨਿ ਰਾਮੁ ਨਹੀ ਜਾਤਾ ਸਾਝ ਪ੍ਰਭਾਤਾ ਅਵਘਟਿ ਰੁਧਾ ਕਿਆ ਕਰੇ ॥

37ਬੰਧਨਿ ਬਾਧਿਆ ਇਨ ਬਿਧਿ ਛੂਟੈ ਗੁਰਮੁਖਿ ਸੇਵੈ ਨਰਹਰੇ ॥੧॥

38ਏ ਮਨ ਮੇਰਿਆ ਤੂ ਛੋਡਿ ਆਲ ਜੰਜਾਲਾ ਰਾਮ ॥

39ਏ ਮਨ ਮੇਰਿਆ ਹਰਿ ਸੇਵਹੁ ਪੁਰਖੁ ਨਿਰਾਲਾ ਰਾਮ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath