ਗੁਰੂ ਗ੍ਰੰਥ ਸਾਹਿਬ 1113 · Raag Tukhaari · Guru Nanak Dev Ji
1ਹਰਿ ਸਿਮਰਿ ਏਕੰਕਾਰੁ ਸਾਚਾ ਸਭੁ ਜਗਤੁ ਜਿੰਨਿ ਉਪਾਇਆ ॥
2ਪਉਣੁ ਪਾਣੀ ਅਗਨਿ ਬਾਧੇ ਗੁਰਿ ਖੇਲੁ ਜਗਤਿ ਦਿਖਾਇਆ ॥
3ਆਚਾਰਿ ਤੂ ਵੀਚਾਰਿ ਆਪੇ ਹਰਿ ਨਾਮੁ ਸੰਜਮ ਜਪ ਤਪੋ ॥
4ਸਖਾ ਸੈਨੁ ਪਿਆਰੁ ਪ੍ਰੀਤਮੁ ਨਾਮੁ ਹਰਿ ਕਾ ਜਪੁ ਜਪੋ ॥੨॥
5ਏ ਮਨ ਮੇਰਿਆ ਤੂ ਥਿਰੁ ਰਹੁ ਚੋਟ ਨ ਖਾਵਹੀ ਰਾਮ ॥
6ਏ ਮਨ ਮੇਰਿਆ ਗੁਣ ਗਾਵਹਿ ਸਹਜਿ ਸਮਾਵਹੀ ਰਾਮ ॥
7ਗੁਣ ਗਾਇ ਰਾਮ ਰਸਾਇ ਰਸੀਅਹਿ ਗੁਰ ਗਿਆਨ ਅੰਜਨੁ ਸਾਰਹੇ ॥
8ਤ੍ਰੈ ਲੋਕ ਦੀਪਕੁ ਸਬਦਿ ਚਾਨਣੁ ਪੰਚ ਦੂਤ ਸੰਘਾਰਹੇ ॥
9ਭੈ ਕਾਟਿ ਨਿਰਭਉ ਤਰਹਿ ਦੁਤਰੁ ਗੁਰਿ ਮਿਲਿਐ ਕਾਰਜ ਸਾਰਏ ॥
10ਰੂਪੁ ਰੰਗੁ ਪਿਆਰੁ ਹਰਿ ਸਿਉ ਹਰਿ ਆਪਿ ਕਿਰਪਾ ਧਾਰਏ ॥੩॥
11ਏ ਮਨ ਮੇਰਿਆ ਤੂ ਕਿਆ ਲੈ ਆਇਆ ਕਿਆ ਲੈ ਜਾਇਸੀ ਰਾਮ ॥
12ਏ ਮਨ ਮੇਰਿਆ ਤਾ ਛੁਟਸੀ ਜਾ ਭਰਮੁ ਚੁਕਾਇਸੀ ਰਾਮ ॥
13ਧਨੁ ਸੰਚਿ ਹਰਿ ਹਰਿ ਨਾਮ ਵਖਰੁ ਗੁਰ ਸਬਦਿ ਭਾਉ ਪਛਾਣਹੇ ॥
14ਮੈਲੁ ਪਰਹਰਿ ਸਬਦਿ ਨਿਰਮਲੁ ਮਹਲੁ ਘਰੁ ਸਚੁ ਜਾਣਹੇ ॥
15ਪਤਿ ਨਾਮੁ ਪਾਵਹਿ ਘਰਿ ਸਿਧਾਵਹਿ ਝੋਲਿ ਅੰਮ੍ਰਿਤ ਪੀ ਰਸੋ ॥
16ਹਰਿ ਨਾਮੁ ਧਿਆਈਐ ਸਬਦਿ ਰਸੁ ਪਾਈਐ ਵਡਭਾਗਿ ਜਪੀਐ ਹਰਿ ਜਸੋ ॥੪॥
17ਏ ਮਨ ਮੇਰਿਆ ਬਿਨੁ ਪਉੜੀਆ ਮੰਦਰਿ ਕਿਉ ਚੜੈ ਰਾਮ ॥
18ਏ ਮਨ ਮੇਰਿਆ ਬਿਨੁ ਬੇੜੀ ਪਾਰਿ ਨ ਅੰਬੜੈ ਰਾਮ ॥
19ਪਾਰਿ ਸਾਜਨੁ ਅਪਾਰੁ ਪ੍ਰੀਤਮੁ ਗੁਰ ਸਬਦ ਸੁਰਤਿ ਲੰਘਾਵਏ ॥
20ਮਿਲਿ ਸਾਧਸੰਗਤਿ ਕਰਹਿ ਰਲੀਆ ਫਿਰਿ ਨ ਪਛੋਤਾਵਏ ॥
21ਕਰਿ ਦਇਆ ਦਾਨੁ ਦਇਆਲ ਸਾਚਾ ਹਰਿ ਨਾਮ ਸੰਗਤਿ ਪਾਵਓ ॥
22ਨਾਨਕੁ ਪਇਅੰਪੈ ਸੁਣਹੁ ਪ੍ਰੀਤਮ ਗੁਰ ਸਬਦਿ ਮਨੁ ਸਮਝਾਵਓ ॥੫॥੬॥
23ਤੁਖਾਰੀ ਛੰਤ ਮਹਲਾ ੪
24ੴ ਸਤਿਗੁਰ ਪ੍ਰਸਾਦਿ ॥
25ਅੰਤਰਿ ਪਿਰੀ ਪਿਆਰੁ ਕਿਉ ਪਿਰ ਬਿਨੁ ਜੀਵੀਐ ਰਾਮ ॥
26ਜਬ ਲਗੁ ਦਰਸੁ ਨ ਹੋਇ ਕਿਉ ਅੰਮ੍ਰਿਤੁ ਪੀਵੀਐ ਰਾਮ ॥
27ਕਿਉ ਅੰਮ੍ਰਿਤੁ ਪੀਵੀਐ ਹਰਿ ਬਿਨੁ ਜੀਵੀਐ ਤਿਸੁ ਬਿਨੁ ਰਹਨੁ ਨ ਜਾਏ ॥
28ਅਨਦਿਨੁ ਪ੍ਰਿਉ ਪ੍ਰਿਉ ਕਰੇ ਦਿਨੁ ਰਾਤੀ ਪਿਰ ਬਿਨੁ ਪਿਆਸ ਨ ਜਾਏ ॥
29ਅਪਣੀ ਕ੍ਰਿਪਾ ਕਰਹੁ ਹਰਿ ਪਿਆਰੇ ਹਰਿ ਹਰਿ ਨਾਮੁ ਸਦ ਸਾਰਿਆ ॥
30ਗੁਰ ਕੈ ਸਬਦਿ ਮਿਲਿਆ ਮੈ ਪ੍ਰੀਤਮੁ ਹਉ ਸਤਿਗੁਰ ਵਿਟਹੁ ਵਾਰਿਆ ॥੧॥
31ਜਬ ਦੇਖਾਂ ਪਿਰੁ ਪਿਆਰਾ ਹਰਿ ਗੁਣ ਰਸਿ ਰਵਾ ਰਾਮ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath