ਗੁਰੂ ਗ੍ਰੰਥ ਸਾਹਿਬ 1114 · Raag Tukhaari · Guru Raam Daas Ji
1ਮੇਰੈ ਅੰਤਰਿ ਹੋਇ ਵਿਗਾਸੁ ਪ੍ਰਿਉ ਪ੍ਰਿਉ ਸਚੁ ਨਿਤ ਚਵਾ ਰਾਮ ॥
2ਪ੍ਰਿਉ ਚਵਾ ਪਿਆਰੇ ਸਬਦਿ ਨਿਸਤਾਰੇ ਬਿਨੁ ਦੇਖੇ ਤ੍ਰਿਪਤਿ ਨ ਆਵਏ ॥
3ਸਬਦਿ ਸੀਗਾਰੁ ਹੋਵੈ ਨਿਤ ਕਾਮਣਿ ਹਰਿ ਹਰਿ ਨਾਮੁ ਧਿਆਵਏ ॥
4ਦਇਆ ਦਾਨੁ ਮੰਗਤ ਜਨ ਦੀਜੈ ਮੈ ਪ੍ਰੀਤਮੁ ਦੇਹੁ ਮਿਲਾਏ ॥
5ਅਨਦਿਨੁ ਗੁਰੁ ਗੋਪਾਲੁ ਧਿਆਈ ਹਮ ਸਤਿਗੁਰ ਵਿਟਹੁ ਘੁਮਾਏ ॥੨॥
6ਹਮ ਪਾਥਰ ਗੁਰੁ ਨਾਵ ਬਿਖੁ ਭਵਜਲੁ ਤਾਰੀਐ ਰਾਮ ॥
7ਗੁਰ ਦੇਵਹੁ ਸਬਦੁ ਸੁਭਾਇ ਮੈ ਮੂੜ ਨਿਸਤਾਰੀਐ ਰਾਮ ॥
8ਹਮ ਮੂੜ ਮੁਗਧ ਕਿਛੁ ਮਿਤਿ ਨਹੀ ਪਾਈ ਤੂ ਅਗੰਮੁ ਵਡ ਜਾਣਿਆ ॥
9ਤੂ ਆਪਿ ਦਇਆਲੁ ਦਇਆ ਕਰਿ ਮੇਲਹਿ ਹਮ ਨਿਰਗੁਣੀ ਨਿਮਾਣਿਆ ॥
10ਅਨੇਕ ਜਨਮ ਪਾਪ ਕਰਿ ਭਰਮੇ ਹੁਣਿ ਤਉ ਸਰਣਾਗਤਿ ਆਏ ॥
11ਦਇਆ ਕਰਹੁ ਰਖਿ ਲੇਵਹੁ ਹਰਿ ਜੀਉ ਹਮ ਲਾਗਹ ਸਤਿਗੁਰ ਪਾਏ ॥੩॥
12ਗੁਰ ਪਾਰਸ ਹਮ ਲੋਹ ਮਿਲਿ ਕੰਚਨੁ ਹੋਇਆ ਰਾਮ ॥
13ਜੋਤੀ ਜੋਤਿ ਮਿਲਾਇ ਕਾਇਆ ਗੜੁ ਸੋਹਿਆ ਰਾਮ ॥
14ਕਾਇਆ ਗੜੁ ਸੋਹਿਆ ਮੇਰੈ ਪ੍ਰਭਿ ਮੋਹਿਆ ਕਿਉ ਸਾਸਿ ਗਿਰਾਸਿ ਵਿਸਾਰੀਐ ॥
15ਅਦ੍ਰਿਸਟੁ ਅਗੋਚਰੁ ਪਕੜਿਆ ਗੁਰ ਸਬਦੀ ਹਉ ਸਤਿਗੁਰ ਕੈ ਬਲਿਹਾਰੀਐ ॥
16ਸਤਿਗੁਰ ਆਗੈ ਸੀਸੁ ਭੇਟ ਦੇਉ ਜੇ ਸਤਿਗੁਰ ਸਾਚੇ ਭਾਵੈ ॥
17ਆਪੇ ਦਇਆ ਕਰਹੁ ਪ੍ਰਭ ਦਾਤੇ ਨਾਨਕ ਅੰਕਿ ਸਮਾਵੈ ॥੪॥੧॥
18ਤੁਖਾਰੀ ਮਹਲਾ ੪ ॥
19ਹਰਿ ਹਰਿ ਅਗਮ ਅਗਾਧਿ ਅਪਰੰਪਰ ਅਪਰਪਰਾ ॥
20ਜੋ ਤੁਮ ਧਿਆਵਹਿ ਜਗਦੀਸ ਤੇ ਜਨ ਭਉ ਬਿਖਮੁ ਤਰਾ ॥
21ਬਿਖਮ ਭਉ ਤਿਨ ਤਰਿਆ ਸੁਹੇਲਾ ਜਿਨ ਹਰਿ ਹਰਿ ਨਾਮੁ ਧਿਆਇਆ ॥
22ਗੁਰ ਵਾਕਿ ਸਤਿਗੁਰ ਜੋ ਭਾਇ ਚਲੇ ਤਿਨ ਹਰਿ ਹਰਿ ਆਪਿ ਮਿਲਾਇਆ ॥
23ਜੋਤੀ ਜੋਤਿ ਮਿਲਿ ਜੋਤਿ ਸਮਾਣੀ ਹਰਿ ਕ੍ਰਿਪਾ ਕਰਿ ਧਰਣੀਧਰਾ ॥
24ਹਰਿ ਹਰਿ ਅਗਮ ਅਗਾਧਿ ਅਪਰੰਪਰ ਅਪਰਪਰਾ ॥੧॥
25ਤੁਮ ਸੁਆਮੀ ਅਗਮ ਅਥਾਹ ਤੂ ਘਟਿ ਘਟਿ ਪੂਰਿ ਰਹਿਆ ॥
26ਤੂ ਅਲਖ ਅਭੇਉ ਅਗੰਮੁ ਗੁਰ ਸਤਿਗੁਰ ਬਚਨਿ ਲਹਿਆ ॥
27ਧਨੁ ਧੰਨੁ ਤੇ ਜਨ ਪੁਰਖ ਪੂਰੇ ਜਿਨ ਗੁਰ ਸੰਤਸੰਗਤਿ ਮਿਲਿ ਗੁਣ ਰਵੇ ॥
28ਬਿਬੇਕ ਬੁਧਿ ਬੀਚਾਰਿ ਗੁਰਮੁਖਿ ਗੁਰ ਸਬਦਿ ਖਿਨੁ ਖਿਨੁ ਹਰਿ ਨਿਤ ਚਵੇ ॥
29ਜਾ ਬਹਹਿ ਗੁਰਮੁਖਿ ਹਰਿ ਨਾਮੁ ਬੋਲਹਿ ਜਾ ਖੜੇ ਗੁਰਮੁਖਿ ਹਰਿ ਹਰਿ ਕਹਿਆ ॥
30ਤੁਮ ਸੁਆਮੀ ਅਗਮ ਅਥਾਹ ਤੂ ਘਟਿ ਘਟਿ ਪੂਰਿ ਰਹਿਆ ॥੨॥
31ਸੇਵਕ ਜਨ ਸੇਵਹਿ ਤੇ ਪਰਵਾਣੁ ਜਿਨ ਸੇਵਿਆ ਗੁਰਮਤਿ ਹਰੇ ॥
32ਤਿਨ ਕੇ ਕੋਟਿ ਸਭਿ ਪਾਪ ਖਿਨੁ ਪਰਹਰਿ ਹਰਿ ਦੂਰਿ ਕਰੇ ॥
33ਤਿਨ ਕੇ ਪਾਪ ਦੋਖ ਸਭਿ ਬਿਨਸੇ ਜਿਨ ਮਨਿ ਚਿਤਿ ਇਕੁ ਅਰਾਧਿਆ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath