ਗੁਰੂ ਗ੍ਰੰਥ ਸਾਹਿਬ 1115 · Raag Tukhaari · Guru Raam Daas Ji
1ਤਿਨ ਕਾ ਜਨਮੁ ਸਫਲਿਓ ਸਭੁ ਕੀਆ ਕਰਤੈ ਜਿਨ ਗੁਰ ਬਚਨੀ ਸਚੁ ਭਾਖਿਆ ॥
2ਤੇ ਧੰਨੁ ਜਨ ਵਡ ਪੁਰਖ ਪੂਰੇ ਜੋ ਗੁਰਮਤਿ ਹਰਿ ਜਪਿ ਭਉ ਬਿਖਮੁ ਤਰੇ ॥
3ਸੇਵਕ ਜਨ ਸੇਵਹਿ ਤੇ ਪਰਵਾਣੁ ਜਿਨ ਸੇਵਿਆ ਗੁਰਮਤਿ ਹਰੇ ॥੩॥
4ਤੂ ਅੰਤਰਜਾਮੀ ਹਰਿ ਆਪਿ ਜਿਉ ਤੂ ਚਲਾਵਹਿ ਪਿਆਰੇ ਹਉ ਤਿਵੈ ਚਲਾ ॥
5ਹਮਰੈ ਹਾਥਿ ਕਿਛੁ ਨਾਹਿ ਜਾ ਤੂ ਮੇਲਹਿ ਤਾ ਹਉ ਆਇ ਮਿਲਾ ॥
6ਜਿਨ ਕਉ ਤੂ ਹਰਿ ਮੇਲਹਿ ਸੁਆਮੀ ਸਭੁ ਤਿਨ ਕਾ ਲੇਖਾ ਛੁਟਕਿ ਗਇਆ ॥
7ਤਿਨ ਕੀ ਗਣਤ ਨ ਕਰਿਅਹੁ ਕੋ ਭਾਈ ਜੋ ਗੁਰ ਬਚਨੀ ਹਰਿ ਮੇਲਿ ਲਇਆ ॥
8ਨਾਨਕ ਦਇਆਲੁ ਹੋਆ ਤਿਨ ਊਪਰਿ ਜਿਨ ਗੁਰ ਕਾ ਭਾਣਾ ਮੰਨਿਆ ਭਲਾ ॥
9ਤੂ ਅੰਤਰਜਾਮੀ ਹਰਿ ਆਪਿ ਜਿਉ ਤੂ ਚਲਾਵਹਿ ਪਿਆਰੇ ਹਉ ਤਿਵੈ ਚਲਾ ॥੪॥੨॥
10ਤੁਖਾਰੀ ਮਹਲਾ ੪ ॥
11ਤੂ ਜਗਜੀਵਨੁ ਜਗਦੀਸੁ ਸਭ ਕਰਤਾ ਸ੍ਰਿਸਟਿ ਨਾਥੁ ॥
12ਤਿਨ ਤੂ ਧਿਆਇਆ ਮੇਰਾ ਰਾਮੁ ਜਿਨ ਕੈ ਧੁਰਿ ਲੇਖੁ ਮਾਥੁ ॥
13ਜਿਨ ਕਉ ਧੁਰਿ ਹਰਿ ਲਿਖਿਆ ਸੁਆਮੀ ਤਿਨ ਹਰਿ ਹਰਿ ਨਾਮੁ ਅਰਾਧਿਆ ॥
14ਤਿਨ ਕੇ ਪਾਪ ਇਕ ਨਿਮਖ ਸਭਿ ਲਾਥੇ ਜਿਨ ਗੁਰ ਬਚਨੀ ਹਰਿ ਜਾਪਿਆ ॥
15ਧਨੁ ਧੰਨੁ ਤੇ ਜਨ ਜਿਨ ਹਰਿ ਨਾਮੁ ਜਪਿਆ ਤਿਨ ਦੇਖੇ ਹਉ ਭਇਆ ਸਨਾਥੁ ॥
16ਤੂ ਜਗਜੀਵਨੁ ਜਗਦੀਸੁ ਸਭ ਕਰਤਾ ਸ੍ਰਿਸਟਿ ਨਾਥੁ ॥੧॥
17ਤੂ ਜਲਿ ਥਲਿ ਮਹੀਅਲਿ ਭਰਪੂਰਿ ਸਭ ਊਪਰਿ ਸਾਚੁ ਧਣੀ ॥
18ਜਿਨ ਜਪਿਆ ਹਰਿ ਮਨਿ ਚੀਤਿ ਹਰਿ ਜਪਿ ਜਪਿ ਮੁਕਤੁ ਘਣੀ ॥
19ਜਿਨ ਜਪਿਆ ਹਰਿ ਤੇ ਮੁਕਤ ਪ੍ਰਾਣੀ ਤਿਨ ਕੇ ਊਜਲ ਮੁਖ ਹਰਿ ਦੁਆਰਿ ॥
20ਓਇ ਹਲਤਿ ਪਲਤਿ ਜਨ ਭਏ ਸੁਹੇਲੇ ਹਰਿ ਰਾਖਿ ਲੀਏ ਰਖਨਹਾਰਿ ॥
21ਹਰਿ ਸੰਤਸੰਗਤਿ ਜਨ ਸੁਣਹੁ ਭਾਈ ਗੁਰਮੁਖਿ ਹਰਿ ਸੇਵਾ ਸਫਲ ਬਣੀ ॥
22ਤੂ ਜਲਿ ਥਲਿ ਮਹੀਅਲਿ ਭਰਪੂਰਿ ਸਭ ਊਪਰਿ ਸਾਚੁ ਧਣੀ ॥੨॥
23ਤੂ ਥਾਨ ਥਨੰਤਰਿ ਹਰਿ ਏਕੁ ਹਰਿ ਏਕੋ ਏਕੁ ਰਵਿਆ ॥
24ਵਣਿ ਤ੍ਰਿਣਿ ਤ੍ਰਿਭਵਣਿ ਸਭ ਸ੍ਰਿਸਟਿ ਮੁਖਿ ਹਰਿ ਹਰਿ ਨਾਮੁ ਚਵਿਆ ॥
25ਸਭਿ ਚਵਹਿ ਹਰਿ ਹਰਿ ਨਾਮੁ ਕਰਤੇ ਅਸੰਖ ਅਗਣਤ ਹਰਿ ਧਿਆਵਏ ॥
26ਸੋ ਧੰਨੁ ਧਨੁ ਹਰਿ ਸੰਤੁ ਸਾਧੂ ਜੋ ਹਰਿ ਪ੍ਰਭ ਕਰਤੇ ਭਾਵਏ ॥
27ਸੋ ਸਫਲੁ ਦਰਸਨੁ ਦੇਹੁ ਕਰਤੇ ਜਿਸੁ ਹਰਿ ਹਿਰਦੈ ਨਾਮੁ ਸਦ ਚਵਿਆ ॥
28ਤੂ ਥਾਨ ਥਨੰਤਰਿ ਹਰਿ ਏਕੁ ਹਰਿ ਏਕੋ ਏਕੁ ਰਵਿਆ ॥੩॥
29ਤੇਰੀ ਭਗਤਿ ਭੰਡਾਰ ਅਸੰਖ ਜਿਸੁ ਤੂ ਦੇਵਹਿ ਮੇਰੇ ਸੁਆਮੀ ਤਿਸੁ ਮਿਲਹਿ ॥
30ਜਿਸ ਕੈ ਮਸਤਕਿ ਗੁਰ ਹਾਥੁ ਤਿਸੁ ਹਿਰਦੈ ਹਰਿ ਗੁਣ ਟਿਕਹਿ ॥
31ਹਰਿ ਗੁਣ ਹਿਰਦੈ ਟਿਕਹਿ ਤਿਸ ਕੈ ਜਿਸੁ ਅੰਤਰਿ ਭਉ ਭਾਵਨੀ ਹੋਈ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath