ਗੁਰੂ ਗ੍ਰੰਥ ਸਾਹਿਬ 1117 · Raag Tukhaari · Guru Raam Daas Ji
1ਜਾਗਾਤੀਆ ਉਪਾਵ ਸਿਆਣਪ ਕਰਿ ਵੀਚਾਰੁ ਡਿਠਾ ਭੰਨਿ ਬੋਲਕਾ ਸਭਿ ਉਠਿ ਗਇਆ ॥
2ਤ੍ਰਿਤੀਆ ਆਏ ਸੁਰਸਰੀ ਤਹ ਕਉਤਕੁ ਚਲਤੁ ਭਇਆ ॥੫॥
3ਮਿਲਿ ਆਏ ਨਗਰ ਮਹਾ ਜਨਾ ਗੁਰ ਸਤਿਗੁਰ ਓਟ ਗਹੀ ॥
4ਗੁਰੁ ਸਤਿਗੁਰੁ ਗੁਰੁ ਗੋਵਿਦੁ ਪੁਛਿ ਸਿਮ੍ਰਿਤਿ ਕੀਤਾ ਸਹੀ ॥
5ਸਿਮ੍ਰਿਤਿ ਸਾਸਤ੍ਰ ਸਭਨੀ ਸਹੀ ਕੀਤਾ ਸੁਕਿ ਪ੍ਰਹਿਲਾਦਿ ਸ੍ਰੀਰਾਮਿ ਕਰਿ ਗੁਰ ਗੋਵਿਦੁ ਧਿਆਇਆ ॥
6ਦੇਹੀ ਨਗਰਿ ਕੋਟਿ ਪੰਚ ਚੋਰ ਵਟਵਾਰੇ ਤਿਨ ਕਾ ਥਾਉ ਥੇਹੁ ਗਵਾਇਆ ॥
7ਕੀਰਤਨ ਪੁਰਾਣ ਨਿਤ ਪੁੰਨ ਹੋਵਹਿ ਗੁਰ ਬਚਨਿ ਨਾਨਕਿ ਹਰਿ ਭਗਤਿ ਲਹੀ ॥
8ਮਿਲਿ ਆਏ ਨਗਰ ਮਹਾ ਜਨਾ ਗੁਰ ਸਤਿਗੁਰ ਓਟ ਗਹੀ ॥੬॥੪॥੧੦॥
9ਤੁਖਾਰੀ ਛੰਤ ਮਹਲਾ ੫
10ੴ ਸਤਿਗੁਰ ਪ੍ਰਸਾਦਿ ॥
11ਘੋਲਿ ਘੁਮਾਈ ਲਾਲਨਾ ਗੁਰਿ ਮਨੁ ਦੀਨਾ ॥
12ਸੁਣਿ ਸਬਦੁ ਤੁਮਾਰਾ ਮੇਰਾ ਮਨੁ ਭੀਨਾ ॥
13ਇਹੁ ਮਨੁ ਭੀਨਾ ਜਿਉ ਜਲ ਮੀਨਾ ਲਾਗਾ ਰੰਗੁ ਮੁਰਾਰਾ ॥
14ਕੀਮਤਿ ਕਹੀ ਨ ਜਾਈ ਠਾਕੁਰ ਤੇਰਾ ਮਹਲੁ ਅਪਾਰਾ ॥
15ਸਗਲ ਗੁਣਾ ਕੇ ਦਾਤੇ ਸੁਆਮੀ ਬਿਨਉ ਸੁਨਹੁ ਇਕ ਦੀਨਾ ॥
16ਦੇਹੁ ਦਰਸੁ ਨਾਨਕ ਬਲਿਹਾਰੀ ਜੀਅੜਾ ਬਲਿ ਬਲਿ ਕੀਨਾ ॥੧॥
17ਇਹੁ ਤਨੁ ਮਨੁ ਤੇਰਾ ਸਭਿ ਗੁਣ ਤੇਰੇ ॥
18ਖੰਨੀਐ ਵੰਞਾ ਦਰਸਨ ਤੇਰੇ ॥
19ਦਰਸਨ ਤੇਰੇ ਸੁਣਿ ਪ੍ਰਭ ਮੇਰੇ ਨਿਮਖ ਦ੍ਰਿਸਟਿ ਪੇਖਿ ਜੀਵਾ ॥
20ਅੰਮ੍ਰਿਤ ਨਾਮੁ ਸੁਨੀਜੈ ਤੇਰਾ ਕਿਰਪਾ ਕਰਹਿ ਤ ਪੀਵਾ ॥
21ਆਸ ਪਿਆਸੀ ਪਿਰ ਕੈ ਤਾਈ ਜਿਉ ਚਾਤ੍ਰਿਕੁ ਬੂੰਦੇਰੇ ॥
22ਕਹੁ ਨਾਨਕ ਜੀਅੜਾ ਬਲਿਹਾਰੀ ਦੇਹੁ ਦਰਸੁ ਪ੍ਰਭ ਮੇਰੇ ॥੨॥
23ਤੂ ਸਾਚਾ ਸਾਹਿਬੁ ਸਾਹੁ ਅਮਿਤਾ ॥
24ਤੂ ਪ੍ਰੀਤਮੁ ਪਿਆਰਾ ਪ੍ਰਾਨ ਹਿਤ ਚਿਤਾ ॥
25ਪ੍ਰਾਨ ਸੁਖਦਾਤਾ ਗੁਰਮੁਖਿ ਜਾਤਾ ਸਗਲ ਰੰਗ ਬਨਿ ਆਏ ॥
26ਸੋਈ ਕਰਮੁ ਕਮਾਵੈ ਪ੍ਰਾਣੀ ਜੇਹਾ ਤੂ ਫੁਰਮਾਏ ॥
27ਜਾ ਕਉ ਕ੍ਰਿਪਾ ਕਰੀ ਜਗਦੀਸੁਰਿ ਤਿਨਿ ਸਾਧਸੰਗਿ ਮਨੁ ਜਿਤਾ ॥
28ਕਹੁ ਨਾਨਕ ਜੀਅੜਾ ਬਲਿਹਾਰੀ ਜੀਉ ਪਿੰਡੁ ਤਉ ਦਿਤਾ ॥੩॥
29ਨਿਰਗੁਣੁ ਰਾਖਿ ਲੀਆ ਸੰਤਨ ਕਾ ਸਦਕਾ ॥
30ਸਤਿਗੁਰਿ ਢਾਕਿ ਲੀਆ ਮੋਹਿ ਪਾਪੀ ਪੜਦਾ ॥
31ਢਾਕਨਹਾਰੇ ਪ੍ਰਭੂ ਹਮਾਰੇ ਜੀਅ ਪ੍ਰਾਨ ਸੁਖਦਾਤੇ ॥
32ਅਬਿਨਾਸੀ ਅਬਿਗਤ ਸੁਆਮੀ ਪੂਰਨ ਪੁਰਖ ਬਿਧਾਤੇ ॥
33ਉਸਤਤਿ ਕਹਨੁ ਨ ਜਾਇ ਤੁਮਾਰੀ ਕਉਣੁ ਕਹੈ ਤੂ ਕਦ ਕਾ ॥
34ਨਾਨਕ ਦਾਸੁ ਤਾ ਕੈ ਬਲਿਹਾਰੀ ਮਿਲੈ ਨਾਮੁ ਹਰਿ ਨਿਮਕਾ ॥੪॥੧॥੧੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath