ਗੁਰੂ ਗ੍ਰੰਥ ਸਾਹਿਬ 1118 · Raag Kaydaaraa
1ਕੇਦਾਰਾ ਮਹਲਾ ੪ ਘਰੁ ੧
2ੴ ਸਤਿਗੁਰ ਪ੍ਰਸਾਦਿ ॥
3ਮੇਰੇ ਮਨ ਰਾਮ ਨਾਮ ਨਿਤ ਗਾਵੀਐ ਰੇ ॥
4ਅਗਮ ਅਗੋਚਰੁ ਨ ਜਾਈ ਹਰਿ ਲਖਿਆ ਗੁਰੁ ਪੂਰਾ ਮਿਲੈ ਲਖਾਵੀਐ ਰੇ ॥ ਰਹਾਉ ॥
5ਜਿਸੁ ਆਪੇ ਕਿਰਪਾ ਕਰੇ ਮੇਰਾ ਸੁਆਮੀ ਤਿਸੁ ਜਨ ਕਉ ਹਰਿ ਲਿਵ ਲਾਵੀਐ ਰੇ ॥
6ਸਭੁ ਕੋ ਭਗਤਿ ਕਰੇ ਹਰਿ ਕੇਰੀ ਹਰਿ ਭਾਵੈ ਸੋ ਥਾਇ ਪਾਵੀਐ ਰੇ ॥੧॥
7ਹਰਿ ਹਰਿ ਨਾਮੁ ਅਮੋਲਕੁ ਹਰਿ ਪਹਿ ਹਰਿ ਦੇਵੈ ਤਾ ਨਾਮੁ ਧਿਆਵੀਐ ਰੇ ॥
8ਜਿਸ ਨੋ ਨਾਮੁ ਦੇਇ ਮੇਰਾ ਸੁਆਮੀ ਤਿਸੁ ਲੇਖਾ ਸਭੁ ਛਡਾਵੀਐ ਰੇ ॥੨॥
9ਹਰਿ ਨਾਮੁ ਅਰਾਧਹਿ ਸੇ ਧੰਨੁ ਜਨ ਕਹੀਅਹਿ ਤਿਨ ਮਸਤਕਿ ਭਾਗੁ ਧੁਰਿ ਲਿਖਿ ਪਾਵੀਐ ਰੇ ॥
10ਤਿਨ ਦੇਖੇ ਮੇਰਾ ਮਨੁ ਬਿਗਸੈ ਜਿਉ ਸੁਤੁ ਮਿਲਿ ਮਾਤ ਗਲਿ ਲਾਵੀਐ ਰੇ ॥੩॥
11ਹਮ ਬਾਰਿਕ ਹਰਿ ਪਿਤਾ ਪ੍ਰਭ ਮੇਰੇ ਮੋ ਕਉ ਦੇਹੁ ਮਤੀ ਜਿਤੁ ਹਰਿ ਪਾਵੀਐ ਰੇ ॥
12ਜਿਉ ਬਛੁਰਾ ਦੇਖਿ ਗਊ ਸੁਖੁ ਮਾਨੈ ਤਿਉ ਨਾਨਕ ਹਰਿ ਗਲਿ ਲਾਵੀਐ ਰੇ ॥੪॥੧॥
13ਕੇਦਾਰਾ ਮਹਲਾ ੪ ਘਰੁ ੧
14ੴ ਸਤਿਗੁਰ ਪ੍ਰਸਾਦਿ ॥
15ਮੇਰੇ ਮਨ ਹਰਿ ਹਰਿ ਗੁਨ ਕਹੁ ਰੇ ॥
16ਸਤਿਗੁਰੂ ਕੇ ਚਰਨ ਧੋਇ ਧੋਇ ਪੂਜਹੁ ਇਨ ਬਿਧਿ ਮੇਰਾ ਹਰਿ ਪ੍ਰਭੁ ਲਹੁ ਰੇ ॥ ਰਹਾਉ ॥
17ਕਾਮੁ ਕ੍ਰੋਧੁ ਲੋਭੁ ਮੋਹੁ ਅਭਿਮਾਨੁ ਬਿਖੈ ਰਸ ਇਨ ਸੰਗਤਿ ਤੇ ਤੂ ਰਹੁ ਰੇ ॥
18ਮਿਲਿ ਸਤਸੰਗਤਿ ਕੀਜੈ ਹਰਿ ਗੋਸਟਿ ਸਾਧੂ ਸਿਉ ਗੋਸਟਿ ਹਰਿ ਪ੍ਰੇਮ ਰਸਾਇਣੁ ਰਾਮ ਨਾਮੁ ਰਸਾਇਣੁ ਹਰਿ ਰਾਮ ਨਾਮ ਰਾਮ ਰਮਹੁ ਰੇ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath