ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 111 · Raag Maajh · Guru Amar Daas Ji

1ਲਖ ਚਉਰਾਸੀਹ ਜੀਅ ਉਪਾਏ ॥

2ਜਿਸ ਨੋ ਨਦਰਿ ਕਰੇ ਤਿਸੁ ਗੁਰੂ ਮਿਲਾਏ ॥

3ਕਿਲਬਿਖ ਕਾਟਿ ਸਦਾ ਜਨ ਨਿਰਮਲ ਦਰਿ ਸਚੈ ਨਾਮਿ ਸੁਹਾਵਣਿਆ ॥੬॥

4ਲੇਖਾ ਮਾਗੈ ਤਾ ਕਿਨਿ ਦੀਐ ॥

5ਸੁਖੁ ਨਾਹੀ ਫੁਨਿ ਦੂਐ ਤੀਐ ॥

6ਆਪੇ ਬਖਸਿ ਲਏ ਪ੍ਰਭੁ ਸਾਚਾ ਆਪੇ ਬਖਸਿ ਮਿਲਾਵਣਿਆ ॥੭॥

7ਆਪਿ ਕਰੇ ਤੈ ਆਪਿ ਕਰਾਏ ॥

8ਪੂਰੇ ਗੁਰ ਕੈ ਸਬਦਿ ਮਿਲਾਏ ॥

9ਨਾਨਕ ਨਾਮੁ ਮਿਲੈ ਵਡਿਆਈ ਆਪੇ ਮੇਲਿ ਮਿਲਾਵਣਿਆ ॥੮॥੨॥੩॥

10ਮਾਝ ਮਹਲਾ ੩ ॥

11ਇਕੋ ਆਪਿ ਫਿਰੈ ਪਰਛੰਨਾ ॥

12ਗੁਰਮੁਖਿ ਵੇਖਾ ਤਾ ਇਹੁ ਮਨੁ ਭਿੰਨਾ ॥

13ਤ੍ਰਿਸਨਾ ਤਜਿ ਸਹਜ ਸੁਖੁ ਪਾਇਆ ਏਕੋ ਮੰਨਿ ਵਸਾਵਣਿਆ ॥੧॥

14ਹਉ ਵਾਰੀ ਜੀਉ ਵਾਰੀ ਇਕਸੁ ਸਿਉ ਚਿਤੁ ਲਾਵਣਿਆ ॥

15ਗੁਰਮਤੀ ਮਨੁ ਇਕਤੁ ਘਰਿ ਆਇਆ ਸਚੈ ਰੰਗਿ ਰੰਗਾਵਣਿਆ ॥੧॥ ਰਹਾਉ ॥

16ਇਹੁ ਜਗੁ ਭੂਲਾ ਤੈਂ ਆਪਿ ਭੁਲਾਇਆ ॥

17ਇਕੁ ਵਿਸਾਰਿ ਦੂਜੈ ਲੋਭਾਇਆ ॥

18ਅਨਦਿਨੁ ਸਦਾ ਫਿਰੈ ਭ੍ਰਮਿ ਭੂਲਾ ਬਿਨੁ ਨਾਵੈ ਦੁਖੁ ਪਾਵਣਿਆ ॥੨॥

19ਜੋ ਰੰਗਿ ਰਾਤੇ ਕਰਮ ਬਿਧਾਤੇ ॥

20ਗੁਰ ਸੇਵਾ ਤੇ ਜੁਗ ਚਾਰੇ ਜਾਤੇ ॥

21ਜਿਸ ਨੋ ਆਪਿ ਦੇਇ ਵਡਿਆਈ ਹਰਿ ਕੈ ਨਾਮਿ ਸਮਾਵਣਿਆ ॥੩॥

22ਮਾਇਆ ਮੋਹਿ ਹਰਿ ਚੇਤੈ ਨਾਹੀ ॥

23ਜਮਪੁਰਿ ਬਧਾ ਦੁਖ ਸਹਾਹੀ ॥

24ਅੰਨਾ ਬੋਲਾ ਕਿਛੁ ਨਦਰਿ ਨ ਆਵੈ ਮਨਮੁਖ ਪਾਪਿ ਪਚਾਵਣਿਆ ॥੪॥

25ਇਕਿ ਰੰਗਿ ਰਾਤੇ ਜੋ ਤੁਧੁ ਆਪਿ ਲਿਵ ਲਾਏ ॥

26ਭਾਇ ਭਗਤਿ ਤੇਰੈ ਮਨਿ ਭਾਏ ॥

27ਸਤਿਗੁਰੁ ਸੇਵਨਿ ਸਦਾ ਸੁਖਦਾਤਾ ਸਭ ਇਛਾ ਆਪਿ ਪੁਜਾਵਣਿਆ ॥੫॥

28ਹਰਿ ਜੀਉ ਤੇਰੀ ਸਦਾ ਸਰਣਾਈ ॥

29ਆਪੇ ਬਖਸਿਹਿ ਦੇ ਵਡਿਆਈ ॥

30ਜਮਕਾਲੁ ਤਿਸੁ ਨੇੜਿ ਨ ਆਵੈ ਜੋ ਹਰਿ ਹਰਿ ਨਾਮੁ ਧਿਆਵਣਿਆ ॥੬॥

31ਅਨਦਿਨੁ ਰਾਤੇ ਜੋ ਹਰਿ ਭਾਏ ॥

32ਮੇਰੈ ਪ੍ਰਭਿ ਮੇਲੇ ਮੇਲਿ ਮਿਲਾਏ ॥

33ਸਦਾ ਸਦਾ ਸਚੇ ਤੇਰੀ ਸਰਣਾਈ ਤੂੰ ਆਪੇ ਸਚੁ ਬੁਝਾਵਣਿਆ ॥੭॥

34ਜਿਨ ਸਚੁ ਜਾਤਾ ਸੇ ਸਚਿ ਸਮਾਣੇ ॥

35ਹਰਿ ਗੁਣ ਗਾਵਹਿ ਸਚੁ ਵਖਾਣੇ ॥

36ਨਾਨਕ ਨਾਮਿ ਰਤੇ ਬੈਰਾਗੀ ਨਿਜ ਘਰਿ ਤਾੜੀ ਲਾਵਣਿਆ ॥੮॥੩॥੪॥

37ਮਾਝ ਮਹਲਾ ੩ ॥

38ਸਬਦਿ ਮਰੈ ਸੁ ਮੁਆ ਜਾਪੈ ॥

39ਕਾਲੁ ਨ ਚਾਪੈ ਦੁਖੁ ਨ ਸੰਤਾਪੈ ॥

40ਜੋਤੀ ਵਿਚਿ ਮਿਲਿ ਜੋਤਿ ਸਮਾਣੀ ਸੁਣਿ ਮਨ ਸਚਿ ਸਮਾਵਣਿਆ ॥੧॥

41ਹਉ ਵਾਰੀ ਜੀਉ ਵਾਰੀ ਹਰਿ ਕੈ ਨਾਇ ਸੋਭਾ ਪਾਵਣਿਆ ॥

42ਸਤਿਗੁਰੁ ਸੇਵਿ ਸਚਿ ਚਿਤੁ ਲਾਇਆ ਗੁਰਮਤੀ ਸਹਜਿ ਸਮਾਵਣਿਆ ॥੧॥ ਰਹਾਉ ॥

43ਕਾਇਆ ਕਚੀ ਕਚਾ ਚੀਰੁ ਹੰਢਾਏ ॥

44ਦੂਜੈ ਲਾਗੀ ਮਹਲੁ ਨ ਪਾਏ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath