ਗੁਰੂ ਗ੍ਰੰਥ ਸਾਹਿਬ 1120 · Raag Kaydaaraa · Guru Arjan Dev Ji
1ਵਾਰੀ ਫੇਰੀ ਸਦਾ ਘੁਮਾਈ ਕਵਨੁ ਅਨੂਪੁ ਤੇਰੋ ਠਾਉ ॥੧॥
2ਸਰਬ ਪ੍ਰਤਿਪਾਲਹਿ ਸਗਲ ਸਮਾਲਹਿ ਸਗਲਿਆ ਤੇਰੀ ਛਾਉ ॥
3ਨਾਨਕ ਕੇ ਪ੍ਰਭ ਪੁਰਖ ਬਿਧਾਤੇ ਘਟਿ ਘਟਿ ਤੁਝਹਿ ਦਿਖਾਉ ॥੨॥੨॥੪॥
4ਕੇਦਾਰਾ ਮਹਲਾ ੫ ॥
5ਪ੍ਰਿਅ ਕੀ ਪ੍ਰੀਤਿ ਪਿਆਰੀ ॥
6ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ ॥ ਰਹਾਉ ॥
7ਓਇ ਦਿਨ ਪਹਰ ਮੂਰਤ ਪਲ ਕੈਸੇ ਓਇ ਪਲ ਘਰੀ ਕਿਹਾਰੀ ॥
8ਖੂਲੇ ਕਪਟ ਧਪਟ ਬੁਝਿ ਤ੍ਰਿਸਨਾ ਜੀਵਉ ਪੇਖਿ ਦਰਸਾਰੀ ॥੧॥
9ਕਉਨੁ ਸੁ ਜਤਨੁ ਉਪਾਉ ਕਿਨੇਹਾ ਸੇਵਾ ਕਉਨ ਬੀਚਾਰੀ ॥
10ਮਾਨੁ ਅਭਿਮਾਨੁ ਮੋਹੁ ਤਜਿ ਨਾਨਕ ਸੰਤਹ ਸੰਗਿ ਉਧਾਰੀ ॥੨॥੩॥੫॥
11ਕੇਦਾਰਾ ਮਹਲਾ ੫ ॥
12ਹਰਿ ਹਰਿ ਹਰਿ ਗੁਨ ਗਾਵਹੁ ॥
13ਕਰਹੁ ਕ੍ਰਿਪਾ ਗੋਪਾਲ ਗੋਬਿਦੇ ਅਪਨਾ ਨਾਮੁ ਜਪਾਵਹੁ ॥ ਰਹਾਉ ॥
14ਕਾਢਿ ਲੀਏ ਪ੍ਰਭ ਆਨ ਬਿਖੈ ਤੇ ਸਾਧਸੰਗਿ ਮਨੁ ਲਾਵਹੁ ॥
15ਭ੍ਰਮੁ ਭਉ ਮੋਹੁ ਕਟਿਓ ਗੁਰ ਬਚਨੀ ਅਪਨਾ ਦਰਸੁ ਦਿਖਾਵਹੁ ॥੧॥
16ਸਭ ਕੀ ਰੇਨ ਹੋਇ ਮਨੁ ਮੇਰਾ ਅਹੰਬੁਧਿ ਤਜਾਵਹੁ ॥
17ਅਪਨੀ ਭਗਤਿ ਦੇਹਿ ਦਇਆਲਾ ਵਡਭਾਗੀ ਨਾਨਕ ਹਰਿ ਪਾਵਹੁ ॥੨॥੪॥੬॥
18ਕੇਦਾਰਾ ਮਹਲਾ ੫ ॥
19ਹਰਿ ਬਿਨੁ ਜਨਮੁ ਅਕਾਰਥ ਜਾਤ ॥
20ਤਜਿ ਗੋਪਾਲ ਆਨ ਰੰਗਿ ਰਾਚਤ ਮਿਥਿਆ ਪਹਿਰਤ ਖਾਤ ॥ ਰਹਾਉ ॥
21ਧਨੁ ਜੋਬਨੁ ਸੰਪੈ ਸੁਖ ਭੋੁਗਵੈ ਸੰਗਿ ਨ ਨਿਬਹਤ ਮਾਤ ॥
22ਮ੍ਰਿਗ ਤ੍ਰਿਸਨਾ ਦੇਖਿ ਰਚਿਓ ਬਾਵਰ ਦ੍ਰੁਮ ਛਾਇਆ ਰੰਗਿ ਰਾਤ ॥੧॥
23ਮਾਨ ਮੋਹ ਮਹਾ ਮਦ ਮੋਹਤ ਕਾਮ ਕ੍ਰੋਧ ਕੈ ਖਾਤ ॥
24ਕਰੁ ਗਹਿ ਲੇਹੁ ਦਾਸ ਨਾਨਕ ਕਉ ਪ੍ਰਭ ਜੀਉ ਹੋਇ ਸਹਾਤ ॥੨॥੫॥੭॥
25ਕੇਦਾਰਾ ਮਹਲਾ ੫ ॥
26ਹਰਿ ਬਿਨੁ ਕੋਇ ਨ ਚਾਲਸਿ ਸਾਥ ॥
27ਦੀਨਾ ਨਾਥ ਕਰੁਣਾਪਤਿ ਸੁਆਮੀ ਅਨਾਥਾ ਕੇ ਨਾਥ ॥ ਰਹਾਉ ॥
28ਸੁਤ ਸੰਪਤਿ ਬਿਖਿਆ ਰਸ ਭੋੁਗਵਤ ਨਹ ਨਿਬਹਤ ਜਮ ਕੈ ਪਾਥ ॥
29ਨਾਮੁ ਨਿਧਾਨੁ ਗਾਉ ਗੁਨ ਗੋਬਿੰਦ ਉਧਰੁ ਸਾਗਰ ਕੇ ਖਾਤ ॥੧॥
30ਸਰਨਿ ਸਮਰਥ ਅਕਥ ਅਗੋਚਰ ਹਰਿ ਸਿਮਰਤ ਦੁਖ ਲਾਥ ॥
31ਨਾਨਕ ਦੀਨ ਧੂਰਿ ਜਨ ਬਾਂਛਤ ਮਿਲੈ ਲਿਖਤ ਧੁਰਿ ਮਾਥ ॥੨॥੬॥੮॥
32ਕੇਦਾਰਾ ਮਹਲਾ ੫ ਘਰੁ ੫
33ੴ ਸਤਿਗੁਰ ਪ੍ਰਸਾਦਿ ॥
34ਬਿਸਰਤ ਨਾਹਿ ਮਨ ਤੇ ਹਰੀ ॥
35ਅਬ ਇਹ ਪ੍ਰੀਤਿ ਮਹਾ ਪ੍ਰਬਲ ਭਈ ਆਨ ਬਿਖੈ ਜਰੀ ॥ ਰਹਾਉ ॥
36ਬੂੰਦ ਕਹਾ ਤਿਆਗਿ ਚਾਤ੍ਰਿਕ ਮੀਨ ਰਹਤ ਨ ਘਰੀ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath