ਗੁਰੂ ਗ੍ਰੰਥ ਸਾਹਿਬ 1121 · Raag Kaydaaraa · Guru Arjan Dev Ji
1ਗੁਨ ਗੋਪਾਲ ਉਚਾਰੁ ਰਸਨਾ ਟੇਵ ਏਹ ਪਰੀ ॥੧॥
2ਮਹਾ ਨਾਦ ਕੁਰੰਕ ਮੋਹਿਓ ਬੇਧਿ ਤੀਖਨ ਸਰੀ ॥
3ਪ੍ਰਭ ਚਰਨ ਕਮਲ ਰਸਾਲ ਨਾਨਕ ਗਾਠਿ ਬਾਧਿ ਧਰੀ ॥੨॥੧॥੯॥
4ਕੇਦਾਰਾ ਮਹਲਾ ੫ ॥
5ਪ੍ਰੀਤਮ ਬਸਤ ਰਿਦ ਮਹਿ ਖੋਰ ॥
6ਭਰਮ ਭੀਤਿ ਨਿਵਾਰਿ ਠਾਕੁਰ ਗਹਿ ਲੇਹੁ ਅਪਨੀ ਓਰ ॥੧॥ ਰਹਾਉ ॥
7ਅਧਿਕ ਗਰਤ ਸੰਸਾਰ ਸਾਗਰ ਕਰਿ ਦਇਆ ਚਾਰਹੁ ਧੋਰ ॥
8ਸੰਤਸੰਗਿ ਹਰਿ ਚਰਨ ਬੋਹਿਥ ਉਧਰਤੇ ਲੈ ਮੋਰ ॥੧॥
9ਗਰਭ ਕੁੰਟ ਮਹਿ ਜਿਨਹਿ ਧਾਰਿਓ ਨਹੀ ਬਿਖੈ ਬਨ ਮਹਿ ਹੋਰ ॥
10ਹਰਿ ਸਕਤ ਸਰਨ ਸਮਰਥ ਨਾਨਕ ਆਨ ਨਹੀ ਨਿਹੋਰ ॥੨॥੨॥੧੦॥
11ਕੇਦਾਰਾ ਮਹਲਾ ੫ ॥
12ਰਸਨਾ ਰਾਮ ਰਾਮ ਬਖਾਨੁ ॥
13ਗੁਨ ਗੋੁਪਾਲ ਉਚਾਰੁ ਦਿਨੁ ਰੈਨਿ ਭਏ ਕਲਮਲ ਹਾਨ ॥ ਰਹਾਉ ॥
14ਤਿਆਗਿ ਚਲਨਾ ਸਗਲ ਸੰਪਤ ਕਾਲੁ ਸਿਰ ਪਰਿ ਜਾਨੁ ॥
15ਮਿਥਨ ਮੋਹ ਦੁਰੰਤ ਆਸਾ ਝੂਠੁ ਸਰਪਰ ਮਾਨੁ ॥੧॥
16ਸਤਿ ਪੁਰਖ ਅਕਾਲ ਮੂਰਤਿ ਰਿਦੈ ਧਾਰਹੁ ਧਿਆਨੁ ॥
17ਨਾਮੁ ਨਿਧਾਨੁ ਲਾਭੁ ਨਾਨਕ ਬਸਤੁ ਇਹ ਪਰਵਾਨੁ ॥੨॥੩॥੧੧॥
18ਕੇਦਾਰਾ ਮਹਲਾ ੫ ॥
19ਹਰਿ ਕੇ ਨਾਮ ਕੋ ਆਧਾਰੁ ॥
20ਕਲਿ ਕਲੇਸ ਨ ਕਛੁ ਬਿਆਪੈ ਸੰਤਸੰਗਿ ਬਿਉਹਾਰੁ ॥ ਰਹਾਉ ॥
21ਕਰਿ ਅਨੁਗ੍ਰਹੁ ਆਪਿ ਰਾਖਿਓ ਨਹ ਉਪਜਤਉ ਬੇਕਾਰੁ ॥
22ਜਿਸੁ ਪਰਾਪਤਿ ਹੋਇ ਸਿਮਰੈ ਤਿਸੁ ਦਹਤ ਨਹ ਸੰਸਾਰੁ ॥੧॥
23ਸੁਖ ਮੰਗਲ ਆਨੰਦ ਹਰਿ ਹਰਿ ਪ੍ਰਭ ਚਰਨ ਅੰਮ੍ਰਿਤ ਸਾਰੁ ॥
24ਨਾਨਕ ਦਾਸ ਸਰਨਾਗਤੀ ਤੇਰੇ ਸੰਤਨਾ ਕੀ ਛਾਰੁ ॥੨॥੪॥੧੨॥
25ਕੇਦਾਰਾ ਮਹਲਾ ੫ ॥
26ਹਰਿ ਕੇ ਨਾਮ ਬਿਨੁ ਧ੍ਰਿਗੁ ਸ੍ਰੋਤ ॥
27ਜੀਵਨ ਰੂਪ ਬਿਸਾਰਿ ਜੀਵਹਿ ਤਿਹ ਕਤ ਜੀਵਨ ਹੋਤ ॥ ਰਹਾਉ ॥
28ਖਾਤ ਪੀਤ ਅਨੇਕ ਬਿੰਜਨ ਜੈਸੇ ਭਾਰ ਬਾਹਕ ਖੋਤ ॥
29ਆਠ ਪਹਰ ਮਹਾ ਸ੍ਰਮੁ ਪਾਇਆ ਜੈਸੇ ਬਿਰਖ ਜੰਤੀ ਜੋਤ ॥੧॥
30ਤਜਿ ਗੋੁਪਾਲ ਜਿ ਆਨ ਲਾਗੇ ਸੇ ਬਹੁ ਪ੍ਰਕਾਰੀ ਰੋਤ ॥
31ਕਰ ਜੋਰਿ ਨਾਨਕ ਦਾਨੁ ਮਾਗੈ ਹਰਿ ਰਖਉ ਕੰਠਿ ਪਰੋਤ ॥੨॥੫॥੧੩॥
32ਕੇਦਾਰਾ ਮਹਲਾ ੫ ॥
33ਸੰਤਹ ਧੂਰਿ ਲੇ ਮੁਖਿ ਮਲੀ ॥
34ਗੁਣਾ ਅਚੁਤ ਸਦਾ ਪੂਰਨ ਨਹ ਦੋਖ ਬਿਆਪਹਿ ਕਲੀ ॥ ਰਹਾਉ ॥
35ਗੁਰ ਬਚਨਿ ਕਾਰਜ ਸਰਬ ਪੂਰਨ ਈਤ ਊਤ ਨ ਹਲੀ ॥
36ਪ੍ਰਭ ਏਕ ਅਨਿਕ ਸਰਬਤ ਪੂਰਨ ਬਿਖੈ ਅਗਨਿ ਨ ਜਲੀ ॥੧॥
37ਗਹਿ ਭੁਜਾ ਲੀਨੋ ਦਾਸੁ ਅਪਨੋ ਜੋਤਿ ਜੋਤੀ ਰਲੀ ॥
38ਪ੍ਰਭ ਚਰਨ ਸਰਨ ਅਨਾਥੁ ਆਇਓ ਨਾਨਕ ਹਰਿ ਸੰਗਿ ਚਲੀ ॥੨॥੬॥੧੪॥
39ਕੇਦਾਰਾ ਮਹਲਾ ੫ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath