ਗੁਰੂ ਗ੍ਰੰਥ ਸਾਹਿਬ 1122 · Raag Kaydaaraa · Guru Arjan Dev Ji
1ਹਰਿ ਕੇ ਨਾਮ ਕੀ ਮਨ ਰੁਚੈ ॥
2ਕੋਟਿ ਸਾਂਤਿ ਅਨੰਦ ਪੂਰਨ ਜਲਤ ਛਾਤੀ ਬੁਝੈ ॥ ਰਹਾਉ ॥
3ਸੰਤ ਮਾਰਗਿ ਚਲਤ ਪ੍ਰਾਨੀ ਪਤਿਤ ਉਧਰੇ ਮੁਚੈ ॥
4ਰੇਨੁ ਜਨ ਕੀ ਲਗੀ ਮਸਤਕਿ ਅਨਿਕ ਤੀਰਥ ਸੁਚੈ ॥੧॥
5ਚਰਨ ਕਮਲ ਧਿਆਨ ਭੀਤਰਿ ਘਟਿ ਘਟਹਿ ਸੁਆਮੀ ਸੁਝੈ ॥
6ਸਰਨਿ ਦੇਵ ਅਪਾਰ ਨਾਨਕ ਬਹੁਰਿ ਜਮੁ ਨਹੀ ਲੁਝੈ ॥੨॥੭॥੧੫॥
7ਕੇਦਾਰਾ ਛੰਤ ਮਹਲਾ ੫
8ੴ ਸਤਿਗੁਰ ਪ੍ਰਸਾਦਿ ॥
9ਮਿਲੁ ਮੇਰੇ ਪ੍ਰੀਤਮ ਪਿਆਰਿਆ ॥ ਰਹਾਉ ॥
10ਪੂਰਿ ਰਹਿਆ ਸਰਬਤ੍ਰ ਮੈ ਸੋ ਪੁਰਖੁ ਬਿਧਾਤਾ ॥
11ਮਾਰਗੁ ਪ੍ਰਭ ਕਾ ਹਰਿ ਕੀਆ ਸੰਤਨ ਸੰਗਿ ਜਾਤਾ ॥
12ਸੰਤਨ ਸੰਗਿ ਜਾਤਾ ਪੁਰਖੁ ਬਿਧਾਤਾ ਘਟਿ ਘਟਿ ਨਦਰਿ ਨਿਹਾਲਿਆ ॥
13ਜੋ ਸਰਨੀ ਆਵੈ ਸਰਬ ਸੁਖ ਪਾਵੈ ਤਿਲੁ ਨਹੀ ਭੰਨੈ ਘਾਲਿਆ ॥
14ਹਰਿ ਗੁਣ ਨਿਧਿ ਗਾਏ ਸਹਜ ਸੁਭਾਏ ਪ੍ਰੇਮ ਮਹਾ ਰਸ ਮਾਤਾ ॥
15ਨਾਨਕ ਦਾਸ ਤੇਰੀ ਸਰਣਾਈ ਤੂ ਪੂਰਨ ਪੁਰਖੁ ਬਿਧਾਤਾ ॥੧॥
16ਹਰਿ ਪ੍ਰੇਮ ਭਗਤਿ ਜਨ ਬੇਧਿਆ ਸੇ ਆਨ ਕਤ ਜਾਹੀ ॥
17ਮੀਨੁ ਬਿਛੋਹਾ ਨਾ ਸਹੈ ਜਲ ਬਿਨੁ ਮਰਿ ਪਾਹੀ ॥
18ਹਰਿ ਬਿਨੁ ਕਿਉ ਰਹੀਐ ਦੂਖ ਕਿਨਿ ਸਹੀਐ ਚਾਤ੍ਰਿਕ ਬੂੰਦ ਪਿਆਸਿਆ ॥
19ਕਬ ਰੈਨਿ ਬਿਹਾਵੈ ਚਕਵੀ ਸੁਖੁ ਪਾਵੈ ਸੂਰਜ ਕਿਰਣਿ ਪ੍ਰਗਾਸਿਆ ॥
20ਹਰਿ ਦਰਸਿ ਮਨੁ ਲਾਗਾ ਦਿਨਸੁ ਸਭਾਗਾ ਅਨਦਿਨੁ ਹਰਿ ਗੁਣ ਗਾਹੀ ॥
21ਨਾਨਕ ਦਾਸੁ ਕਹੈ ਬੇਨੰਤੀ ਕਤ ਹਰਿ ਬਿਨੁ ਪ੍ਰਾਣ ਟਿਕਾਹੀ ॥੨॥
22ਸਾਸ ਬਿਨਾ ਜਿਉ ਦੇਹੁਰੀ ਕਤ ਸੋਭਾ ਪਾਵੈ ॥
23ਦਰਸ ਬਿਹੂਨਾ ਸਾਧ ਜਨੁ ਖਿਨੁ ਟਿਕਣੁ ਨ ਆਵੈ ॥
24ਹਰਿ ਬਿਨੁ ਜੋ ਰਹਣਾ ਨਰਕੁ ਸੋ ਸਹਣਾ ਚਰਨ ਕਮਲ ਮਨੁ ਬੇਧਿਆ ॥
25ਹਰਿ ਰਸਿਕ ਬੈਰਾਗੀ ਨਾਮਿ ਲਿਵ ਲਾਗੀ ਕਤਹੁ ਨ ਜਾਇ ਨਿਖੇਧਿਆ ॥
26ਹਰਿ ਸਿਉ ਜਾਇ ਮਿਲਣਾ ਸਾਧਸੰਗਿ ਰਹਣਾ ਸੋ ਸੁਖੁ ਅੰਕਿ ਨ ਮਾਵੈ ॥
27ਹੋਹੁ ਕ੍ਰਿਪਾਲ ਨਾਨਕ ਕੇ ਸੁਆਮੀ ਹਰਿ ਚਰਨਹ ਸੰਗਿ ਸਮਾਵੈ ॥੩॥
28ਖੋਜਤ ਖੋਜਤ ਪ੍ਰਭ ਮਿਲੇ ਹਰਿ ਕਰੁਣਾ ਧਾਰੇ ॥
29ਨਿਰਗੁਣੁ ਨੀਚੁ ਅਨਾਥੁ ਮੈ ਨਹੀ ਦੋਖ ਬੀਚਾਰੇ ॥
30ਨਹੀ ਦੋਖ ਬੀਚਾਰੇ ਪੂਰਨ ਸੁਖ ਸਾਰੇ ਪਾਵਨ ਬਿਰਦੁ ਬਖਾਨਿਆ ॥
31ਭਗਤਿ ਵਛਲੁ ਸੁਨਿ ਅੰਚਲੋੁ ਗਹਿਆ ਘਟਿ ਘਟਿ ਪੂਰ ਸਮਾਨਿਆ ॥
32ਸੁਖ ਸਾਗਰੋੁ ਪਾਇਆ ਸਹਜ ਸੁਭਾਇਆ ਜਨਮ ਮਰਨ ਦੁਖ ਹਾਰੇ ॥
33ਕਰੁ ਗਹਿ ਲੀਨੇ ਨਾਨਕ ਦਾਸ ਅਪਨੇ ਰਾਮ ਨਾਮ ਉਰਿ ਹਾਰੇ ॥੪॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath