ਗੁਰੂ ਗ੍ਰੰਥ ਸਾਹਿਬ 1123 · Raag Kaydaaraa
1ਰਾਗੁ ਕੇਦਾਰਾ ਬਾਣੀ ਕਬੀਰ ਜੀਉ ਕੀ
2ੴ ਸਤਿਗੁਰ ਪ੍ਰਸਾਦਿ ॥
3ਉਸਤਤਿ ਨਿੰਦਾ ਦੋਊ ਬਿਬਰਜਿਤ ਤਜਹੁ ਮਾਨੁ ਅਭਿਮਾਨਾ ॥
4ਲੋਹਾ ਕੰਚਨੁ ਸਮ ਕਰਿ ਜਾਨਹਿ ਤੇ ਮੂਰਤਿ ਭਗਵਾਨਾ ॥੧॥
5ਤੇਰਾ ਜਨੁ ਏਕੁ ਆਧੁ ਕੋਈ ॥
6ਕਾਮੁ ਕ੍ਰੋਧੁ ਲੋਭੁ ਮੋਹੁ ਬਿਬਰਜਿਤ ਹਰਿ ਪਦੁ ਚੀਨੑੈ ਸੋਈ ॥੧॥ ਰਹਾਉ ॥
7ਰਜ ਗੁਣ ਤਮ ਗੁਣ ਸਤ ਗੁਣ ਕਹੀਐ ਇਹ ਤੇਰੀ ਸਭ ਮਾਇਆ ॥
8ਚਉਥੇ ਪਦ ਕਉ ਜੋ ਨਰੁ ਚੀਨੑੈ ਤਿਨੑ ਹੀ ਪਰਮ ਪਦੁ ਪਾਇਆ ॥੨॥
9ਤੀਰਥ ਬਰਤ ਨੇਮ ਸੁਚਿ ਸੰਜਮ ਸਦਾ ਰਹੈ ਨਿਹਕਾਮਾ ॥
10ਤ੍ਰਿਸਨਾ ਅਰੁ ਮਾਇਆ ਭ੍ਰਮੁ ਚੂਕਾ ਚਿਤਵਤ ਆਤਮ ਰਾਮਾ ॥੩॥
11ਜਿਹ ਮੰਦਰਿ ਦੀਪਕੁ ਪਰਗਾਸਿਆ ਅੰਧਕਾਰੁ ਤਹ ਨਾਸਾ ॥
12ਨਿਰਭਉ ਪੂਰਿ ਰਹੇ ਭ੍ਰਮੁ ਭਾਗਾ ਕਹਿ ਕਬੀਰ ਜਨ ਦਾਸਾ ॥੪॥੧॥
13ਕਿਨਹੀ ਬਨਜਿਆ ਕਾਂਸੀ ਤਾਂਬਾ ਕਿਨਹੀ ਲਉਗ ਸੁਪਾਰੀ ॥
14ਸੰਤਹੁ ਬਨਜਿਆ ਨਾਮੁ ਗੋਬਿਦ ਕਾ ਐਸੀ ਖੇਪ ਹਮਾਰੀ ॥੧॥
15ਹਰਿ ਕੇ ਨਾਮ ਕੇ ਬਿਆਪਾਰੀ ॥
16ਹੀਰਾ ਹਾਥਿ ਚੜਿਆ ਨਿਰਮੋਲਕੁ ਛੂਟਿ ਗਈ ਸੰਸਾਰੀ ॥੧॥ ਰਹਾਉ ॥
17ਸਾਚੇ ਲਾਏ ਤਉ ਸਚ ਲਾਗੇ ਸਾਚੇ ਕੇ ਬਿਉਹਾਰੀ ॥
18ਸਾਚੀ ਬਸਤੁ ਕੇ ਭਾਰ ਚਲਾਏ ਪਹੁਚੇ ਜਾਇ ਭੰਡਾਰੀ ॥੨॥
19ਆਪਹਿ ਰਤਨ ਜਵਾਹਰ ਮਾਨਿਕ ਆਪੈ ਹੈ ਪਾਸਾਰੀ ॥
20ਆਪੈ ਦਹ ਦਿਸ ਆਪ ਚਲਾਵੈ ਨਿਹਚਲੁ ਹੈ ਬਿਆਪਾਰੀ ॥੩॥
21ਮਨੁ ਕਰਿ ਬੈਲੁ ਸੁਰਤਿ ਕਰਿ ਪੈਡਾ ਗਿਆਨ ਗੋਨਿ ਭਰਿ ਡਾਰੀ ॥
22ਕਹਤੁ ਕਬੀਰੁ ਸੁਨਹੁ ਰੇ ਸੰਤਹੁ ਨਿਬਹੀ ਖੇਪ ਹਮਾਰੀ ॥੪॥੨॥
23ਰੀ ਕਲਵਾਰਿ ਗਵਾਰਿ ਮੂਢ ਮਤਿ ਉਲਟੋ ਪਵਨੁ ਫਿਰਾਵਉ ॥
24ਮਨੁ ਮਤਵਾਰ ਮੇਰ ਸਰ ਭਾਠੀ ਅੰਮ੍ਰਿਤ ਧਾਰ ਚੁਆਵਉ ॥੧॥
25ਬੋਲਹੁ ਭਈਆ ਰਾਮ ਕੀ ਦੁਹਾਈ ॥
26ਪੀਵਹੁ ਸੰਤ ਸਦਾ ਮਤਿ ਦੁਰਲਭ ਸਹਜੇ ਪਿਆਸ ਬੁਝਾਈ ॥੧॥ ਰਹਾਉ ॥
27ਭੈ ਬਿਚਿ ਭਾਉ ਭਾਇ ਕੋਊ ਬੂਝਹਿ ਹਰਿ ਰਸੁ ਪਾਵੈ ਭਾਈ ॥
28ਜੇਤੇ ਘਟ ਅੰਮ੍ਰਿਤੁ ਸਭ ਹੀ ਮਹਿ ਭਾਵੈ ਤਿਸਹਿ ਪੀਆਈ ॥੨॥
29ਨਗਰੀ ਏਕੈ ਨਉ ਦਰਵਾਜੇ ਧਾਵਤੁ ਬਰਜਿ ਰਹਾਈ ॥
30ਤ੍ਰਿਕੁਟੀ ਛੂਟੈ ਦਸਵਾ ਦਰੁ ਖੂਲੑੈ ਤਾ ਮਨੁ ਖੀਵਾ ਭਾਈ ॥੩॥
31ਅਭੈ ਪਦ ਪੂਰਿ ਤਾਪ ਤਹ ਨਾਸੇ ਕਹਿ ਕਬੀਰ ਬੀਚਾਰੀ ॥
32ਉਬਟ ਚਲੰਤੇ ਇਹੁ ਮਦੁ ਪਾਇਆ ਜੈਸੇ ਖੋਂਦ ਖੁਮਾਰੀ ॥੪॥੩॥
33ਕਾਮ ਕ੍ਰੋਧ ਤ੍ਰਿਸਨਾ ਕੇ ਲੀਨੇ ਗਤਿ ਨਹੀ ਏਕੈ ਜਾਨੀ ॥
34ਫੂਟੀ ਆਖੈ ਕਛੂ ਨ ਸੂਝੈ ਬੂਡਿ ਮੂਏ ਬਿਨੁ ਪਾਨੀ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath