ਗੁਰੂ ਗ੍ਰੰਥ ਸਾਹਿਬ 1124 · Raag Kaydaaraa · Bhagat Kabeer Ji
1ਚਲਤ ਕਤ ਟੇਢੇ ਟੇਢੇ ਟੇਢੇ ॥
2ਅਸਤਿ ਚਰਮ ਬਿਸਟਾ ਕੇ ਮੂੰਦੇ ਦੁਰਗੰਧ ਹੀ ਕੇ ਬੇਢੇ ॥੧॥ ਰਹਾਉ ॥
3ਰਾਮ ਨ ਜਪਹੁ ਕਵਨ ਭ੍ਰਮ ਭੂਲੇ ਤੁਮ ਤੇ ਕਾਲੁ ਨ ਦੂਰੇ ॥
4ਅਨਿਕ ਜਤਨ ਕਰਿ ਇਹੁ ਤਨੁ ਰਾਖਹੁ ਰਹੈ ਅਵਸਥਾ ਪੂਰੇ ॥੨॥
5ਆਪਨ ਕੀਆ ਕਛੂ ਨ ਹੋਵੈ ਕਿਆ ਕੋ ਕਰੈ ਪਰਾਨੀ ॥
6ਜਾ ਤਿਸੁ ਭਾਵੈ ਸਤਿਗੁਰੁ ਭੇਟੈ ਏਕੋ ਨਾਮੁ ਬਖਾਨੀ ॥੩॥
7ਬਲੂਆ ਕੇ ਘਰੂਆ ਮਹਿ ਬਸਤੇ ਫੁਲਵਤ ਦੇਹ ਅਇਆਨੇ ॥
8ਕਹੁ ਕਬੀਰ ਜਿਹ ਰਾਮੁ ਨ ਚੇਤਿਓ ਬੂਡੇ ਬਹੁਤੁ ਸਿਆਨੇ ॥੪॥੪॥
9ਟੇਢੀ ਪਾਗ ਟੇਢੇ ਚਲੇ ਲਾਗੇ ਬੀਰੇ ਖਾਨ ॥
10ਭਾਉ ਭਗਤਿ ਸਿਉ ਕਾਜੁ ਨ ਕਛੂਐ ਮੇਰੋ ਕਾਮੁ ਦੀਵਾਨ ॥੧॥
11ਰਾਮੁ ਬਿਸਾਰਿਓ ਹੈ ਅਭਿਮਾਨਿ ॥
12ਕਨਿਕ ਕਾਮਨੀ ਮਹਾ ਸੁੰਦਰੀ ਪੇਖਿ ਪੇਖਿ ਸਚੁ ਮਾਨਿ ॥੧॥ ਰਹਾਉ ॥
13ਲਾਲਚ ਝੂਠ ਬਿਕਾਰ ਮਹਾ ਮਦ ਇਹ ਬਿਧਿ ਅਉਧ ਬਿਹਾਨਿ ॥
14ਕਹਿ ਕਬੀਰ ਅੰਤ ਕੀ ਬੇਰ ਆਇ ਲਾਗੋ ਕਾਲੁ ਨਿਦਾਨਿ ॥੨॥੫॥
15ਚਾਰਿ ਦਿਨ ਅਪਨੀ ਨਉਬਤਿ ਚਲੇ ਬਜਾਇ ॥
16ਇਤਨਕੁ ਖਟੀਆ ਗਠੀਆ ਮਟੀਆ ਸੰਗਿ ਨ ਕਛੁ ਲੈ ਜਾਇ ॥੧॥ ਰਹਾਉ ॥
17ਦਿਹਰੀ ਬੈਠੀ ਮਿਹਰੀ ਰੋਵੈ ਦੁਆਰੈ ਲਉ ਸੰਗਿ ਮਾਇ ॥
18ਮਰਹਟ ਲਗਿ ਸਭੁ ਲੋਗੁ ਕੁਟੰਬੁ ਮਿਲਿ ਹੰਸੁ ਇਕੇਲਾ ਜਾਇ ॥੧॥
19ਵੈ ਸੁਤ ਵੈ ਬਿਤ ਵੈ ਪੁਰ ਪਾਟਨ ਬਹੁਰਿ ਨ ਦੇਖੈ ਆਇ ॥
20ਕਹਤੁ ਕਬੀਰੁ ਰਾਮੁ ਕੀ ਨ ਸਿਮਰਹੁ ਜਨਮੁ ਅਕਾਰਥੁ ਜਾਇ ॥੨॥੬॥
21ਰਾਗੁ ਕੇਦਾਰਾ ਬਾਣੀ ਰਵਿਦਾਸ ਜੀਉ ਕੀ
22ੴ ਸਤਿਗੁਰ ਪ੍ਰਸਾਦਿ ॥
23ਖਟੁ ਕਰਮ ਕੁਲ ਸੰਜੁਗਤੁ ਹੈ ਹਰਿ ਭਗਤਿ ਹਿਰਦੈ ਨਾਹਿ ॥
24ਚਰਨਾਰਬਿੰਦ ਨ ਕਥਾ ਭਾਵੈ ਸੁਪਚ ਤੁਲਿ ਸਮਾਨਿ ॥੧॥
25ਰੇ ਚਿਤ ਚੇਤਿ ਚੇਤ ਅਚੇਤ ॥
26ਕਾਹੇ ਨ ਬਾਲਮੀਕਹਿ ਦੇਖ ॥
27ਕਿਸੁ ਜਾਤਿ ਤੇ ਕਿਹ ਪਦਹਿ ਅਮਰਿਓ ਰਾਮ ਭਗਤਿ ਬਿਸੇਖ ॥੧॥ ਰਹਾਉ ॥
28ਸੁਆਨ ਸਤ੍ਰੁ ਅਜਾਤੁ ਸਭ ਤੇ ਕ੍ਰਿ੍ਰਸ੍ਨ ਲਾਵੈ ਹੇਤੁ ॥
29ਲੋਗੁ ਬਪੁਰਾ ਕਿਆ ਸਰਾਹੈ ਤੀਨਿ ਲੋਕ ਪ੍ਰਵੇਸ ॥੨॥
30ਅਜਾਮਲੁ ਪਿੰਗੁਲਾ ਲੁਭਤੁ ਕੁੰਚਰੁ ਗਏ ਹਰਿ ਕੈ ਪਾਸਿ ॥
31ਐਸੇ ਦੁਰਮਤਿ ਨਿਸਤਰੇ ਤੂ ਕਿਉ ਨ ਤਰਹਿ ਰਵਿਦਾਸ ॥੩॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath