ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1125 · Raag Bhairao

1ਰਾਗੁ ਭੈਰਉ ਮਹਲਾ ੧ ਘਰੁ ੧ ਚਉਪਦੇ

2ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

3ਤੁਝ ਤੇ ਬਾਹਰਿ ਕਿਛੂ ਨ ਹੋਇ ॥

4ਤੂ ਕਰਿ ਕਰਿ ਦੇਖਹਿ ਜਾਣਹਿ ਸੋਇ ॥੧॥

5ਕਿਆ ਕਹੀਐ ਕਿਛੁ ਕਹੀ ਨ ਜਾਇ ॥

6ਜੋ ਕਿਛੁ ਅਹੈ ਸਭ ਤੇਰੀ ਰਜਾਇ ॥੧॥ ਰਹਾਉ ॥

7ਜੋ ਕਿਛੁ ਕਰਣਾ ਸੁ ਤੇਰੈ ਪਾਸਿ ॥

8ਕਿਸੁ ਆਗੈ ਕੀਚੈ ਅਰਦਾਸਿ ॥੨॥

9ਆਖਣੁ ਸੁਨਣਾ ਤੇਰੀ ਬਾਣੀ ॥

10ਤੂ ਆਪੇ ਜਾਣਹਿ ਸਰਬ ਵਿਡਾਣੀ ॥੩॥

11ਕਰੇ ਕਰਾਏ ਜਾਣੈ ਆਪਿ ॥

12ਨਾਨਕ ਦੇਖੈ ਥਾਪਿ ਉਥਾਪਿ ॥੪॥੧॥

13ੴ ਸਤਿਗੁਰ ਪ੍ਰਸਾਦਿ ॥

14ਰਾਗੁ ਭੈਰਉ ਮਹਲਾ ੧ ਘਰੁ ੨ ॥

15ਗੁਰ ਕੈ ਸਬਦਿ ਤਰੇ ਮੁਨਿ ਕੇਤੇ ਇੰਦ੍ਰਾਦਿਕ ਬ੍ਰਹਮਾਦਿ ਤਰੇ ॥

16ਸਨਕ ਸਨੰਦਨ ਤਪਸੀ ਜਨ ਕੇਤੇ ਗੁਰ ਪਰਸਾਦੀ ਪਾਰਿ ਪਰੇ ॥੧॥

17ਭਵਜਲੁ ਬਿਨੁ ਸਬਦੈ ਕਿਉ ਤਰੀਐ ॥

18ਨਾਮ ਬਿਨਾ ਜਗੁ ਰੋਗਿ ਬਿਆਪਿਆ ਦੁਬਿਧਾ ਡੁਬਿ ਡੁਬਿ ਮਰੀਐ ॥੧॥ ਰਹਾਉ ॥

19ਗੁਰੁ ਦੇਵਾ ਗੁਰੁ ਅਲਖ ਅਭੇਵਾ ਤ੍ਰਿਭਵਣ ਸੋਝੀ ਗੁਰ ਕੀ ਸੇਵਾ ॥

20ਆਪੇ ਦਾਤਿ ਕਰੀ ਗੁਰਿ ਦਾਤੈ ਪਾਇਆ ਅਲਖ ਅਭੇਵਾ ॥੨॥

21ਮਨੁ ਰਾਜਾ ਮਨੁ ਮਨ ਤੇ ਮਾਨਿਆ ਮਨਸਾ ਮਨਹਿ ਸਮਾਈ ॥

22ਮਨੁ ਜੋਗੀ ਮਨੁ ਬਿਨਸਿ ਬਿਓਗੀ ਮਨੁ ਸਮਝੈ ਗੁਣ ਗਾਈ ॥੩॥

23ਗੁਰ ਤੇ ਮਨੁ ਮਾਰਿਆ ਸਬਦੁ ਵੀਚਾਰਿਆ ਤੇ ਵਿਰਲੇ ਸੰਸਾਰਾ ॥

24ਨਾਨਕ ਸਾਹਿਬੁ ਭਰਿਪੁਰਿ ਲੀਣਾ ਸਾਚ ਸਬਦਿ ਨਿਸਤਾਰਾ ॥੪॥੧॥੨॥

25ਭੈਰਉ ਮਹਲਾ ੧ ॥

26ਨੈਨੀ ਦ੍ਰਿਸਟਿ ਨਹੀ ਤਨੁ ਹੀਨਾ ਜਰਿ ਜੀਤਿਆ ਸਿਰਿ ਕਾਲੋ ॥

27ਰੂਪੁ ਰੰਗੁ ਰਹਸੁ ਨਹੀ ਸਾਚਾ ਕਿਉ ਛੋਡੈ ਜਮ ਜਾਲੋ ॥੧॥

28ਪ੍ਰਾਣੀ ਹਰਿ ਜਪਿ ਜਨਮੁ ਗਇਓ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath