ਗੁਰੂ ਗ੍ਰੰਥ ਸਾਹਿਬ 1126 · Raag Bhairao · Guru Nanak Dev Ji
1ਸਾਚ ਸਬਦ ਬਿਨੁ ਕਬਹੁ ਨ ਛੂਟਸਿ ਬਿਰਥਾ ਜਨਮੁ ਭਇਓ ॥੧॥ ਰਹਾਉ ॥
2ਤਨ ਮਹਿ ਕਾਮੁ ਕ੍ਰੋਧੁ ਹਉ ਮਮਤਾ ਕਠਿਨ ਪੀਰ ਅਤਿ ਭਾਰੀ ॥
3ਗੁਰਮੁਖਿ ਰਾਮ ਜਪਹੁ ਰਸੁ ਰਸਨਾ ਇਨ ਬਿਧਿ ਤਰੁ ਤੂ ਤਾਰੀ ॥੨॥
4ਬਹਰੇ ਕਰਨ ਅਕਲਿ ਭਈ ਹੋਛੀ ਸਬਦ ਸਹਜੁ ਨਹੀ ਬੂਝਿਆ ॥
5ਜਨਮੁ ਪਦਾਰਥੁ ਮਨਮੁਖਿ ਹਾਰਿਆ ਬਿਨੁ ਗੁਰ ਅੰਧੁ ਨ ਸੂਝਿਆ ॥੩॥
6ਰਹੈ ਉਦਾਸੁ ਆਸ ਨਿਰਾਸਾ ਸਹਜ ਧਿਆਨਿ ਬੈਰਾਗੀ ॥
7ਪ੍ਰਣਵਤਿ ਨਾਨਕ ਗੁਰਮੁਖਿ ਛੂਟਸਿ ਰਾਮ ਨਾਮਿ ਲਿਵ ਲਾਗੀ ॥੪॥੨॥੩॥
8ਭੈਰਉ ਮਹਲਾ ੧ ॥
9ਭੂੰਡੀ ਚਾਲ ਚਰਣ ਕਰ ਖਿਸਰੇ ਤੁਚਾ ਦੇਹ ਕੁਮਲਾਨੀ ॥
10ਨੇਤ੍ਰੀ ਧੁੰਧਿ ਕਰਨ ਭਏ ਬਹਰੇ ਮਨਮੁਖਿ ਨਾਮੁ ਨ ਜਾਨੀ ॥੧॥
11ਅੰਧੁਲੇ ਕਿਆ ਪਾਇਆ ਜਗਿ ਆਇ ॥
12ਰਾਮੁ ਰਿਦੈ ਨਹੀ ਗੁਰ ਕੀ ਸੇਵਾ ਚਾਲੇ ਮੂਲੁ ਗਵਾਇ ॥੧॥ ਰਹਾਉ ॥
13ਜਿਹਵਾ ਰੰਗਿ ਨਹੀ ਹਰਿ ਰਾਤੀ ਜਬ ਬੋਲੈ ਤਬ ਫੀਕੇ ॥
14ਸੰਤ ਜਨਾ ਕੀ ਨਿੰਦਾ ਵਿਆਪਸਿ ਪਸੂ ਭਏ ਕਦੇ ਹੋਹਿ ਨ ਨੀਕੇ ॥੨॥
15ਅੰਮ੍ਰਿਤ ਕਾ ਰਸੁ ਵਿਰਲੀ ਪਾਇਆ ਸਤਿਗੁਰ ਮੇਲਿ ਮਿਲਾਏ ॥
16ਜਬ ਲਗੁ ਸਬਦ ਭੇਦੁ ਨਹੀ ਆਇਆ ਤਬ ਲਗੁ ਕਾਲੁ ਸੰਤਾਏ ॥੩॥
17ਅਨ ਕੋ ਦਰੁ ਘਰੁ ਕਬਹੂ ਨ ਜਾਨਸਿ ਏਕੋ ਦਰੁ ਸਚਿਆਰਾ ॥
18ਗੁਰ ਪਰਸਾਦਿ ਪਰਮ ਪਦੁ ਪਾਇਆ ਨਾਨਕੁ ਕਹੈ ਵਿਚਾਰਾ ॥੪॥੩॥੪॥
19ਭੈਰਉ ਮਹਲਾ ੧ ॥
20ਸਗਲੀ ਰੈਣਿ ਸੋਵਤ ਗਲਿ ਫਾਹੀ ਦਿਨਸੁ ਜੰਜਾਲਿ ਗਵਾਇਆ ॥
21ਖਿਨੁ ਪਲੁ ਘੜੀ ਨਹੀ ਪ੍ਰਭੁ ਜਾਨਿਆ ਜਿਨਿ ਇਹੁ ਜਗਤੁ ਉਪਾਇਆ ॥੧॥
22ਮਨ ਰੇ ਕਿਉ ਛੂਟਸਿ ਦੁਖੁ ਭਾਰੀ ॥
23ਕਿਆ ਲੇ ਆਵਸਿ ਕਿਆ ਲੇ ਜਾਵਸਿ ਰਾਮ ਜਪਹੁ ਗੁਣਕਾਰੀ ॥੧॥ ਰਹਾਉ ॥
24ਊਂਧਉ ਕਵਲੁ ਮਨਮੁਖ ਮਤਿ ਹੋਛੀ ਮਨਿ ਅੰਧੈ ਸਿਰਿ ਧੰਧਾ ॥
25ਕਾਲੁ ਬਿਕਾਲੁ ਸਦਾ ਸਿਰਿ ਤੇਰੈ ਬਿਨੁ ਨਾਵੈ ਗਲਿ ਫੰਧਾ ॥੨॥
26ਡਗਰੀ ਚਾਲ ਨੇਤ੍ਰ ਫੁਨਿ ਅੰਧੁਲੇ ਸਬਦ ਸੁਰਤਿ ਨਹੀ ਭਾਈ ॥
27ਸਾਸਤ੍ਰ ਬੇਦ ਤ੍ਰੈ ਗੁਣ ਹੈ ਮਾਇਆ ਅੰਧੁਲਉ ਧੰਧੁ ਕਮਾਈ ॥੩॥
28ਖੋਇਓ ਮੂਲੁ ਲਾਭੁ ਕਹ ਪਾਵਸਿ ਦੁਰਮਤਿ ਗਿਆਨ ਵਿਹੂਣੇ ॥
29ਸਬਦੁ ਬੀਚਾਰਿ ਰਾਮ ਰਸੁ ਚਾਖਿਆ ਨਾਨਕ ਸਾਚਿ ਪਤੀਣੇ ॥੪॥੪॥੫॥
30ਭੈਰਉ ਮਹਲਾ ੧ ॥
31ਗੁਰ ਕੈ ਸੰਗਿ ਰਹੈ ਦਿਨੁ ਰਾਤੀ ਰਾਮੁ ਰਸਨਿ ਰੰਗਿ ਰਾਤਾ ॥
32ਅਵਰੁ ਨ ਜਾਣਸਿ ਸਬਦੁ ਪਛਾਣਸਿ ਅੰਤਰਿ ਜਾਣਿ ਪਛਾਤਾ ॥੧॥
33ਸੋ ਜਨੁ ਐਸਾ ਮੈ ਮਨਿ ਭਾਵੈ ॥
34ਆਪੁ ਮਾਰਿ ਅਪਰੰਪਰਿ ਰਾਤਾ ਗੁਰ ਕੀ ਕਾਰ ਕਮਾਵੈ ॥੧॥ ਰਹਾਉ ॥
35ਅੰਤਰਿ ਬਾਹਰਿ ਪੁਰਖੁ ਨਿਰੰਜਨੁ ਆਦਿ ਪੁਰਖੁ ਆਦੇਸੋ ॥
36ਘਟ ਘਟ ਅੰਤਰਿ ਸਰਬ ਨਿਰੰਤਰਿ ਰਵਿ ਰਹਿਆ ਸਚੁ ਵੇਸੋ ॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath