ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1127 · Raag Bhairao · Guru Nanak Dev Ji

1ਸਾਚਿ ਰਤੇ ਸਚੁ ਅੰਮ੍ਰਿਤੁ ਜਿਹਵਾ ਮਿਥਿਆ ਮੈਲੁ ਨ ਰਾਈ ॥

2ਨਿਰਮਲ ਨਾਮੁ ਅੰਮ੍ਰਿਤ ਰਸੁ ਚਾਖਿਆ ਸਬਦਿ ਰਤੇ ਪਤਿ ਪਾਈ ॥੩॥

3ਗੁਣੀ ਗੁਣੀ ਮਿਲਿ ਲਾਹਾ ਪਾਵਸਿ ਗੁਰਮੁਖਿ ਨਾਮਿ ਵਡਾਈ ॥

4ਸਗਲੇ ਦੂਖ ਮਿਟਹਿ ਗੁਰ ਸੇਵਾ ਨਾਨਕ ਨਾਮੁ ਸਖਾਈ ॥੪॥੫॥੬॥

5ਭੈਰਉ ਮਹਲਾ ੧ ॥

6ਹਿਰਦੈ ਨਾਮੁ ਸਰਬ ਧਨੁ ਧਾਰਣੁ ਗੁਰ ਪਰਸਾਦੀ ਪਾਈਐ ॥

7ਅਮਰ ਪਦਾਰਥ ਤੇ ਕਿਰਤਾਰਥ ਸਹਜ ਧਿਆਨਿ ਲਿਵ ਲਾਈਐ ॥੧॥

8ਮਨ ਰੇ ਰਾਮ ਭਗਤਿ ਚਿਤੁ ਲਾਈਐ ॥

9ਗੁਰਮੁਖਿ ਰਾਮ ਨਾਮੁ ਜਪਿ ਹਿਰਦੈ ਸਹਜ ਸੇਤੀ ਘਰਿ ਜਾਈਐ ॥੧॥ ਰਹਾਉ ॥

10ਭਰਮੁ ਭੇਦੁ ਭਉ ਕਬਹੁ ਨ ਛੂਟਸਿ ਆਵਤ ਜਾਤ ਨ ਜਾਨੀ ॥

11ਬਿਨੁ ਹਰਿ ਨਾਮ ਕੋ ਮੁਕਤਿ ਨ ਪਾਵਸਿ ਡੂਬਿ ਮੁਏ ਬਿਨੁ ਪਾਨੀ ॥੨॥

12ਧੰਧਾ ਕਰਤ ਸਗਲੀ ਪਤਿ ਖੋਵਸਿ ਭਰਮੁ ਨ ਮਿਟਸਿ ਗਵਾਰਾ ॥

13ਬਿਨੁ ਗੁਰ ਸਬਦ ਮੁਕਤਿ ਨਹੀ ਕਬ ਹੀ ਅੰਧੁਲੇ ਧੰਧੁ ਪਸਾਰਾ ॥੩॥

14ਅਕੁਲ ਨਿਰੰਜਨ ਸਿਉ ਮਨੁ ਮਾਨਿਆ ਮਨ ਹੀ ਤੇ ਮਨੁ ਮੂਆ ॥

15ਅੰਤਰਿ ਬਾਹਰਿ ਏਕੋ ਜਾਨਿਆ ਨਾਨਕ ਅਵਰੁ ਨ ਦੂਆ ॥੪॥੬॥੭॥

16ਭੈਰਉ ਮਹਲਾ ੧ ॥

17ਜਗਨ ਹੋਮ ਪੁੰਨ ਤਪ ਪੂਜਾ ਦੇਹ ਦੁਖੀ ਨਿਤ ਦੂਖ ਸਹੈ ॥

18ਰਾਮ ਨਾਮ ਬਿਨੁ ਮੁਕਤਿ ਨ ਪਾਵਸਿ ਮੁਕਤਿ ਨਾਮਿ ਗੁਰਮੁਖਿ ਲਹੈ ॥੧॥

19ਰਾਮ ਨਾਮ ਬਿਨੁ ਬਿਰਥੇ ਜਗਿ ਜਨਮਾ ॥

20ਬਿਖੁ ਖਾਵੈ ਬਿਖੁ ਬੋਲੀ ਬੋਲੈ ਬਿਨੁ ਨਾਵੈ ਨਿਹਫਲੁ ਮਰਿ ਭ੍ਰਮਨਾ ॥੧॥ ਰਹਾਉ ॥

21ਪੁਸਤਕ ਪਾਠ ਬਿਆਕਰਣ ਵਖਾਣੈ ਸੰਧਿਆ ਕਰਮ ਤਿਕਾਲ ਕਰੈ ॥

22ਬਿਨੁ ਗੁਰ ਸਬਦ ਮੁਕਤਿ ਕਹਾ ਪ੍ਰਾਣੀ ਰਾਮ ਨਾਮ ਬਿਨੁ ਉਰਝਿ ਮਰੈ ॥੨॥

23ਡੰਡ ਕਮੰਡਲ ਸਿਖਾ ਸੂਤੁ ਧੋਤੀ ਤੀਰਥਿ ਗਵਨੁ ਅਤਿ ਭ੍ਰਮਨੁ ਕਰੈ ॥

24ਰਾਮ ਨਾਮ ਬਿਨੁ ਸਾਂਤਿ ਨ ਆਵੈ ਜਪਿ ਹਰਿ ਹਰਿ ਨਾਮੁ ਸੁ ਪਾਰਿ ਪਰੈ ॥੩॥

25ਜਟਾ ਮੁਕਟੁ ਤਨਿ ਭਸਮ ਲਗਾਈ ਬਸਤ੍ਰ ਛੋਡਿ ਤਨਿ ਨਗਨੁ ਭਇਆ ॥

26ਰਾਮ ਨਾਮ ਬਿਨੁ ਤ੍ਰਿਪਤਿ ਨ ਆਵੈ ਕਿਰਤ ਕੈ ਬਾਂਧੈ ਭੇਖੁ ਭਇਆ ॥੪॥

27ਜੇਤੇ ਜੀਅ ਜੰਤ ਜਲਿ ਥਲਿ ਮਹੀਅਲਿ ਜਤ੍ਰ ਕਤ੍ਰ ਤੂ ਸਰਬ ਜੀਆ ॥

28ਗੁਰ ਪਰਸਾਦਿ ਰਾਖਿ ਲੇ ਜਨ ਕਉ ਹਰਿ ਰਸੁ ਨਾਨਕ ਝੋਲਿ ਪੀਆ ॥੫॥੭॥੮॥

29ਰਾਗੁ ਭੈਰਉ ਮਹਲਾ ੩ ਚਉਪਦੇ ਘਰੁ ੧

30ੴ ਸਤਿਗੁਰ ਪ੍ਰਸਾਦਿ ॥

31ਜਾਤਿ ਕਾ ਗਰਬੁ ਨ ਕਰੀਅਹੁ ਕੋਈ ॥

32ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਹੋਈ ॥੧॥

33ਜਾਤਿ ਕਾ ਗਰਬੁ ਨ ਕਰਿ ਮੂਰਖ ਗਵਾਰਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath