ਗੁਰੂ ਗ੍ਰੰਥ ਸਾਹਿਬ 1128 · Raag Bhairao · Guru Amar Daas Ji
1ਇਸੁ ਗਰਬ ਤੇ ਚਲਹਿ ਬਹੁਤੁ ਵਿਕਾਰਾ ॥੧॥ ਰਹਾਉ ॥
2ਚਾਰੇ ਵਰਨ ਆਖੈ ਸਭੁ ਕੋਈ ॥
3ਬ੍ਰਹਮੁ ਬਿੰਦ ਤੇ ਸਭ ਓਪਤਿ ਹੋਈ ॥੨॥
4ਮਾਟੀ ਏਕ ਸਗਲ ਸੰਸਾਰਾ ॥
5ਬਹੁ ਬਿਧਿ ਭਾਂਡੇ ਘੜੈ ਕੁਮੑਾਰਾ ॥੩॥
6ਪੰਚ ਤਤੁ ਮਿਲਿ ਦੇਹੀ ਕਾ ਆਕਾਰਾ ॥
7ਘਟਿ ਵਧਿ ਕੋ ਕਰੈ ਬੀਚਾਰਾ ॥੪॥
8ਕਹਤੁ ਨਾਨਕ ਇਹੁ ਜੀਉ ਕਰਮ ਬੰਧੁ ਹੋਈ ॥
9ਬਿਨੁ ਸਤਿਗੁਰ ਭੇਟੇ ਮੁਕਤਿ ਨ ਹੋਈ ॥੫॥੧॥
10ਭੈਰਉ ਮਹਲਾ ੩ ॥
11ਜੋਗੀ ਗ੍ਰਿਹੀ ਪੰਡਿਤ ਭੇਖਧਾਰੀ ॥
12ਏ ਸੂਤੇ ਅਪਣੈ ਅਹੰਕਾਰੀ ॥੧॥
13ਮਾਇਆ ਮਦਿ ਮਾਤਾ ਰਹਿਆ ਸੋਇ ॥
14ਜਾਗਤੁ ਰਹੈ ਨ ਮੂਸੈ ਕੋਇ ॥੧॥ ਰਹਾਉ ॥
15ਸੋ ਜਾਗੈ ਜਿਸੁ ਸਤਿਗੁਰੁ ਮਿਲੈ ॥
16ਪੰਚ ਦੂਤ ਓਹੁ ਵਸਗਤਿ ਕਰੈ ॥੨॥
17ਸੋ ਜਾਗੈ ਜੋ ਤਤੁ ਬੀਚਾਰੈ ॥
18ਆਪਿ ਮਰੈ ਅਵਰਾ ਨਹ ਮਾਰੈ ॥੩॥
19ਸੋ ਜਾਗੈ ਜੋ ਏਕੋ ਜਾਣੈ ॥
20ਪਰਕਿਰਤਿ ਛੋਡੈ ਤਤੁ ਪਛਾਣੈ ॥੪॥
21ਚਹੁ ਵਰਨਾ ਵਿਚਿ ਜਾਗੈ ਕੋਇ ॥
22ਜਮੈ ਕਾਲੈ ਤੇ ਛੂਟੈ ਸੋਇ ॥੫॥
23ਕਹਤ ਨਾਨਕ ਜਨੁ ਜਾਗੈ ਸੋਇ ॥
24ਗਿਆਨ ਅੰਜਨੁ ਜਾ ਕੀ ਨੇਤ੍ਰੀ ਹੋਇ ॥੬॥੨॥
25ਭੈਰਉ ਮਹਲਾ ੩ ॥
26ਜਾ ਕਉ ਰਾਖੈ ਅਪਣੀ ਸਰਣਾਈ ॥
27ਸਾਚੇ ਲਾਗੈ ਸਾਚਾ ਫਲੁ ਪਾਈ ॥੧॥
28ਰੇ ਜਨ ਕੈ ਸਿਉ ਕਰਹੁ ਪੁਕਾਰਾ ॥
29ਹੁਕਮੇ ਹੋਆ ਹੁਕਮੇ ਵਰਤਾਰਾ ॥੧॥ ਰਹਾਉ ॥
30ਏਹੁ ਆਕਾਰੁ ਤੇਰਾ ਹੈ ਧਾਰਾ ॥
31ਖਿਨ ਮਹਿ ਬਿਨਸੈ ਕਰਤ ਨ ਲਾਗੈ ਬਾਰਾ ॥੨॥
32ਕਰਿ ਪ੍ਰਸਾਦੁ ਇਕੁ ਖੇਲੁ ਦਿਖਾਇਆ ॥
33ਗੁਰ ਕਿਰਪਾ ਤੇ ਪਰਮ ਪਦੁ ਪਾਇਆ ॥੩॥
34ਕਹਤ ਨਾਨਕੁ ਮਾਰਿ ਜੀਵਾਲੇ ਸੋਇ ॥
35ਐਸਾ ਬੂਝਹੁ ਭਰਮਿ ਨ ਭੂਲਹੁ ਕੋਇ ॥੪॥੩॥
36ਭੈਰਉ ਮਹਲਾ ੩ ॥
37ਮੈ ਕਾਮਣਿ ਮੇਰਾ ਕੰਤੁ ਕਰਤਾਰੁ ॥
38ਜੇਹਾ ਕਰਾਏ ਤੇਹਾ ਕਰੀ ਸੀਗਾਰੁ ॥੧॥
39ਜਾਂ ਤਿਸੁ ਭਾਵੈ ਤਾਂ ਕਰੇ ਭੋਗੁ ॥
40ਤਨੁ ਮਨੁ ਸਾਚੇ ਸਾਹਿਬ ਜੋਗੁ ॥੧॥ ਰਹਾਉ ॥
41ਉਸਤਤਿ ਨਿੰਦਾ ਕਰੇ ਕਿਆ ਕੋਈ ॥
42ਜਾਂ ਆਪੇ ਵਰਤੈ ਏਕੋ ਸੋਈ ॥੨॥
43ਗੁਰ ਪਰਸਾਦੀ ਪਿਰਮ ਕਸਾਈ ॥
44ਮਿਲਉਗੀ ਦਇਆਲ ਪੰਚ ਸਬਦ ਵਜਾਈ ॥੩॥
45ਭਨਤਿ ਨਾਨਕੁ ਕਰੇ ਕਿਆ ਕੋਇ ॥
46ਜਿਸ ਨੋ ਆਪਿ ਮਿਲਾਵੈ ਸੋਇ ॥੪॥੪॥
47ਭੈਰਉ ਮਹਲਾ ੩ ॥
48ਸੋ ਮੁਨਿ ਜਿ ਮਨ ਕੀ ਦੁਬਿਧਾ ਮਾਰੇ ॥
49ਦੁਬਿਧਾ ਮਾਰਿ ਬ੍ਰਹਮੁ ਬੀਚਾਰੇ ॥੧॥
50ਇਸੁ ਮਨ ਕਉ ਕੋਈ ਖੋਜਹੁ ਭਾਈ ॥
51ਮਨੁ ਖੋਜਤ ਨਾਮੁ ਨਉ ਨਿਧਿ ਪਾਈ ॥੧॥ ਰਹਾਉ ॥
52ਮੂਲੁ ਮੋਹੁ ਕਰਿ ਕਰਤੈ ਜਗਤੁ ਉਪਾਇਆ ॥
53ਮਮਤਾ ਲਾਇ ਭਰਮਿ ਭੋੁਲਾਇਆ ॥੨॥
54ਇਸੁ ਮਨ ਤੇ ਸਭ ਪਿੰਡ ਪਰਾਣਾ ॥
55ਮਨ ਕੈ ਵੀਚਾਰਿ ਹੁਕਮੁ ਬੁਝਿ ਸਮਾਣਾ ॥੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath