ਗੁਰੂ ਗ੍ਰੰਥ ਸਾਹਿਬ 1130 · Raag Bhairao · Guru Amar Daas Ji
1ਗਿਆਨ ਅੰਜਨੁ ਸਤਿਗੁਰ ਤੇ ਹੋਇ ॥
2ਰਾਮ ਨਾਮੁ ਰਵਿ ਰਹਿਆ ਤਿਹੁ ਲੋਇ ॥੩॥
3ਕਲਿਜੁਗ ਮਹਿ ਹਰਿ ਜੀਉ ਏਕੁ ਹੋਰ ਰੁਤਿ ਨ ਕਾਈ ॥
4ਨਾਨਕ ਗੁਰਮੁਖਿ ਹਿਰਦੈ ਰਾਮ ਨਾਮੁ ਲੇਹੁ ਜਮਾਈ ॥੪॥੧੦॥
5ਭੈਰਉ ਮਹਲਾ ੩ ਘਰੁ ੨
6ੴ ਸਤਿਗੁਰ ਪ੍ਰਸਾਦਿ ॥
7ਦੁਬਿਧਾ ਮਨਮੁਖ ਰੋਗਿ ਵਿਆਪੇ ਤ੍ਰਿਸਨਾ ਜਲਹਿ ਅਧਿਕਾਈ ॥
8ਮਰਿ ਮਰਿ ਜੰਮਹਿ ਠਉਰ ਨ ਪਾਵਹਿ ਬਿਰਥਾ ਜਨਮੁ ਗਵਾਈ ॥੧॥
9ਮੇਰੇ ਪ੍ਰੀਤਮ ਕਰਿ ਕਿਰਪਾ ਦੇਹੁ ਬੁਝਾਈ ॥
10ਹਉਮੈ ਰੋਗੀ ਜਗਤੁ ਉਪਾਇਆ ਬਿਨੁ ਸਬਦੈ ਰੋਗੁ ਨ ਜਾਈ ॥੧॥ ਰਹਾਉ ॥
11ਸਿੰਮ੍ਰਿਤਿ ਸਾਸਤ੍ਰ ਪੜਹਿ ਮੁਨਿ ਕੇਤੇ ਬਿਨੁ ਸਬਦੈ ਸੁਰਤਿ ਨ ਪਾਈ ॥
12ਤ੍ਰੈ ਗੁਣ ਸਭੇ ਰੋਗਿ ਵਿਆਪੇ ਮਮਤਾ ਸੁਰਤਿ ਗਵਾਈ ॥੨॥
13ਇਕਿ ਆਪੇ ਕਾਢਿ ਲਏ ਪ੍ਰਭਿ ਆਪੇ ਗੁਰ ਸੇਵਾ ਪ੍ਰਭਿ ਲਾਏ ॥
14ਹਰਿ ਕਾ ਨਾਮੁ ਨਿਧਾਨੋ ਪਾਇਆ ਸੁਖੁ ਵਸਿਆ ਮਨਿ ਆਇ ॥੩॥
15ਚਉਥੀ ਪਦਵੀ ਗੁਰਮੁਖਿ ਵਰਤਹਿ ਤਿਨ ਨਿਜ ਘਰਿ ਵਾਸਾ ਪਾਇਆ ॥
16ਪੂਰੈ ਸਤਿਗੁਰਿ ਕਿਰਪਾ ਕੀਨੀ ਵਿਚਹੁ ਆਪੁ ਗਵਾਇਆ ॥੪॥
17ਏਕਸੁ ਕੀ ਸਿਰਿ ਕਾਰ ਏਕ ਜਿਨਿ ਬ੍ਰਹਮਾ ਬਿਸਨੁ ਰੁਦ੍ਰੁ ਉਪਾਇਆ ॥
18ਨਾਨਕ ਨਿਹਚਲੁ ਸਾਚਾ ਏਕੋ ਨਾ ਓਹੁ ਮਰੈ ਨ ਜਾਇਆ ॥੫॥੧॥੧੧॥
19ਭੈਰਉ ਮਹਲਾ ੩ ॥
20ਮਨਮੁਖਿ ਦੁਬਿਧਾ ਸਦਾ ਹੈ ਰੋਗੀ ਰੋਗੀ ਸਗਲ ਸੰਸਾਰਾ ॥
21ਗੁਰਮੁਖਿ ਬੂਝਹਿ ਰੋਗੁ ਗਵਾਵਹਿ ਗੁਰ ਸਬਦੀ ਵੀਚਾਰਾ ॥੧॥
22ਹਰਿ ਜੀਉ ਸਤਸੰਗਤਿ ਮੇਲਾਇ ॥
23ਨਾਨਕ ਤਿਸ ਨੋ ਦੇਇ ਵਡਿਆਈ ਜੋ ਰਾਮ ਨਾਮਿ ਚਿਤੁ ਲਾਇ ॥੧॥ ਰਹਾਉ ॥
24ਮਮਤਾ ਕਾਲਿ ਸਭਿ ਰੋਗਿ ਵਿਆਪੇ ਤਿਨ ਜਮ ਕੀ ਹੈ ਸਿਰਿ ਕਾਰਾ ॥
25ਗੁਰਮੁਖਿ ਪ੍ਰਾਣੀ ਜਮੁ ਨੇੜਿ ਨ ਆਵੈ ਜਿਨ ਹਰਿ ਰਾਖਿਆ ਉਰਿ ਧਾਰਾ ॥੨॥
26ਜਿਨ ਹਰਿ ਕਾ ਨਾਮੁ ਨ ਗੁਰਮੁਖਿ ਜਾਤਾ ਸੇ ਜਗ ਮਹਿ ਕਾਹੇ ਆਇਆ ॥
27ਗੁਰ ਕੀ ਸੇਵਾ ਕਦੇ ਨ ਕੀਨੀ ਬਿਰਥਾ ਜਨਮੁ ਗਵਾਇਆ ॥੩॥
28ਨਾਨਕ ਸੇ ਪੂਰੇ ਵਡਭਾਗੀ ਸਤਿਗੁਰ ਸੇਵਾ ਲਾਏ ॥
29ਜੋ ਇਛਹਿ ਸੋਈ ਫਲੁ ਪਾਵਹਿ ਗੁਰਬਾਣੀ ਸੁਖੁ ਪਾਏ ॥੪॥੨॥੧੨॥
30ਭੈਰਉ ਮਹਲਾ ੩ ॥
31ਦੁਖ ਵਿਚਿ ਜੰਮੈ ਦੁਖਿ ਮਰੈ ਦੁਖ ਵਿਚਿ ਕਾਰ ਕਮਾਇ ॥
32ਗਰਭ ਜੋਨੀ ਵਿਚਿ ਕਦੇ ਨ ਨਿਕਲੈ ਬਿਸਟਾ ਮਾਹਿ ਸਮਾਇ ॥੧॥
33ਧ੍ਰਿਗੁ ਧ੍ਰਿਗੁ ਮਨਮੁਖਿ ਜਨਮੁ ਗਵਾਇਆ ॥
34ਪੂਰੇ ਗੁਰ ਕੀ ਸੇਵ ਨ ਕੀਨੀ ਹਰਿ ਕਾ ਨਾਮੁ ਨ ਭਾਇਆ ॥੧॥ ਰਹਾਉ ॥
35ਗੁਰ ਕਾ ਸਬਦੁ ਸਭਿ ਰੋਗ ਗਵਾਏ ਜਿਸ ਨੋ ਹਰਿ ਜੀਉ ਲਾਏ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath