ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1131 · Raag Bhairao · Guru Amar Daas Ji

1ਨਾਮੇ ਨਾਮਿ ਮਿਲੈ ਵਡਿਆਈ ਜਿਸ ਨੋ ਮੰਨਿ ਵਸਾਏ ॥੨॥

2ਸਤਿਗੁਰੁ ਭੇਟੈ ਤਾ ਫਲੁ ਪਾਏ ਸਚੁ ਕਰਣੀ ਸੁਖ ਸਾਰੁ ॥

3ਸੇ ਜਨ ਨਿਰਮਲ ਜੋ ਹਰਿ ਲਾਗੇ ਹਰਿ ਨਾਮੇ ਧਰਹਿ ਪਿਆਰੁ ॥੩॥

4ਤਿਨ ਕੀ ਰੇਣੁ ਮਿਲੈ ਤਾਂ ਮਸਤਕਿ ਲਾਈ ਜਿਨ ਸਤਿਗੁਰੁ ਪੂਰਾ ਧਿਆਇਆ ॥

5ਨਾਨਕ ਤਿਨ ਕੀ ਰੇਣੁ ਪੂਰੈ ਭਾਗਿ ਪਾਈਐ ਜਿਨੀ ਰਾਮ ਨਾਮਿ ਚਿਤੁ ਲਾਇਆ ॥੪॥੩॥੧੩॥

6ਭੈਰਉ ਮਹਲਾ ੩ ॥

7ਸਬਦੁ ਬੀਚਾਰੇ ਸੋ ਜਨੁ ਸਾਚਾ ਜਿਨ ਕੈ ਹਿਰਦੈ ਸਾਚਾ ਸੋਈ ॥

8ਸਾਚੀ ਭਗਤਿ ਕਰਹਿ ਦਿਨੁ ਰਾਤੀ ਤਾਂ ਤਨਿ ਦੂਖੁ ਨ ਹੋਈ ॥੧॥

9ਭਗਤੁ ਭਗਤੁ ਕਹੈ ਸਭੁ ਕੋਈ ॥

10ਬਿਨੁ ਸਤਿਗੁਰ ਸੇਵੇ ਭਗਤਿ ਨ ਪਾਈਐ ਪੂਰੈ ਭਾਗਿ ਮਿਲੈ ਪ੍ਰਭੁ ਸੋਈ ॥੧॥ ਰਹਾਉ ॥

11ਮਨਮੁਖ ਮੂਲੁ ਗਵਾਵਹਿ ਲਾਭੁ ਮਾਗਹਿ ਲਾਹਾ ਲਾਭੁ ਕਿਦੂ ਹੋਈ ॥

12ਜਮਕਾਲੁ ਸਦਾ ਹੈ ਸਿਰ ਊਪਰਿ ਦੂਜੈ ਭਾਇ ਪਤਿ ਖੋਈ ॥੨॥

13ਬਹਲੇ ਭੇਖ ਭਵਹਿ ਦਿਨੁ ਰਾਤੀ ਹਉਮੈ ਰੋਗੁ ਨ ਜਾਈ ॥

14ਪੜਿ ਪੜਿ ਲੂਝਹਿ ਬਾਦੁ ਵਖਾਣਹਿ ਮਿਲਿ ਮਾਇਆ ਸੁਰਤਿ ਗਵਾਈ ॥੩॥

15ਸਤਿਗੁਰੁ ਸੇਵਹਿ ਪਰਮ ਗਤਿ ਪਾਵਹਿ ਨਾਮਿ ਮਿਲੈ ਵਡਿਆਈ ॥

16ਨਾਨਕ ਨਾਮੁ ਜਿਨਾ ਮਨਿ ਵਸਿਆ ਦਰਿ ਸਾਚੈ ਪਤਿ ਪਾਈ ॥੪॥੪॥੧੪॥

17ਭੈਰਉ ਮਹਲਾ ੩ ॥

18ਮਨਮੁਖ ਆਸਾ ਨਹੀ ਉਤਰੈ ਦੂਜੈ ਭਾਇ ਖੁਆਏ ॥

19ਉਦਰੁ ਨੈ ਸਾਣੁ ਨ ਭਰੀਐ ਕਬਹੂ ਤ੍ਰਿਸਨਾ ਅਗਨਿ ਪਚਾਏ ॥੧॥

20ਸਦਾ ਅਨੰਦੁ ਰਾਮ ਰਸਿ ਰਾਤੇ ॥

21ਹਿਰਦੈ ਨਾਮੁ ਦੁਬਿਧਾ ਮਨਿ ਭਾਗੀ ਹਰਿ ਹਰਿ ਅੰਮ੍ਰਿਤੁ ਪੀ ਤ੍ਰਿਪਤਾਤੇ ॥੧॥ ਰਹਾਉ ॥

22ਆਪੇ ਪਾਰਬ੍ਰਹਮੁ ਸ੍ਰਿਸਟਿ ਜਿਨਿ ਸਾਜੀ ਸਿਰਿ ਸਿਰਿ ਧੰਧੈ ਲਾਏ ॥

23ਮਾਇਆ ਮੋਹੁ ਕੀਆ ਜਿਨਿ ਆਪੇ ਆਪੇ ਦੂਜੈ ਲਾਏ ॥੨॥

24ਤਿਸ ਨੋ ਕਿਹੁ ਕਹੀਐ ਜੇ ਦੂਜਾ ਹੋਵੈ ਸਭਿ ਤੁਧੈ ਮਾਹਿ ਸਮਾਏ ॥

25ਗੁਰਮੁਖਿ ਗਿਆਨੁ ਤਤੁ ਬੀਚਾਰਾ ਜੋਤੀ ਜੋਤਿ ਮਿਲਾਏ ॥੩॥

26ਸੋ ਪ੍ਰਭੁ ਸਾਚਾ ਸਦ ਹੀ ਸਾਚਾ ਸਾਚਾ ਸਭੁ ਆਕਾਰਾ ॥

27ਨਾਨਕ ਸਤਿਗੁਰਿ ਸੋਝੀ ਪਾਈ ਸਚਿ ਨਾਮਿ ਨਿਸਤਾਰਾ ॥੪॥੫॥੧੫॥

28ਭੈਰਉ ਮਹਲਾ ੩ ॥

29ਕਲਿ ਮਹਿ ਪ੍ਰੇਤ ਜਿਨੑੀ ਰਾਮੁ ਨ ਪਛਾਤਾ ਸਤਜੁਗਿ ਪਰਮ ਹੰਸ ਬੀਚਾਰੀ ॥

30ਦੁਆਪੁਰਿ ਤ੍ਰੇਤੈ ਮਾਣਸ ਵਰਤਹਿ ਵਿਰਲੈ ਹਉਮੈ ਮਾਰੀ ॥੧॥

31ਕਲਿ ਮਹਿ ਰਾਮ ਨਾਮਿ ਵਡਿਆਈ ॥

32ਜੁਗਿ ਜੁਗਿ ਗੁਰਮੁਖਿ ਏਕੋ ਜਾਤਾ ਵਿਣੁ ਨਾਵੈ ਮੁਕਤਿ ਨ ਪਾਈ ॥੧॥ ਰਹਾਉ ॥

33ਹਿਰਦੈ ਨਾਮੁ ਲਖੈ ਜਨੁ ਸਾਚਾ ਗੁਰਮੁਖਿ ਮੰਨਿ ਵਸਾਈ ॥

34ਆਪਿ ਤਰੇ ਸਗਲੇ ਕੁਲ ਤਾਰੇ ਜਿਨੀ ਰਾਮ ਨਾਮਿ ਲਿਵ ਲਾਈ ॥੨॥

35ਮੇਰਾ ਪ੍ਰਭੁ ਹੈ ਗੁਣ ਕਾ ਦਾਤਾ ਅਵਗਣ ਸਬਦਿ ਜਲਾਏ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath