ਗੁਰੂ ਗ੍ਰੰਥ ਸਾਹਿਬ 1132 · Raag Bhairao · Guru Amar Daas Ji
1ਜਿਨ ਮਨਿ ਵਸਿਆ ਸੇ ਜਨ ਸੋਹੇ ਹਿਰਦੈ ਨਾਮੁ ਵਸਾਏ ॥੩॥
2ਘਰੁ ਦਰੁ ਮਹਲੁ ਸਤਿਗੁਰੂ ਦਿਖਾਇਆ ਰੰਗ ਸਿਉ ਰਲੀਆ ਮਾਣੈ ॥
3ਜੋ ਕਿਛੁ ਕਹੈ ਸੁ ਭਲਾ ਕਰਿ ਮਾਨੈ ਨਾਨਕ ਨਾਮੁ ਵਖਾਣੈ ॥੪॥੬॥੧੬॥
4ਭੈਰਉ ਮਹਲਾ ੩ ॥
5ਮਨਸਾ ਮਨਹਿ ਸਮਾਇ ਲੈ ਗੁਰ ਸਬਦੀ ਵੀਚਾਰ ॥
6ਗੁਰ ਪੂਰੇ ਤੇ ਸੋਝੀ ਪਵੈ ਫਿਰਿ ਮਰੈ ਨ ਵਾਰੋ ਵਾਰ ॥੧॥
7ਮਨ ਮੇਰੇ ਰਾਮ ਨਾਮੁ ਆਧਾਰੁ ॥
8ਗੁਰ ਪਰਸਾਦਿ ਪਰਮ ਪਦੁ ਪਾਇਆ ਸਭ ਇਛ ਪੁਜਾਵਣਹਾਰੁ ॥੧॥ ਰਹਾਉ ॥
9ਸਭ ਮਹਿ ਏਕੋ ਰਵਿ ਰਹਿਆ ਗੁਰ ਬਿਨੁ ਬੂਝ ਨ ਪਾਇ ॥
10ਗੁਰਮੁਖਿ ਪ੍ਰਗਟੁ ਹੋਆ ਮੇਰਾ ਹਰਿ ਪ੍ਰਭੁ ਅਨਦਿਨੁ ਹਰਿ ਗੁਣ ਗਾਇ ॥੨॥
11ਸੁਖਦਾਤਾ ਹਰਿ ਏਕੁ ਹੈ ਹੋਰ ਥੈ ਸੁਖੁ ਨ ਪਾਹਿ ॥
12ਸਤਿਗੁਰੁ ਜਿਨੀ ਨ ਸੇਵਿਆ ਦਾਤਾ ਸੇ ਅੰਤਿ ਗਏ ਪਛੁਤਾਹਿ ॥੩॥
13ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਫਿਰਿ ਦੁਖੁ ਨ ਲਾਗੈ ਧਾਇ ॥
14ਨਾਨਕ ਹਰਿ ਭਗਤਿ ਪਰਾਪਤਿ ਹੋਈ ਜੋਤੀ ਜੋਤਿ ਸਮਾਇ ॥੪॥੭॥੧੭॥
15ਭੈਰਉ ਮਹਲਾ ੩ ॥
16ਬਾਝੁ ਗੁਰੂ ਜਗਤੁ ਬਉਰਾਨਾ ਭੂਲਾ ਚੋਟਾ ਖਾਈ ॥
17ਮਰਿ ਮਰਿ ਜੰਮੈ ਸਦਾ ਦੁਖੁ ਪਾਏ ਦਰ ਕੀ ਖਬਰਿ ਨ ਪਾਈ ॥੧॥
18ਮੇਰੇ ਮਨ ਸਦਾ ਰਹਹੁ ਸਤਿਗੁਰ ਕੀ ਸਰਣਾ ॥
19ਹਿਰਦੈ ਹਰਿ ਨਾਮੁ ਮੀਠਾ ਸਦ ਲਾਗਾ ਗੁਰ ਸਬਦੇ ਭਵਜਲੁ ਤਰਣਾ ॥੧॥ ਰਹਾਉ ॥
20ਭੇਖ ਕਰੈ ਬਹੁਤੁ ਚਿਤੁ ਡੋਲੈ ਅੰਤਰਿ ਕਾਮੁ ਕ੍ਰੋਧੁ ਅਹੰਕਾਰੁ ॥
21ਅੰਤਰਿ ਤਿਸਾ ਭੂਖ ਅਤਿ ਬਹੁਤੀ ਭਉਕਤ ਫਿਰੈ ਦਰ ਬਾਰੁ ॥੨॥
22ਗੁਰ ਕੈ ਸਬਦਿ ਮਰਹਿ ਫਿਰਿ ਜੀਵਹਿ ਤਿਨ ਕਉ ਮੁਕਤਿ ਦੁਆਰਿ ॥
23ਅੰਤਰਿ ਸਾਂਤਿ ਸਦਾ ਸੁਖੁ ਹੋਵੈ ਹਰਿ ਰਾਖਿਆ ਉਰ ਧਾਰਿ ॥੩॥
24ਜਿਉ ਤਿਸੁ ਭਾਵੈ ਤਿਵੈ ਚਲਾਵੈ ਕਰਣਾ ਕਿਛੂ ਨ ਜਾਈ ॥
25ਨਾਨਕ ਗੁਰਮੁਖਿ ਸਬਦੁ ਸਮੑਾਲੇ ਰਾਮ ਨਾਮਿ ਵਡਿਆਈ ॥੪॥੮॥੧੮॥
26ਭੈਰਉ ਮਹਲਾ ੩ ॥
27ਹਉਮੈ ਮਾਇਆ ਮੋਹਿ ਖੁਆਇਆ ਦੁਖੁ ਖਟੇ ਦੁਖ ਖਾਇ ॥
28ਅੰਤਰਿ ਲੋਭ ਹਲਕੁ ਦੁਖੁ ਭਾਰੀ ਬਿਨੁ ਬਿਬੇਕ ਭਰਮਾਇ ॥੧॥
29ਮਨਮੁਖਿ ਧ੍ਰਿਗੁ ਜੀਵਣੁ ਸੈਸਾਰਿ ॥
30ਰਾਮ ਨਾਮੁ ਸੁਪਨੈ ਨਹੀ ਚੇਤਿਆ ਹਰਿ ਸਿਉ ਕਦੇ ਨ ਲਾਗੈ ਪਿਆਰੁ ॥੧॥ ਰਹਾਉ ॥
31ਪਸੂਆ ਕਰਮ ਕਰੈ ਨਹੀ ਬੂਝੈ ਕੂੜੁ ਕਮਾਵੈ ਕੂੜੋ ਹੋਇ ॥
32ਸਤਿਗੁਰੁ ਮਿਲੈ ਤ ਉਲਟੀ ਹੋਵੈ ਖੋਜਿ ਲਹੈ ਜਨੁ ਕੋਇ ॥੨॥
33ਹਰਿ ਹਰਿ ਨਾਮੁ ਰਿਦੈ ਸਦ ਵਸਿਆ ਪਾਇਆ ਗੁਣੀ ਨਿਧਾਨੁ ॥
34ਗੁਰ ਪਰਸਾਦੀ ਪੂਰਾ ਪਾਇਆ ਚੂਕਾ ਮਨ ਅਭਿਮਾਨੁ ॥੩॥
35ਆਪੇ ਕਰਤਾ ਕਰੇ ਕਰਾਏ ਆਪੇ ਮਾਰਗਿ ਪਾਏ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath