ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1133 · Raag Bhairao · Guru Amar Daas Ji

1ਆਪੇ ਗੁਰਮੁਖਿ ਦੇ ਵਡਿਆਈ ਨਾਨਕ ਨਾਮਿ ਸਮਾਏ ॥੪॥੯॥੧੯॥

2ਭੈਰਉ ਮਹਲਾ ੩ ॥

3ਮੇਰੀ ਪਟੀਆ ਲਿਖਹੁ ਹਰਿ ਗੋਵਿੰਦ ਗੋਪਾਲਾ ॥

4ਦੂਜੈ ਭਾਇ ਫਾਥੇ ਜਮ ਜਾਲਾ ॥

5ਸਤਿਗੁਰੁ ਕਰੇ ਮੇਰੀ ਪ੍ਰਤਿਪਾਲਾ ॥

6ਹਰਿ ਸੁਖਦਾਤਾ ਮੇਰੈ ਨਾਲਾ ॥੧॥

7ਗੁਰ ਉਪਦੇਸਿ ਪ੍ਰਹਿਲਾਦੁ ਹਰਿ ਉਚਰੈ ॥

8ਸਾਸਨਾ ਤੇ ਬਾਲਕੁ ਗਮੁ ਨ ਕਰੈ ॥੧॥ ਰਹਾਉ ॥

9ਮਾਤਾ ਉਪਦੇਸੈ ਪ੍ਰਹਿਲਾਦ ਪਿਆਰੇ ॥

10ਪੁਤ੍ਰ ਰਾਮ ਨਾਮੁ ਛੋਡਹੁ ਜੀਉ ਲੇਹੁ ਉਬਾਰੇ ॥

11ਪ੍ਰਹਿਲਾਦੁ ਕਹੈ ਸੁਨਹੁ ਮੇਰੀ ਮਾਇ ॥

12ਰਾਮ ਨਾਮੁ ਨ ਛੋਡਾ ਗੁਰਿ ਦੀਆ ਬੁਝਾਇ ॥੨॥

13ਸੰਡਾ ਮਰਕਾ ਸਭਿ ਜਾਇ ਪੁਕਾਰੇ ॥

14ਪ੍ਰਹਿਲਾਦੁ ਆਪਿ ਵਿਗੜਿਆ ਸਭਿ ਚਾਟੜੇ ਵਿਗਾੜੇ ॥

15ਦੁਸਟ ਸਭਾ ਮਹਿ ਮੰਤ੍ਰੁ ਪਕਾਇਆ ॥

16ਪ੍ਰਹਲਾਦ ਕਾ ਰਾਖਾ ਹੋਇ ਰਘੁਰਾਇਆ ॥੩॥

17ਹਾਥਿ ਖੜਗੁ ਕਰਿ ਧਾਇਆ ਅਤਿ ਅਹੰਕਾਰਿ ॥

18ਹਰਿ ਤੇਰਾ ਕਹਾ ਤੁਝੁ ਲਏ ਉਬਾਰਿ ॥

19ਖਿਨ ਮਹਿ ਭੈਆਨ ਰੂਪੁ ਨਿਕਸਿਆ ਥੰਮੑ ਉਪਾੜਿ ॥

20ਹਰਣਾਖਸੁ ਨਖੀ ਬਿਦਾਰਿਆ ਪ੍ਰਹਲਾਦੁ ਲੀਆ ਉਬਾਰਿ ॥੪॥

21ਸੰਤ ਜਨਾ ਕੇ ਹਰਿ ਜੀਉ ਕਾਰਜ ਸਵਾਰੇ ॥

22ਪ੍ਰਹਲਾਦ ਜਨ ਕੇ ਇਕੀਹ ਕੁਲ ਉਧਾਰੇ ॥

23ਗੁਰ ਕੈ ਸਬਦਿ ਹਉਮੈ ਬਿਖੁ ਮਾਰੇ ॥

24ਨਾਨਕ ਰਾਮ ਨਾਮਿ ਸੰਤ ਨਿਸਤਾਰੇ ॥੫॥੧੦॥੨੦॥

25ਭੈਰਉ ਮਹਲਾ ੩ ॥

26ਆਪੇ ਦੈਤ ਲਾਇ ਦਿਤੇ ਸੰਤ ਜਨਾ ਕਉ ਆਪੇ ਰਾਖਾ ਸੋਈ ॥

27ਜੋ ਤੇਰੀ ਸਦਾ ਸਰਣਾਈ ਤਿਨ ਮਨਿ ਦੁਖੁ ਨ ਹੋਈ ॥੧॥

28ਜੁਗਿ ਜੁਗਿ ਭਗਤਾ ਕੀ ਰਖਦਾ ਆਇਆ ॥

29ਦੈਤ ਪੁਤ੍ਰੁ ਪ੍ਰਹਲਾਦੁ ਗਾਇਤ੍ਰੀ ਤਰਪਣੁ ਕਿਛੂ ਨ ਜਾਣੈ ਸਬਦੇ ਮੇਲਿ ਮਿਲਾਇਆ ॥੧॥ ਰਹਾਉ ॥

30ਅਨਦਿਨੁ ਭਗਤਿ ਕਰਹਿ ਦਿਨ ਰਾਤੀ ਦੁਬਿਧਾ ਸਬਦੇ ਖੋਈ ॥

31ਸਦਾ ਨਿਰਮਲ ਹੈ ਜੋ ਸਚਿ ਰਾਤੇ ਸਚੁ ਵਸਿਆ ਮਨਿ ਸੋਈ ॥੨॥

32ਮੂਰਖ ਦੁਬਿਧਾ ਪੜ੍ਹਹਿ ਮੂਲੁ ਨ ਪਛਾਣਹਿ ਬਿਰਥਾ ਜਨਮੁ ਗਵਾਇਆ ॥

33ਸੰਤ ਜਨਾ ਕੀ ਨਿੰਦਾ ਕਰਹਿ ਦੁਸਟੁ ਦੈਤੁ ਚਿੜਾਇਆ ॥੩॥

34ਪ੍ਰਹਲਾਦੁ ਦੁਬਿਧਾ ਨ ਪੜੈ ਹਰਿ ਨਾਮੁ ਨ ਛੋਡੈ ਡਰੈ ਨ ਕਿਸੈ ਦਾ ਡਰਾਇਆ ॥

35ਸੰਤ ਜਨਾ ਕਾ ਹਰਿ ਜੀਉ ਰਾਖਾ ਦੈਤੈ ਕਾਲੁ ਨੇੜਾ ਆਇਆ ॥੪॥

36ਆਪਣੀ ਪੈਜ ਆਪੇ ਰਾਖੈ ਭਗਤਾਂ ਦੇਇ ਵਡਿਆਈ ॥

37ਨਾਨਕ ਹਰਣਾਖਸੁ ਨਖੀ ਬਿਦਾਰਿਆ ਅੰਧੈ ਦਰ ਕੀ ਖਬਰਿ ਨ ਪਾਈ ॥੫॥੧੧॥੨੧॥

38ਰਾਗੁ ਭੈਰਉ ਮਹਲਾ ੪ ਚਉਪਦੇ ਘਰੁ ੧

39ੴ ਸਤਿਗੁਰ ਪ੍ਰਸਾਦਿ ॥

40ਹਰਿ ਜਨ ਸੰਤ ਕਰਿ ਕਿਰਪਾ ਪਗਿ ਲਾਇਣੁ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath