ਗੁਰੂ ਗ੍ਰੰਥ ਸਾਹਿਬ 1134 · Raag Bhairao · Guru Raam Daas Ji
1ਗੁਰ ਸਬਦੀ ਹਰਿ ਭਜੁ ਸੁਰਤਿ ਸਮਾਇਣੁ ॥੧॥
2ਮੇਰੇ ਮਨ ਹਰਿ ਭਜੁ ਨਾਮੁ ਨਰਾਇਣੁ ॥
3ਹਰਿ ਹਰਿ ਕ੍ਰਿਪਾ ਕਰੇ ਸੁਖਦਾਤਾ ਗੁਰਮੁਖਿ ਭਵਜਲੁ ਹਰਿ ਨਾਮਿ ਤਰਾਇਣੁ ॥੧॥ ਰਹਾਉ ॥
4ਸੰਗਤਿ ਸਾਧ ਮੇਲਿ ਹਰਿ ਗਾਇਣੁ ॥
5ਗੁਰਮਤੀ ਲੇ ਰਾਮ ਰਸਾਇਣੁ ॥੨॥
6ਗੁਰ ਸਾਧੂ ਅੰਮ੍ਰਿਤ ਗਿਆਨ ਸਰਿ ਨਾਇਣੁ ॥
7ਸਭਿ ਕਿਲਵਿਖ ਪਾਪ ਗਏ ਗਾਵਾਇਣੁ ॥੩॥
8ਤੂ ਆਪੇ ਕਰਤਾ ਸ੍ਰਿਸਟਿ ਧਰਾਇਣੁ ॥
9ਜਨੁ ਨਾਨਕੁ ਮੇਲਿ ਤੇਰਾ ਦਾਸ ਦਸਾਇਣੁ ॥੪॥੧॥
10ਭੈਰਉ ਮਹਲਾ ੪ ॥
11ਬੋਲਿ ਹਰਿ ਨਾਮੁ ਸਫਲ ਸਾ ਘਰੀ ॥
12ਗੁਰ ਉਪਦੇਸਿ ਸਭਿ ਦੁਖ ਪਰਹਰੀ ॥੧॥
13ਮੇਰੇ ਮਨ ਹਰਿ ਭਜੁ ਨਾਮੁ ਨਰਹਰੀ ॥
14ਕਰਿ ਕਿਰਪਾ ਮੇਲਹੁ ਗੁਰੁ ਪੂਰਾ ਸਤਸੰਗਤਿ ਸੰਗਿ ਸਿੰਧੁ ਭਉ ਤਰੀ ॥੧॥ ਰਹਾਉ ॥
15ਜਗਜੀਵਨੁ ਧਿਆਇ ਮਨਿ ਹਰਿ ਸਿਮਰੀ ॥
16ਕੋਟ ਕੋਟੰਤਰ ਤੇਰੇ ਪਾਪ ਪਰਹਰੀ ॥੨॥
17ਸਤਸੰਗਤਿ ਸਾਧ ਧੂਰਿ ਮੁਖਿ ਪਰੀ ॥
18ਇਸਨਾਨੁ ਕੀਓ ਅਠਸਠਿ ਸੁਰਸਰੀ ॥੩॥
19ਹਮ ਮੂਰਖ ਕਉ ਹਰਿ ਕਿਰਪਾ ਕਰੀ ॥
20ਜਨੁ ਨਾਨਕੁ ਤਾਰਿਓ ਤਾਰਣ ਹਰੀ ॥੪॥੨॥
21ਭੈਰਉ ਮਹਲਾ ੪ ॥
22ਸੁਕ੍ਰਿਤੁ ਕਰਣੀ ਸਾਰੁ ਜਪਮਾਲੀ ॥
23ਹਿਰਦੈ ਫੇਰਿ ਚਲੈ ਤੁਧੁ ਨਾਲੀ ॥੧॥
24ਹਰਿ ਹਰਿ ਨਾਮੁ ਜਪਹੁ ਬਨਵਾਲੀ ॥
25ਕਰਿ ਕਿਰਪਾ ਮੇਲਹੁ ਸਤਸੰਗਤਿ ਤੂਟਿ ਗਈ ਮਾਇਆ ਜਮ ਜਾਲੀ ॥੧॥ ਰਹਾਉ ॥
26ਗੁਰਮੁਖਿ ਸੇਵਾ ਘਾਲਿ ਜਿਨਿ ਘਾਲੀ ॥
27ਤਿਸੁ ਘੜੀਐ ਸਬਦੁ ਸਚੀ ਟਕਸਾਲੀ ॥੨॥
28ਹਰਿ ਅਗਮ ਅਗੋਚਰੁ ਗੁਰਿ ਅਗਮ ਦਿਖਾਲੀ ॥
29ਵਿਚਿ ਕਾਇਆ ਨਗਰ ਲਧਾ ਹਰਿ ਭਾਲੀ ॥੩॥
30ਹਮ ਬਾਰਿਕ ਹਰਿ ਪਿਤਾ ਪ੍ਰਤਿਪਾਲੀ ॥
31ਜਨ ਨਾਨਕ ਤਾਰਹੁ ਨਦਰਿ ਨਿਹਾਲੀ ॥੪॥੩॥
32ਭੈਰਉ ਮਹਲਾ ੪ ॥
33ਸਭਿ ਘਟ ਤੇਰੇ ਤੂ ਸਭਨਾ ਮਾਹਿ ॥
34ਤੁਝ ਤੇ ਬਾਹਰਿ ਕੋਈ ਨਾਹਿ ॥੧॥
35ਹਰਿ ਸੁਖਦਾਤਾ ਮੇਰੇ ਮਨ ਜਾਪੁ ॥
36ਹਉ ਤੁਧੁ ਸਾਲਾਹੀ ਤੂ ਮੇਰਾ ਹਰਿ ਪ੍ਰਭੁ ਬਾਪੁ ॥੧॥ ਰਹਾਉ ॥
37ਜਹ ਜਹ ਦੇਖਾ ਤਹ ਹਰਿ ਪ੍ਰਭੁ ਸੋਇ ॥
38ਸਭ ਤੇਰੈ ਵਸਿ ਦੂਜਾ ਅਵਰੁ ਨ ਕੋਇ ॥੨॥
39ਜਿਸ ਕਉ ਤੁਮ ਹਰਿ ਰਾਖਿਆ ਭਾਵੈ ॥
40ਤਿਸ ਕੈ ਨੇੜੈ ਕੋਇ ਨ ਜਾਵੈ ॥੩॥
41ਤੂ ਜਲਿ ਥਲਿ ਮਹੀਅਲਿ ਸਭ ਤੈ ਭਰਪੂਰਿ ॥
42ਜਨ ਨਾਨਕ ਹਰਿ ਜਪਿ ਹਾਜਰਾ ਹਜੂਰਿ ॥੪॥੪॥
43ਭੈਰਉ ਮਹਲਾ ੪ ਘਰੁ ੨
44ੴ ਸਤਿਗੁਰ ਪ੍ਰਸਾਦਿ ॥
45ਹਰਿ ਕਾ ਸੰਤੁ ਹਰਿ ਕੀ ਹਰਿ ਮੂਰਤਿ ਜਿਸੁ ਹਿਰਦੈ ਹਰਿ ਨਾਮੁ ਮੁਰਾਰਿ ॥
46ਮਸਤਕਿ ਭਾਗੁ ਹੋਵੈ ਜਿਸੁ ਲਿਖਿਆ ਸੋ ਗੁਰਮਤਿ ਹਿਰਦੈ ਹਰਿ ਨਾਮੁ ਸਮੑਾਰਿ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath