ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1135 · Raag Bhairao · Guru Raam Daas Ji

1ਮਧੁਸੂਦਨੁ ਜਪੀਐ ਉਰ ਧਾਰਿ ॥

2ਦੇਹੀ ਨਗਰਿ ਤਸਕਰ ਪੰਚ ਧਾਤੂ ਗੁਰ ਸਬਦੀ ਹਰਿ ਕਾਢੇ ਮਾਰਿ ॥੧॥ ਰਹਾਉ ॥

3ਜਿਨ ਕਾ ਹਰਿ ਸੇਤੀ ਮਨੁ ਮਾਨਿਆ ਤਿਨ ਕਾਰਜ ਹਰਿ ਆਪਿ ਸਵਾਰਿ ॥

4ਤਿਨ ਚੂਕੀ ਮੁਹਤਾਜੀ ਲੋਕਨ ਕੀ ਹਰਿ ਅੰਗੀਕਾਰੁ ਕੀਆ ਕਰਤਾਰਿ ॥੨॥

5ਮਤਾ ਮਸੂਰਤਿ ਤਾਂ ਕਿਛੁ ਕੀਜੈ ਜੇ ਕਿਛੁ ਹੋਵੈ ਹਰਿ ਬਾਹਰਿ ॥

6ਜੋ ਕਿਛੁ ਕਰੈ ਸੋਈ ਭਲ ਹੋਸੀ ਹਰਿ ਧਿਆਵਹੁ ਅਨਦਿਨੁ ਨਾਮੁ ਮੁਰਾਰਿ ॥੩॥

7ਹਰਿ ਜੋ ਕਿਛੁ ਕਰੇ ਸੁ ਆਪੇ ਆਪੇ ਓਹੁ ਪੂਛਿ ਨ ਕਿਸੈ ਕਰੇ ਬੀਚਾਰਿ ॥

8ਨਾਨਕ ਸੋ ਪ੍ਰਭੁ ਸਦਾ ਧਿਆਈਐ ਜਿਨਿ ਮੇਲਿਆ ਸਤਿਗੁਰੁ ਕਿਰਪਾ ਧਾਰਿ ॥੪॥੧॥੫॥

9ਭੈਰਉ ਮਹਲਾ ੪ ॥

10ਤੇ ਸਾਧੂ ਹਰਿ ਮੇਲਹੁ ਸੁਆਮੀ ਜਿਨ ਜਪਿਆ ਗਤਿ ਹੋਇ ਹਮਾਰੀ ॥

11ਤਿਨ ਕਾ ਦਰਸੁ ਦੇਖਿ ਮਨੁ ਬਿਗਸੈ ਖਿਨੁ ਖਿਨੁ ਤਿਨ ਕਉ ਹਉ ਬਲਿਹਾਰੀ ॥੧॥

12ਹਰਿ ਹਿਰਦੈ ਜਪਿ ਨਾਮੁ ਮੁਰਾਰੀ ॥

13ਕ੍ਰਿਪਾ ਕ੍ਰਿਪਾ ਕਰਿ ਜਗਤ ਪਿਤ ਸੁਆਮੀ ਹਮ ਦਾਸਨਿ ਦਾਸ ਕੀਜੈ ਪਨਿਹਾਰੀ ॥੧॥ ਰਹਾਉ ॥

14ਤਿਨ ਮਤਿ ਊਤਮ ਤਿਨ ਪਤਿ ਊਤਮ ਜਿਨ ਹਿਰਦੈ ਵਸਿਆ ਬਨਵਾਰੀ ॥

15ਤਿਨ ਕੀ ਸੇਵਾ ਲਾਇ ਹਰਿ ਸੁਆਮੀ ਤਿਨ ਸਿਮਰਤ ਗਤਿ ਹੋਇ ਹਮਾਰੀ ॥੨॥

16ਜਿਨ ਐਸਾ ਸਤਿਗੁਰੁ ਸਾਧੁ ਨ ਪਾਇਆ ਤੇ ਹਰਿ ਦਰਗਹ ਕਾਢੇ ਮਾਰੀ ॥

17ਤੇ ਨਰ ਨਿੰਦਕ ਸੋਭ ਨ ਪਾਵਹਿ ਤਿਨ ਨਕ ਕਾਟੇ ਸਿਰਜਨਹਾਰੀ ॥੩॥

18ਹਰਿ ਆਪਿ ਬੁਲਾਵੈ ਆਪੇ ਬੋਲੈ ਹਰਿ ਆਪਿ ਨਿਰੰਜਨੁ ਨਿਰੰਕਾਰੁ ਨਿਰਾਹਾਰੀ ॥

19ਹਰਿ ਜਿਸੁ ਤੂ ਮੇਲਹਿ ਸੋ ਤੁਧੁ ਮਿਲਸੀ ਜਨ ਨਾਨਕ ਕਿਆ ਏਹਿ ਜੰਤ ਵਿਚਾਰੀ ॥੪॥੨॥੬॥

20ਭੈਰਉ ਮਹਲਾ ੪ ॥

21ਸਤਸੰਗਤਿ ਸਾਈ ਹਰਿ ਤੇਰੀ ਜਿਤੁ ਹਰਿ ਕੀਰਤਿ ਹਰਿ ਸੁਨਣੇ ॥

22ਜਿਨ ਹਰਿ ਨਾਮੁ ਸੁਣਿਆ ਮਨੁ ਭੀਨਾ ਤਿਨ ਹਮ ਸ੍ਰੇਵਹ ਨਿਤ ਚਰਣੇ ॥੧॥

23ਜਗਜੀਵਨੁ ਹਰਿ ਧਿਆਇ ਤਰਣੇ ॥

24ਅਨੇਕ ਅਸੰਖ ਨਾਮ ਹਰਿ ਤੇਰੇ ਨ ਜਾਹੀ ਜਿਹਵਾ ਇਤੁ ਗਨਣੇ ॥੧॥ ਰਹਾਉ ॥

25ਗੁਰਸਿਖ ਹਰਿ ਬੋਲਹੁ ਹਰਿ ਗਾਵਹੁ ਲੇ ਗੁਰਮਤਿ ਹਰਿ ਜਪਣੇ ॥

26ਜੋ ਉਪਦੇਸੁ ਸੁਣੇ ਗੁਰ ਕੇਰਾ ਸੋ ਜਨੁ ਪਾਵੈ ਹਰਿ ਸੁਖ ਘਣੇ ॥੨॥

27ਧੰਨੁ ਸੁ ਵੰਸੁ ਧੰਨੁ ਸੁ ਪਿਤਾ ਧੰਨੁ ਸੁ ਮਾਤਾ ਜਿਨਿ ਜਨ ਜਣੇ ॥

28ਜਿਨ ਸਾਸਿ ਗਿਰਾਸਿ ਧਿਆਇਆ ਮੇਰਾ ਹਰਿ ਹਰਿ ਸੇ ਸਾਚੀ ਦਰਗਹ ਹਰਿ ਜਨ ਬਣੇ ॥੩॥

29ਹਰਿ ਹਰਿ ਅਗਮ ਨਾਮ ਹਰਿ ਤੇਰੇ ਵਿਚਿ ਭਗਤਾ ਹਰਿ ਧਰਣੇ ॥

30ਨਾਨਕ ਜਨਿ ਪਾਇਆ ਮਤਿ ਗੁਰਮਤਿ ਜਪਿ ਹਰਿ ਹਰਿ ਪਾਰਿ ਪਵਣੇ ॥੪॥੩॥੭॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath